05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਚੰਡੀਗੜ੍ਹ ਪੁਲਿਸ ਦੀਆਂ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਹੈਰੋਇਨ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 30-07-2026
ਚੰਡੀਗੜ੍ਹ, 29 ਜੁਲਾਈ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਕੁੱਲ 30.74 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤੀ ਹੈ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਤਹਿਤ ਵੱਖ-ਵੱਖ ਮਾਮਲੇ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪਹਿਲੇ ਮਾਮਲੇ ਵਿਚ ਸੈਕਟਰ-31 ਥਾਣੇ ਦੀ ਪੁਲਿਸ ਨੇ 25 ਸਾਲਾ ਆਯੁਸ਼ ਉਰਫ਼ ਸ਼ੇਰਾ ਵਾਸੀ ਰਾਜੀਵ ਕਾਲੋਨੀ, ਪੰਚਕੂਲਾ (ਹਰਿਆਣਾ) ਨੂੰ 12.44 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ। ਪੁਲਿਸ ਅਨੁਸਾਰ 28 ਜੁਲਾਈ ਦੀ ਸ਼ਾਮ ਏ.ਐਸ.ਆਈ ਸਾਗਰ ਪੁਲਿਸ ਪਾਰਟੀ ਸਮੇਤ ਰਾਮਦਰਬਾਰ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਬੀ.ਐਸ.ਐਫ ਹੈੱਡਕੁਆਰਟਰ ਨੇੜੇ ਜੰਗਲੀ ਖੇਤਰ ਕੋਲ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਭੱਜਣ ਲੱਗਾ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ 12.44 ਗ੍ਰਾਮ ਹੈਰੋਇਨ ਬਰਾਮਦ ਹੋਈ। ਮੋਬਾਈਲ ਫੋਰੈਂਸਿਕ ਟੀਮ ਵਲੋਂ ਜਾਂਚ ਦੌਰਾਨ ਬਰਾਮਦ ਪਦਾਰਥ ਦੇ ਹੈਰੋਇਨ ਹੋਣ ਦੀ ਪੁਸ਼ਟੀ ਕੀਤੀ ਗਈ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।
ਦੂਜੇ ਮਾਮਲੇ ਵਿਚ ਮੌਲੀ ਜਾਗਰਾਂ ਥਾਣੇ ਦੀ ਪੁਲਿਸ ਨੇ 26 ਸਾਲਾ ਬਿੱਟੂ ਕੁਮਾਰ ਵਾਸੀ ਹੱਲੋਮਾਜਰਾ ਨੂੰ 18.30 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ। ਐਸ.ਆਈ ਮਨੋਜ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਸ ਕੋਲੋਂ 18.30 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਬਰਾਮਦ ਹੈਰੋਇਨ ਕਬਜ਼ੇ ਵਿੱਚ ਲੈ ਕੇ ਮਾਮਲਾ ਦਰਜ ਕੀਤਾ ਅਤੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਹੈ।
ਆਯੁਸ਼ ਖ਼ਿਲਾਫ਼ ਪਹਿਲਾਂ ਵੀ ਤਿੰਨ ਕੇਸ ਦਰਜ
ਪੁਲਿਸ ਰਿਕਾਰਡ ਅਨੁਸਾਰ ਸੈਕਟਰ-31 ਥਾਣੇ ਵਲੋਂ ਗ੍ਰਿਫ਼ਤਾਰ ਕੀਤੇ ਗਏ ਆਯੁਸ਼ ਉਰਫ਼ ਸ਼ੇਰਾ ਖ਼ਿਲਾਫ਼ ਪਹਿਲਾਂ ਵੀ ਤਿੰਨ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿਚ ਜੂਆ ਐਕਟ, ਐਨ.ਡੀ.ਪੀ.ਐਸ ਐਕਟ ਅਤੇ ਅਸਲਾ ਐਕਟ ਤਹਿਤ ਦਰਜ ਕੇਸ ਸ਼ਾਮਲ ਹਨ। ਦੋਵਾਂ ਮਾਮਲਿਆਂ ਵਿਚ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮ ਨਸ਼ਾ ਕਿਸ ਤੋਂ ਪ੍ਰਾਪਤ ਕਰਦੇ ਸਨ ਅਤੇ ਇਸ ਦੀ ਸਪਲਾਈ ਕਿੱਥੇ-ਕਿੱਥੇ ਕਰਦੇ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ‘ਕੈਕਟਾ’ ਦੇ ਵਫ਼ਦ ਨੇ ਸਿੱਖਿਆ ਸਕੱਤਰ ਅਤੇ ਡਾਇਰੈਕਟਰ ਉੱਚ ਸਿੱਖਿਆ ਨੂੰ ਲੰਬਿਤ ਸੀ.ਏ.ਐਸ.ਓ.ਪ੍ਰਮੋਸ਼ਨ ਕੇਸਾਂ ਸੰਬੰਧੀ ਸੌਂਪ... ਅਗਲੀ ਖ਼ਬਰ ਬੂਥ ਨੰਬਰ 152 ਦੇ ਬੀ.ਐੱਲ.ਓ. ਵਲੋਂ ਐੱਸ.ਆਈ.ਆਰ ਦਾ ਕੰਮ ਸਮੇਂ ਸਿਰ ਮੁਕੰਮਲ
Ad Position 24
No active advertisement