03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਬੇਦੀ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਮੁਹਾਲੀ ਦੇ ਸੋਲਿਡ ਵੇਸਟ ਮੈਨੇਜਮੈਂਟ ਦਾ ਮੁੱਦਾ ਵਿਧਾਨ ਸਭਾ ’ਚ ਉਠਾਉਣ ਦੀ ਕੀਤੀ ਅਪੀਲ

Ad Position 21
No active advertisement
ਅਜੀਤ ਡੈਸਕ 30-07-2026
ਐੱਸ. ਏ. ਐੱਸ. ਨਗਰ, 29 ਜੁਲਾਈ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਇਕ ਪੱਤਰ ਲਿਖ ਕੇ ਮੁਹਾਲੀ ਦੇ ਸੋਲਿਡ ਵੇਸਟ ਮੈਨੇਜਮੈਂਟ ਦੇ ਮੁੱਦੇ ਨੂੰ ਆਉਣ ਵਾਲੇ ਵਿਧਾਨ ਸਭਾ ਸੈਸ਼ਨ ‘ਚ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਅਪੀਲ ਕੀਤੀ ਹੈ। ਆਪਣੇ ਪੱਤਰ ‘ਚ ਬੇਦੀ ਨੇ ਕਿਹਾ ਹੈ ਕਿ ਪੰਜਾਬ ਦੀ ਮਿੰਨੀ ਰਾਜਧਾਨੀ ਵਜੋਂ ਜਾਣਿਆ ਜਾਂਦਾ ਮੁਹਾਲੀ ਸ਼ਹਿਰ ਅੱਜ ਵੀ ਇਕ ਸਥਾਈ ਡੰਪਿੰਗ ਗਰਾਊਂਡ ਤੋਂ ਵਾਂਝਾ ਹੈ। ਉਨ੍ਹਾਂ ਦੱਸਿਆ ਕਿ ਇਥੇ ਪਹਿਲਾਂ ਚੱਲ ਰਿਹਾ ਡੰਪਿੰਗ ਗਰਾਊਂਡ ਅਦਾਲਤ ਅਤੇ ਐਨ. ਜੀ. ਟੀ. ਦੇ ਹੁਕਮਾਂ ਦੇ ਚਲਦਿਆਂ ਬੰਦ ਹੋ ਚੁੱਕਾ ਹੈ, ਪਰ ਸਰਕਾਰ ਵਲੋਂ ਅਜੇ ਤੱਕ ਡੰਪਿੰਗ ਗਰਾਊਂਡ ਦੇ ਮਸਲੇ ਦਾ ਕੋਈ ਪੱਕਾ ਹੱਲ ਨਹੀਂ ਕੱਢਿਆ ਗਿਆ। ਬੇਦੀ ਨੇ ਦੋਸ਼ ਲਗਾਇਆ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਆਰ. ਐਮ. ਸੀ. ਪੁਆਇੰਟਾਂ ਅਤੇ ਹੋਰ ਖਾਲੀ ਥਾਵਾਂ ਦੇ ਬਾਹਰ ਹੀ ਕੂੜਾ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਗੰਦਗੀ ਅਤੇ ਬਿਮਾਰੀਆਂ ਫੈਲਣ ਦਾ ਖਦਸ਼ਾ ਲਗਾਤਾਰ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਸਿੱਧੇ ਤੌਰ ‘ਤੇ ਸ਼ਹਿਰ ਵਾਸੀਆਂ ਦੀ ਸਿਹਤ ਅਤੇ ਵਾਤਾਵਰਨ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਆਪਣੇ ਪੱਤਰ ‘ਚ ਸਪੱਸ਼ਟ ਕੀਤਾ ਹੈ ਕਿ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਖ਼ੁਦ ਪੰਜਾਬ ਵਿਧਾਨ ਸਭਾ ‘ਚ ਪਿੰਡ ਸਮਗੌਲੀ ਵਿਖੇ ਸੋਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਨੂੰ ਚਾਲੂ ਕਰਨ ਦੀ ਮੰਗ ਕੀਤੀ ਸੀ, ਜਦਕਿ ਡੇਰਾਬੱਸੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਹ ਕਹਿ ਕੇ ਇਸ ਦਾ ਵਿਰੋਧ ਕੀਤਾ ਸੀ ਕਿ ਇਸ ਨਾਲ 15 ਤੋਂ 20 ਪਿੰਡ ਪ੍ਰਭਾਵਿਤ ਹੋਣਗੇ। ਬੇਦੀ ਨੇ ਕਿਹਾ ਕਿ ਸਰਕਾਰ ਦੇ ਆਪਣੇ ਵਿਧਾਇਕਾਂ ਦੇ ਵੱਖ-ਵੱਖ ਸਟੈਂਡ ਕਾਰਨ ਇਹ ਅਹਿਮ ਮਸਲਾ ਅੱਜ ਵੀ ਅਣਸੁਲਝਿਆ ਪਿਆ ਹੈ, ਜਿਸ ਦਾ ਖਮਿਆਜ਼ਾ ਮੁਹਾਲੀ ਦੇ ਵਸਨੀਕ ਚੁਕਾ ਰਹੇ ਹਨ। ਉਨ੍ਹਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਅਪੀਲ ਕੀਤੀ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ‘ਤੇ ਇਸ ਗੰਭੀਰ ਜਨਤਕ ਮੁੱਦੇ ਨੂੰ ਜ਼ੋਰ-ਸ਼ੋਰ ਨਾਲ ਉਠਾਇਆ ਜਾਵੇ ਅਤੇ ਸਰਕਾਰ ਤੋਂ ਇਹ ਪੁੱਛਿਆ ਜਾਵੇ ਕਿ ਮੁਹਾਲੀ ਦੇ ਸੋਲਿਡ ਵੇਸਟ ਮੈਨੇਜਮੈਂਟ ਦੇ ਮਸਲੇ ਦਾ ਸਥਾਈ ਹੱਲ ਕਦੋਂ ਅਤੇ ਕਿਵੇਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਵਿਭਾਗ ਦੀ ਲਾਪ੍ਰਵਾਹੀ ਕਰਕੇ ਮੁਬਾਰਿਕਪੁਰ ਵਿਖੇ ਕਿਸੇ ਸਮੇਂ ਵੀ ਡਿੱਗ ਸਕਦੈ ਟਰਾਂਸਫਾਰਮਰ ਅਗਲੀ ਖ਼ਬਰ ਬੀਬੀ ਰਾਮੂਵਾਲੀਆ ਵਲੋਂ ਪਿੰਡ ਮੋਟੇ ਮਾਜਰਾ ਵਿਖੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਕੀਤਾ ਪ੍ਰੇਰਿਤ
Ad Position 24
No active advertisement