03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸੱਤਾਧਾਰੀ ਪਾਰਟੀ ਦੇ ਸੰਸਦ ਮੈਂਬਰ ਦਾ ਪੱਤਰ ਹੀ ਸਰਕਾਰ ਦੀ ਨਾਕਾਮੀ ਦਾ ਸਬੂਤ -ਕੇਵਲ ਸਿੰਘ ਢਿੱਲੋਂ­

Ad Position 21
No active advertisement
ਅਜੀਤ ਡੈਸਕ 30-07-2026
ਚੰਡੀਗੜ੍ਹ, 29 ਜੁਲਾਈ (ਸੰਦੀਪ ਕੁਮਾਰ ਮਾਹਨਾ) – ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਨੂੰ ਲਿਖੇ ਪੱਤਰ ਨੂੰ ਲੈ ਕੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਪੰਜਾਬ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਪੱਤਰ ਦਾ ਹਵਾਲਾ ਦਿੰਦਿਆਂ ਆਮ ਆਦਮੀ ਪਾਰਟੀ ਸਰਕਾਰ ’ਤੇ ਕਾਨੂੰਨ-ਵਿਵਸਥਾ ਕਾਇਮ ਰੱਖਣ ਵਿਚ ਨਾਕਾਮ ਰਹਿਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਦੇ ਆਪਣੇ ਸੰਸਦ ਮੈਂਬਰ ਵਲੋਂ ਲਿਖਿਆ ਗਿਆ ਇਹ ਪੱਤਰ ਹੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਭ ਤੋਂ ਵੱਡਾ ਸਵਾਲੀਆ ਨਿਸ਼ਾਨ ਹੈ।
ਢਿੱਲੋਂ ਨੇ ਕਿਹਾ ਕਿ ਇਹ ਦੋਸ਼ ਵਿਰੋਧੀ ਧਿਰ ਵਲੋਂ ਨਹੀਂ, ਸਗੋਂ ਸੱਤਾਧਾਰੀ ਪਾਰਟੀ ਦੇ ਮੌਜੂਦਾ ਰਾਜ ਸਭਾ ਮੈਂਬਰ ਵਲੋਂ ਲਿਖਤੀ ਰੂਪ ਵਿਚ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੇ ਆਪਣੇ ਸੰਸਦ ਮੈਂਬਰ ਨੂੰ ਇਹ ਲਿਖਣਾ ਪਵੇ ਕਿ ‘ਮੇਰੇ ਗੰਨਮੈਨ ਵਾਪਸ ਥਾਣੇ ਭੇਜ ਦਿੱਤੇ ਜਾਣ, ਪੁਲਿਸ ਦੀ ਲੋੜ ਮੈਨੂੰ ਨਹੀਂ, ਸਗੋਂ ਲੋਕਾਂ ਨੂੰ ਵੱਧ ਹੈ’, ਤਾਂ ਇਹ ਸਪਸ਼ਟ ਕਰਦਾ ਹੈ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਗੰਭੀਰ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਪੂਰਾ ਸਤਿਕਾਰ ਕਰਦੇ ਹਨ, ਪਰ ਇਹ ਸਵਾਲ ਵੀ ਉੱਠਦਾ ਹੈ ਕਿ ਜਦੋਂ ਪੰਜਾਬ ਵਿਚ ਉਨ੍ਹਾਂ ਦੀ ਆਪਣੀ ਪਾਰਟੀ ਦੀ ਸਰਕਾਰ ਹੈ ਤਾਂ ਉਨ੍ਹਾਂ ਨੂੰ ਆਪਣੀਆਂ ਚਿੰਤਾਵਾਂ ਪ੍ਰਗਟ ਕਰਨ ਲਈ ਡੀ.ਜੀ.ਪੀ ਨੂੰ ਪੱਤਰ ਲਿਖਣ ਦੀ ਲੋੜ ਕਿਉਂ ਪਈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੀ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿਚ ਅਸਫ਼ਲ ਰਹੀ ਹੈ ਅਤੇ ਸੂਬੇ ਦੀ ਪ੍ਰਸ਼ਾਸਨਿਕ ਵਿਵਸਥਾ ਕਮਜ਼ੋਰ ਹੋ ਚੁੱਕੀ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ‘ਫੋਟੋ ਵੀਡੀਓ ਐਕਸਪੋ 2026’ ਸ਼ਾਨੋ ਸ਼ੌਕਤ ਨਾਲ ਹੋਇਆ ਸਮਾਪਤ ਅਗਲੀ ਖ਼ਬਰ ਜ਼ੀਰਕਪੁਰ ਵਿਖੇ ਸੁਨਿਆਰੇ ਨੂੰ ਲੁੱਟਣ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਗਗਨਦੀਪ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ
Ad Position 24
No active advertisement