05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਡਾ. ਬਲਜੀਤ ਕੌਰ ਵਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ, ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

Ad Position 21
No active advertisement
ਅਜੀਤ ਡੈਸਕ 31-07-2026
ਚੰਡੀਗੜ੍ਹ, 30 ਜੁਲਾਈ (ਅਜੀਤ ਬਿਊਰੋ)–ਉੱਚ ਮਿਆਰੀ ਹੁਨਰ ਵਿਕਾਸ ਰਾਹੀਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਯੋਗ ਅਨੁਸੂਚਿਤ ਜਾਤੀ ਦੇ ਗ੍ਰੈਜੂਏਟ ਲੜਕੇ ਅਤੇ ਲੜਕੀਆਂ ਲਈ ਇੱਕ ਸਾਲਾ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਪ੍ਰੋਗਰਾਮ (ਸੈਸ਼ਨ 2026-27) ਵਿਚ ਦਾਖਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੇ ਸਾਰਥਕ ਮੌਕੇ ਪ੍ਰਦਾਨ ਕਰ ਰਹੀ ਹੈ ਜੋ ਨੌਜਵਾਨਾਂ ਨੂੰ ਸਮੇਂ ਦੀ ਮੰਗ ਮੁਤਾਬਕ ਹੁਨਰਮੰਦ ਬਣਾਉਂਦੇ ਹਨ, ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਤੇ ਸਨਮਾਨਜਨਕ ਭਵਿੱਖ ਵੱਲ ਲੈ ਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰ ਦੇ ਉਸ ਸੰਕਲਪ ਦਾ ਪ੍ਰਤੀਕ ਹੈ ਕਿ ਆਰਥਿਕ ਤੰਗੀ ਨੂੰ ਕਦੇ ਵੀ ਹੋਣਹਾਰ ਨੌਜਵਾਨਾਂ ਦੀਆਂ ਉਮੀਦਾਂ ਤੇ ਕਰੀਅਰ ਦੇ ਟੀਚਿਆਂ ਵਿੱਚ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਇਸ ਇਕ ਸਾਲਾ ਮੁਫ਼ਤ ਸਿਖਲਾਈ ਪ੍ਰੋਗਰਾਮ ਅਧੀਨ ਕੁੱਲ 80 ਸੀਟਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ, ਜਿਨ੍ਹਾਂ ਵਿਚ ਪੰਜਾਬੀ ਤੇ ਅੰਗਰੇਜ਼ੀ ਸਟੈਨੋਗ੍ਰਾਫ਼ੀ ਲਈ 40-40 ਸੀਟਾਂ ਸ਼ਾਮਲ ਹਨ। ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 20 ਅਗਸਤ, 2026 ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਸਟੈਨੋਗ੍ਰਾਫ਼ੀ ਦੇ ਨਾਲ-ਨਾਲ ਕੰਪਿਊਟਰ ਟਾਈਪਿੰਗ ਵਿੱਚ ਵੀ ਮੁਕੰਮਲ ਸਿਖਲਾਈ ਦਿੰਦਾ ਹੈ, ਜਿਸ ਨਾਲ ਸਿੱਖਿਆਰਥੀਆਂ ਨੂੰ ਸਰਕਾਰੀ ਅਤੇ ਨਿੱਜੀ ਦੋਵਾਂ ਖੇਤਰਾਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਕਰਨ ਦੀ ਦਿਸ਼ਾ ਵਿਚ ਇਕ ਅਹਿਮ ਮੀਲ ਦਾ ਪੱਥਰ ਸਾਬਤ ਹੋਵੇਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਰਜ਼ੀਆਂ ਪ੍ਰਿੰਸੀਪਲ, ਅੰਬੇਡਕਰ ਇੰਸਟੀਚਿਊਟ, ਸੈਕਟਰ 60, ਫੇਜ਼ 3ਬੀ-2, ਐਸ.ਏ.ਐਸ. ਨਗਰ (ਮੋਹਾਲੀ) ਵਿਖੇ 20 ਅਗਸਤ, 2026 ਨੂੰ ਜਾਂ ਉਸ ਤੋਂ ਪਹਿਲਾਂ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਤਾਕੀਦ ਕੀਤੀ ਕਿ ਅਧੂਰੀਆਂ ਅਰਜ਼ੀਆਂ ਜਾਂ ਨਿਰਧਾਰਤ ਮਿਤੀ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ’ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਯੋਗਤਾ ਦੇ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅਪਲਾਈ ਕਰਨ ਵਾਲਾ ਉਮੀਦਵਾਰ ਅਨੁਸੂਚਿਤ ਜਾਤੀ ਨਾਲ ਸਬੰਧਤ, ਪੰਜਾਬ ਦਾ ਸਥਾਈ ਨਾਗਰਿਕ ਪੱਕਾ, ਗ੍ਰੈਜੂਏਟ ਹੋਣਾ ਚਾਹੀਦਾ ਹੈ। 20 ਅਗਸਤ, 2026 ਤੱਕ ਬਿਨੈਕਾਰ ਦੀ ਉਮਰ 30 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ, ਜਦੋਂ ਕਿ ਪਰਿਵਾਰਕ ਸਾਲਾਨਾ ਆਮਦਨ 2.50 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇੰਟਰਵਿਊ 27 ਅਗਸਤ, 2026 ਨੂੰ ਸਵੇਰੇ 10:00 ਵਜੇ ਹੋਵੇਗੀ ਤੇ ਇਸ ਲਈ ਕੋਈ ਵੱਖਰੇ ਇੰਟਰਵਿਊ ਪੱਤਰ ਜਾਰੀ ਨਹੀਂ ਕੀਤੇ ਜਾਣਗੇ। ਉਮੀਦਵਾਰਾਂ ਲਈ ਨਿਰਧਾਰਤ ਸਟੈਨੋਗ੍ਰਾਫ਼ੀ ਪ੍ਰਬੀਨਤਾ ਪ੍ਰੀਖਿਆ ਪਾਸ ਕਰਨੀ ਜ਼ਰੂਰੀ ਹੋਵੇਗੀ, ਜਦੋਂ ਕਿ ਅੰਤਿਮ ਚੋਣ ਮੁਕੰਮਲ ਤੌਰ ‘ਤੇ ਮੈਰਿਟ ਅਤੇ ਨਿਰਧਾਰਤ ਦਾਖਲਾ ਪ੍ਰਕਿਰਿਆ ਦੇ ਆਧਾਰ ‘ਤੇ ਕੀਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਚੁਣੇ ਗਏ ਸਿੱਖਿਆਰਥੀਆਂ ਨੂੰ 1,500 ਰੁਪਏ ਮਹੀਨਾਵਾਰ ਵਜ਼ੀਫ਼ਾ, ਮੁਫ਼ਤ ਹੋਸਟਲ ਰਿਹਾਇਸ਼ ਤੇ ਹੋਰ ਸੰਸਥਾਗਤ ਸਹੂਲਤਾਂ ਮਿਲਣਗੀਆਂ।
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਹਲਕੇ ਦੀ ਤਸਵੀਰ ਬਦਲਣ ਲਈ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ-ਰਾਹੁਲ ਕੌਸ਼ਿਕ ਅਗਲੀ ਖ਼ਬਰ ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਕੰਟਰੈਕਟ ਕਾਮਿਆਂ ਨੂੰ ਸਰਵਿਸ ਰੂਲਾ ਤਹਿਤ ਪੱਕਾ ਕਰੇ ਸਰਕਾਰ- ਹਰਿਮੰਦਰ ਸਿੰਘ
Ad Position 24
No active advertisement