23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਚੰਡੀਗੜ੍ਹ ’ਚ ਭਾਰੀ ਮੀਂਹ ਪੈਣ ਕਾਰਨ ਸੜਕਾਂ ਹੋਈਆਂ ਜਲਥਲ

Ad Position 21
No active advertisement
ਅਜੀਤ ਡੈਸਕ 29-07-2026

ਚੰਡੀਗੜ੍ਹ, 28 ਜੁਲਾਈ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੇ ਇਸ ਦੇ ਨਾਲ ਲੱਗਦੇ ਜ਼ਿਲ੍ਹਿਆ ਵਿਚ ਮਾਨਸੂਨ ਨੇ ਇਕ ਵਾਰ ਫਿਰ ਤੋਂ ਪੂਰੀ ਤਰ੍ਹਾਂ ਨਾਲ ਰਫ਼ਤਾਰ ਫੜ੍ਹ ਲਈ ਹੈ। ਮੰਗਲਵਾਰ ਸਵੇਰ ਵੇਲ਼ੇ ਹੀ ਚੰਡੀਗੜ੍ਹ ਵਿਚ ਭਾਰੀ ਮੀਂਹ ਪਿਆ, ਜਿਸ ਨਾਲ ਜਿੱਥੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ, ਉੱਥੇ ਹੀ ਪਿਛਲੇ ਕੱੁਝ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਅਤੇ ਚਿਪ-ਚਿਪੇ ਮੌਸਮ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਸ਼ਹਿਰ ਵਿਚ ਅੱਜ 45.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਭਾਰੀ ਮੀਂਹ ਪੈਣ ਕਾਰਨ ਸ਼ਹਿਰ ਦੇ ਤਾਪਮਾਨ ਵਿਚ 4 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ ਅਤੇ ਇੱਥੇ ਅੱਜ ਦਿਨ ਦਾ ਤਾਪਮਾਨ 29.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿਚ ਭਾਰੀ ਮੀਂਹ ਨੇ ਸ਼ਹਿਰ ਦੇ ਨਿਕਾਸ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਸਵੇਰੇ-ਸਵੇਰੇ ਦਫ਼ਤਰਾਂ, ਸਕੂਲਾਂ ਅਤੇ ਕੰਮਕਾਜ ’ਤੇ ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਦੀਆਂ ਮੁੱਖ ਸੜਕਾਂ, ਚੌਂਕਾਂ ਅਤੇ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ, ਜਿਸ ਕਾਰਨ ਸੜਕਾਂ ’ਤੇ ਗੱਡੀਆਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਘੰਟਿਆਂ ਬੱਧੀ ਲੋਕ ਟਰੈਫਿਕ ਜਾਮ ਵਿਚ ਫਸੇ ਰਹੇ ਅਤੇ ਕਈ ਥਾਵਾਂ ’ਤੇ ਪਾਣੀ ਕਾਰਨ ਮੋਟਰਸਾਇਕਲ ਅਤੇ ਕਾਰਾਂ ਬੰਦ ਹੋਣ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਦਿੱਕਤ ਆਈ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਦੇ ਪੁਆਧ ਖੇਤਰ ਦੇ ਕਈ ਮੁੱਖ ਸ਼ਹਿਰਾਂ ਅਤੇ ਆਸ-ਪਾਸ ਦੇ ਪਿੰਡਾਂ ਵਿਚ ਵੀ ਸਵੇਰ ਤੋਂ ਹੀ ਰੁਕ-ਰੁਕ ਕੇ ਅਤੇ ਭਾਰੀ ਮੀਂਹ ਪੈਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਝੜੀ ਵਰਗੇ ਮਾਹੌਲ ਨੇ ਕਿਸਾਨਾਂ ਦੇ ਚਿਹਰਿਆਂ ’ਤੇ ਵੀ ਰੌਣਕ ਲਿਆ ਦਿੱਤੀ ਹੈ, ਕਿਉਂਕਿ ਝੋਨੇ ਦੀ ਫ਼ਸਲ ਲਈ ਇਹ ਮੀਂਹ ਬਹੁਤ ਹੀ ਲਾਹੇਵੰਦ ਮੰਨਿਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਪੁਰਾਤਨ ਸੱਭਿਆਚਾਰਕ ਵੰਨਗੀਆਂ ਦੇ ਸੁਮੇਲ ’ਚ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਪੀ. ਐਚ .ਡੀ. ਸਕਾਲਰ ਦੀ ਕਰੰਟ ਲੱਗਣ ਕਾਰਨ ਮੌਤ
Ad Position 24