05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਨਿਊਟਰੀਸ਼ਨ ਗਾਰਡਨਜ਼ ਦੀ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਦਿੱਤੇ ਨਿਰਦੇਸ਼

Ad Position 21
No active advertisement
ਅਜੀਤ ਡੈਸਕ 28-07-2026
ਚੰਡੀਗੜ੍ਹ, 27 ਜੁਲਾਈ ਅਜੀਤ ਬਿਊਰੋ)- ਪੰਜਾਬ ਸਟੇਟ ਫੂਡ ਕਮਿਸ਼ਨ ਨੇ ਵੱਖ-ਵੱਖ ਖੇਤਰਾਂ ਵਿਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇਕ ਵਿਆਪਕ ਸਮੀਖਿਆ ਮੀਟਿੰਗ ਕੀਤੀ। ਜਿਸ ਵਿਚ ਲਗਾਤਾਰ ਬਦਲ ਰਹੇ ਤਕਨੀਕੀ ਦੌਰ ਨੂੰ ਧਿਆਨ ਵਿਚ ਰੱਖਦਿਆਂ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕਮਿਸ਼ਨ ਦੀ ਵੈੱਬਸਾਈਟ ਦੇ ਸੁਧਾਰ ਦੇ ਨਾਲ-ਨਾਲ ਇਸ ਨੂੰ ਅਪਡੇਟ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਵੈੱਬਸਾਈਟ ’ਤੇ ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਤਾਜ਼ਾ ਜਾਣਕਾਰੀ ਉਪਲਬਧ ਕਰਵਾਈ ਜਾ ਸਕੇ। ਕਮਿਸ਼ਨ ਵਲੋਂ ਆਪਣੀਆਂ ਪਹਿਲਕਦਮੀਆਂ ਬਾਰੇ ਤਿਆਰ ਕੀਤੀ ਗਈ ਜਾਗਰੂਕਤਾ ਫਿਲਮ ਦੇ ਮੁੱਦੇ ’ਤੇ ਚਰਚਾ ਕਰਦਿਆਂ ਚੇਅਰਮੈਨ ਨੇ ਨਿਰਦੇਸ਼ ਦਿੱਤੇ ਕਿ ਮੌਜੂਦਾ ਫ਼ਿਲਮ ਦੀ ਸਮੀਖਿਆ ਕੀਤੀ ਜਾਵੇ ਤਾਂ ਜੋ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਵੱਲੋਂ ਚਲਾਈਆਂ ਗਈਆਂ ਕਈ ਨਵੀਆਂ ਮੁਹਿੰਮਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾ ਸਕੇ। ਮਾਨਸੂਨ ਦੇ ਸੀਜ਼ਨ ਦੀ ਸ਼ੁਰੂਆਤ ਨੂੰ ਧਿਆਨ ਵਿੱਚ ਰੱਖਦਿਆਂ ਚੇਅਰਮੈਨ ਨੇ ਜ਼ੋਰ ਦਿੱਤਾ ਕਿ ਸੂਬੇ ਭਰ ਦੇ ਅਡਾਪਟ ਕੀਤੇ ਗਏ ਸਕੂਲਾਂ ਵਿਚ ਬਣਾਏ ਗਏ ਨਿਊਟਰੀਸ਼ਨ ਗਾਰਡਨਜ਼ ਦੀ ਸਮੇਂ-ਸਮੇਂ ’ਤੇ ਉਚਿਤ ਰੱਖ-ਰਖਾਅ ਅਤੇ ਨਿਰੀਖਣ ਜ਼ਰੀਏ ਬਿਹਤਰ ਸਥਿਤੀ ਬਰਕਰਾਰ ਰੱਖੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਂਬਰ ਸਕੱਤਰ ਸੋਨਾ ਥਿੰਦ ਅਤੇ ਮੈਂਬਰ ਵਿਜੇ ਦੱਤ ਅਤੇ ਚੇਤਨ ਪ੍ਰਕਾਸ਼ ਧਾਲੀਵਾਲ ਹਾਜ਼ਿਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ’ਤੇ ਦੋਹਰੀ ਮਾਰ: ਪੰਜਾਬ ਸਰਕਾਰ ਬਿਜਲੀ ਦੇਣ ਵਿਚ ਨਾਕਾਮ, ਕੇਂਦਰ ਸਰਕਾਰ ਖਾਦ ਮੁਹੱਈਆ ਕਰਵਾਉਣ ਵਿਚ ਅਸਫ਼ਲ-ਧਾਲ... ਅਗਲੀ ਖ਼ਬਰ ਵੋਟਰ ਸੂਚੀ ਦੀ ਸੋਧ ਦੌਰਾਨ ਕਿਸੇ ਯੋਗ ਵੋਟਰ ਨਾਲ ਨਹੀਂ ਹੋਵੇਗੀ ਬੇਇਨਸਾਫ਼ੀ-ਡੀ. ਸੀ. ਨਿਸ਼ਾਂਤ ਕੁਮਾਰ ਯਾਦਵ
Ad Position 24
No active advertisement