06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸਫ਼ਾਈ ਸੇਵਕ ਯੂਨੀਅਨ ਦੇ ਪੰਜਾਬ ਬੰਦ ਦੇ ਸੱਦੇ ਨੂੰ ਕੁਰਾਲੀ ਵਿਖੇ ਮਿਲਿਆ ਭਰਵਾਂ ਹੁੰਗਾਰਾ

Ad Position 21
No active advertisement
ਅਜੀਤ ਡੈਸਕ 31-07-2026
ਕੁਰਾਲੀ, 30 ਜੁਲਾਈ (ਬਿੱਲਾ ਅਕਾਲਗੜ੍ਹੀਆ)-ਪਿਛਲੇ ਦਿਨੀਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ‘ਚ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਸੱਦੇ ਦੇ ਮੱਦੇਨਜ਼ਰ ਕੁਰਾਲੀ ‘ਚ ਵੀ ਬੰਦ ਦਾ ਅਸਰ ਵੇਖਣ ਨੂੰ ਮਿਲਿਆ। ਯੂਨੀਅਨ ਦੀ ਅਪੀਲ ‘ਤੇ ਸ਼ਹਿਰ ਦੇ ਸਮੂਹ ਦੁਕਾਨਦਾਰਾਂ, ਸਵਰਨਕਾਰ ਯੂਨੀਅਨ ਅਤੇ ਹੋਰਨਾਂ ਵਪਾਰਕ ਅਦਾਰਿਆਂ ਨੇ ਆਪਣੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰੱਖ ਕੇ ਸੰਘਰਸ਼ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਸਵੇਰ ਤੋਂ ਹੀ ਕੁਰਾਲੀ ਦੇ ਮੁੱਖ ਬਾਜ਼ਾਰ, ਰੇਲਵੇ ਰੋਡ, ਚੰਡੀਗੜ੍ਹ-ਰੋਪੜ ਮੁੱਖ ਮਾਰਗ ਨਾਲ ਲੱਗਦੇ ਵਪਾਰਕ ਅਦਾਰੇ ਅਤੇ ਹੋਰ ਬਾਜ਼ਾਰਾਂ ‘ਚ ਸੁੰਨਸਾਨ ਵਰਗਾ ਮਾਹੌਲ ਦੇਖਣ ਨੂੰ ਮਿਲਿਆ। ਆਮ ਦਿਨਾਂ ਦੇ ਮੁਕਾਬਲੇ ਲੋਕਾਂ ਦੀ ਆਵਾਜਾਈ ਵੀ ਕਾਫ਼ੀ ਘੱਟ ਰਹੀ ਅਤੇ ਬਾਜ਼ਾਰਾਂ ‘ਚ ਗ੍ਰਾਹਕਾਂ ਦੀ ਚਹਿਲ-ਪਹਿਲ ਨਾ ਦੇ ਬਰਾਬਰ ਰਹੀ। ਯੂਨੀਅਨ ਦੇ ਆਗੂਆਂ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰਕੇ ਬੰਦ ਨੂੰ ਸ਼ਾਂਤਮਈ ਢੰਗ ਨਾਲ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਵਪਾਰੀਆਂ ਅਤੇ ਆਮ ਲੋਕਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਵੀ ਸਥਿਤੀ ‘ਤੇ ਪੂਰੀ ਨਜ਼ਰ ਰੱਖੀ ਗਈ ਅਤੇ ਸਮੁੱਚਾ ਬੰਦ ਅਮਨ-ਕਾਨੂੰਨ ਦੀ ਸਥਿਤੀ ‘ਚ ਸ਼ਾਂਤਮਈ ਢੰਗ ਨਾਲ ਸੰਪੰਨ ਹੋਇਆ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਸੀਨੀਅਰ ਆਗੂ ਸ਼ਿਵ ਕੁਮਾਰ ਮਿੰਟੂ ਨੇ ਕਿਹਾ ਕਿ ਪੰਜਾਬ ਭਰ ਦੇ ਸਫ਼ਾਈ ਸੇਵਕ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾਈ ਜਾ ਰਹੀ। ਉਨ੍ਹਾਂ ਕਿਹਾ ਕਿ ਕੁਰਾਲੀ ਦੇ ਲੋਕਾਂ, ਸਮੂਹ ਦੁਕਾਨਦਾਰਾਂ, ਸਵਰਨਕਾਰ ਯੂਨੀਅਨ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵਲੋਂ ਦਿੱਤੇ ਗਏ ਭਰਵੇਂ ਸਮਰਥਨ ਨੇ ਸਫ਼ਾਈ ਸੇਵਕਾਂ ਦਾ ਹੌਸਲਾ ਹੋਰ ਬੁਲੰਦ ਕੀਤਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਸਫ਼ਾਈ ਸੇਵਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਜਲਦ ਹੱਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਹਥਿਆਰਾਂ ਤੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ, ਤਿੰਨ ਮੁਲਜ਼ਮ ਕਾਬੂ ਅਗਲੀ ਖ਼ਬਰ ਅਗਸਤ ਮਹੀਨੇ ’ਚ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਰਹੇਗਾ ਹਰਿਆਣਾ
Ad Position 24
No active advertisement