05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਹੋਲਾ ਮਹੱਲਾ ਦੀ ਵਿਰਾਸਤ ਨੂੰ ਤਸਵੀਰਾਂ ਰਾਹੀਂ ਕੀਤਾ ਗਿਆ ਸਾਕਾਰ, ਪ੍ਰਸ਼ਾਸਕ ਕਟਾਰੀਆ ਨੇ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 28-07-2026
ਚੰਡੀਗੜ੍ਹ, 27 ਜੁਲਾਈ (ਸੰਦੀਪ ਕੁਮਾਰ ਮਾਹਨਾ)– ਸੈਕਟਰ-10 ਸਥਿਤ ਸਰਕਾਰੀ ਮਿਊਜ਼ੀਅਮ ਅਤੇ ਆਰਟ ਗੈਲਰੀ ਵਿਖੇ ‘ਹੋਲਾ ਮਹੱਲਾ’ ਫ਼ੋਟੋਗ੍ਰਾਫ਼ੀ ਪ੍ਰਦਰਸ਼ਨੀ ਦਾ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਉਦਘਾਟਨ ਕੀਤਾ। ਪ੍ਰਦਰਸ਼ਨੀ ਵਿਚ ਹੋਲਾ ਮਹੱਲਾ ਦੀਆਂ ਪਰੰਪਰਾਵਾਂ, ਯੋਧਾ ਵਿਰਾਸਤ, ਰੂਹਾਨੀਅਤ ਅਤੇ ਸੱਭਿਆਚਾਰਕ ਵਿਭਿੰਨਤਾ ਨੂੰ ਆਕਰਸ਼ਕ ਤਸਵੀਰਾਂ ਰਾਹੀਂ ਦਰਸਾਇਆ ਗਿਆ ਹੈ। ਇਹ ਪ੍ਰਦਰਸ਼ਨੀ ਸਰਕਾਰੀ ਮਿਊਜ਼ੀਅਮ ਅਤੇ ਆਰਟ ਗੈਲਰੀ ਅਤੇ ਚੰਡੀਗੜ੍ਹ ਲਲਿਤ ਕਲਾ ਅਕਾਦਮੀ ਦੇ ਸਾਂਝੇ ਉਪਰਾਲੇ ਨਾਲ ਲਗਾਈ ਗਈ ਹੈ। ਜੋ 15 ਸਤੰਬਰ, 2026 ਤੱਕ ਹਰ ਰੋਜ਼ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਲੋਕਾਂ ਲਈ ਖੁੱਲ੍ਹੀ ਰਹੇਗੀ। ਇਸ ਮੌਕੇ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਸਕੱਤਰ ਸਭਿਆਚਾਰਕ ਮਾਮਲੇ ਡਾ. ਸਈਅਦ ਆਬਿਦ ਰਸ਼ੀਦ ਸ਼ਾਹ, ਡਾਇਰੈਕਟਰ ਸਭਿਆਚਾਰਕ ਮਾਮਲੇ ਈਸ਼ਾ ਕੰਬੋਜ ਅਤੇ ਚੰਡੀਗੜ੍ਹ ਲਲਿਤ ਕਲਾ ਅਕਾਦਮੀ ਦੇ ਚੇਅਰਮੈਨ ਭੀਮ ਮਲਹੋਤਰਾ ਵੀ ਹਾਜ਼ਰ ਸਨ। ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਭਾਰਤ ਦੀ ਸੱਭਿਆਚਾਰਕ ਵਿਰਾਸਤ ਦੇਸ਼ ਦੀ ਸਭ ਤੋਂ ਕੀਮਤੀ ਧਰੋਹਰ ਹੈ। ਉਨ੍ਹਾਂ ਕਿਹਾ ਕਿ ਫੋਟੋਗ੍ਰਾਫੀ ਵਰਗੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਅਜਿਹੀਆਂ ਪ੍ਰਦਰਸ਼ਨੀਆਂ ਨਾ ਸਿਰਫ਼ ਸਾਡੀਆਂ ਅਮੀਰ ਪਰੰਪਰਾਵਾਂ ਨੂੰ ਸੰਭਾਲਦੀਆਂ ਹਨ, ਸਗੋਂ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਨ ਦਾ ਵੀ ਮਹੱਤਵਪੂਰਨ ਕੰਮ ਕਰਦੀਆਂ ਹਨ। ਉਨ੍ਹਾਂ ਪ੍ਰਸਿੱਧ ਫੋਟੋਗ੍ਰਾਫਰ ਸੰਜੇ ਦਾਸ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਦਹਾਕਿਆਂ ਤੋਂ ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਆਪਣੇ ਕੈਮਰੇ ਰਾਹੀਂ ਸੰਜੋਣ ਦਾ ਸ਼ਲਾਘਾਯੋਗ ਕੰਮ ਕੀਤਾ ਹੈ। ਯੂ.ਟੀ. ਪ੍ਰਸ਼ਾਸਕ ਨੇ ਰਾਜਾ ਰਵੀ ਵਰਮਾ ਐਵਾਰਡ-2023 ਨਾਲ ਸਨਮਾਨਿਤ ਪ੍ਰਸਿੱਧ ਕਲਾ ਇਤਿਹਾਸਕਾਰ, ਕਿਊਰੇਟਰ ਅਤੇ ਸਮੀਖਿਅਕ ਡਾ. ਸੀਮਾ ਭੱਲਾ ਦੀ ਵੀ ਸ਼ਲਾਘਾ ਕੀਤੀ। ਇਸ ਪ੍ਰਦਰਸ਼ਨੀ ਵਿਚ ਹੋਲਾ ਮਹੱਲਾ ਦੇ ਵੱਖ-ਵੱਖ ਪੱਖਾਂ ਨੂੰ ਦਰਸਾਉਂਦੀਆਂ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚ ਨਿਹੰਗ ਸਿੰਘਾਂ ਦੇ ਸ਼ਸਤਰ ਪ੍ਰਦਰਸ਼ਨ, ਗਤਕਾ, ਧਾਰਮਿਕ ਸਮਾਗਮ, ਨਗਰ ਕੀਰਤਨ, ਇਤਿਹਾਸਕ ਗੁਰਦੁਆਰਾ ਸਾਹਿਬਾਨ ਅਤੇ ਸੰਗਤ ਦੀ ਭਰਪੂਰ ਸ਼ਮੂਲੀਅਤ ਨੂੰ ਕੈਮਰੇ ਵਿਚ ਕੈਦ ਕੀਤਾ ਗਿਆ ਹੈ। ਪ੍ਰਦਰਸ਼ਨੀ ਦਾ ਉਦੇਸ਼ ਹੋਲਾ ਮਹੱਲਾ ਦੇ ਇਤਿਹਾਸਕ ਤੇ ਸੱਭਿਆਚਾਰਕ ਮਹੱਤਵ ਨੂੰ ਵਿਸ਼ਾਲ ਪੱਧਰ ’ਤੇ ਉਜਾਗਰ ਕਰਨਾ ਤੇ ਦੇਸ਼ ਦੀ ਅਮੀਰ ਵਿਰਾਸਤ ਨੂੰ ਫੋਟੋਗ੍ਰਾਫੀ ਰਾਹੀਂ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਨਾਂਗਲ ਚੌਧਰੀ ’ਚ ਮਲਟੀ-ਮੋਡਲ ਲੌਜਿਸਟਿਕ ਹੱਬ ਪ੍ਰੋਜੈਕਟ ਨੂੰ ਮਿਲੇਗੀ ਨਵੀਂ ਰਫ਼ਤਾਰ- ਡਾ. ਅਗਰਵਾਲ ਅਗਲੀ ਖ਼ਬਰ ਇਨਡ੍ਰਾਈਵ ਨੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਨਾਲ ਕੀਤੀ ਸਾਂਝੇਦਾਰੀ
Ad Position 24
No active advertisement