05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਏ. ਬੀ. ਵੀ. ਪੀ. ਨੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਦਾ ਪੁਤਲਾ ਸਾੜਿਆ

Ad Position 21
No active advertisement
ਅਜੀਤ ਡੈਸਕ 28-07-2026
ਚੰਡੀਗੜ੍ਹ, 27 ਜੁਲਾਈ (ਮਾਰਕੰਡਾ)- ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏ.ਬੀ.ਵੀ.ਪੀ.) ਪੰਜਾਬ ਯੂਨੀਵਰਸਿਟੀ ਇਕਾਈ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ ਵਿਖੇ ਫਾਰਮੇਸੀ ਭਰਤੀ ਪ੍ਰੀਖਿਆ ਵਿਚ ਹੋਈਆ ਗੜਬੜੀਆਂ ਦੇ ਵਿਰੋਧ ਵਿਚ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਦਾ ਪੁਤਲਾ ਸਾੜ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਰਿਸ਼ਦ ਦੇ ਕਾਰਕੁਨਾਂ ਨੇ ਭਰਤੀ ਪ੍ਰਕਿਰਿਆ ਵਿਚ ਪਾਰਦਰਸ਼ਤਾ ਯਕੀਨੀ ਬਣਾਉਣ, ਪੂਰੇ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮੇਂਬੱਧ ਜਾਂਚ ਕਰਵਾਉਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਏ.ਬੀ.ਵੀ.ਪੀ ਪੰਜਾਬ ਯੂਨੀਵਰਸਿਟੀ ਇਕਾਈ ਦੇ ਪ੍ਰਧਾਨ ਆਸ਼ੀਸ਼ ਸ਼ਰਮਾ ਨੇ ਦੱਸਿਆ ਕਿ ਹਾਲ ਹੀ ਵਿਚ ਹੋਈ ਫਾਰਮੇਸੀ ਆਫ਼ੀਸਰ ਭਰਤੀ ਪ੍ਰੀਖਿਆ ਦੌਰਾਨ ਇਲੈਕਟਰਾਨਿਕ ਉਪਕਰਨਾਂ ਰਾਹੀਂ ਕਥਿਤ ਤੌਰ ’ਤੇ ਸੰਗਠਿਤ ਨਕਲ ਦੇ ਮਾਮਲੇ ਸਾਹਮਣੇ ਆਏ ਹਨ। ਇਸ ਸਬੰਧੀ ਕਈ ਲੋਕਾਂ ਦੀ ਗ੍ਰਿਫ਼ਤਾਰੀ ਵੀ ਹੋਈ ਹੈ। ਜਿਸ ਨਾਲ ਪੂਰੀ ਭਰਤੀ ਪ੍ਰਕਿਰਿਆ ਦੀ ਨਿਰਪੱਖਤਾ ਅਤੇ ਭਰੋਸੇਯੋਗਤਾ ’ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਜੇਕਰ ਜਾਂਚ ਦੌਰਾਨ ਕਿਸੇ ਅਧਿਕਾਰੀ, ਕਰਮਚਾਰੀ, ਪ੍ਰੀਖਿਆ ਏਜੰਸੀ ਜਾਂ ਕਿਸੇ ਸੰਗਠਿਤ ਗਿਰੋਹ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਜੇਕਰ ਸਿੱਖਿਆ ਮੰਤਰੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੰਦੇ ਅਤੇ ਪੰਜਾਬ ਸਰਕਾਰ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਸਮੇਂਬੱਧ ਜਾਂਚ ਯਕੀਨੀ ਨਹੀਂ ਬਣਾਉਂਦੀ, ਤਾਂ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਸੂਬੇ ਭਰ ਵਿਚ ਲੋਕਤੰਤਰੀ ਅੰਦੋਲਨ ਸ਼ੁਰੂ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਜਨਤਾ ਦਰਬਾਰ ’ਚ ਲੋਕਾਂ ਦਾ ਭਰਵਾਂ ਹੁੰਗਾਰਾ, ਮੇਅਰ ਸੌਰਭ ਜੋਸ਼ੀ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਸੈਨੇਟ ਚੋਣ 2026 ਲਈ ਨਾਮਜ਼ਦਗੀਆਂ ਮੰਗੀਆਂ
Ad Position 24
No active advertisement