02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਟਰੱਕ ‘ਚੋਂ 307 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਦੋ ਮੁਲਜ਼ਮ ਕਾਬੂ

Ad Position 21
No active advertisement
ਅਜੀਤ ਡੈਸਕ 01-08-2026
ਲਾਲੜੂ, 31 ਜੁਲਾਈ (ਰਾਜਬੀਰ ਸਿੰਘ)-ਆਬਕਾਰੀ ਵਿਭਾਗ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐੱਸ. ਓ. ਜੀ.) ਅਤੇ ਲਾਲੜੂ ਪੁਲਿਸ ਦੀ ਸਾਂਝੀ ਟੀਮ ਨੇ ਪਿੰਡ ਲੈਹਲੀ ਨੇੜੇ ਨਾਕਾਬੰਦੀ ਦੌਰਾਨ ਇਕ ਟਰੱਕ ‘ਚੋਂ 307 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸਨਰ (ਆਬਕਾਰੀ) ਪਟਿਆਲਾ ਜ਼ੋਨ ਖੁਸ਼ਦਿਲ ਸਿੰਘ ਸੰਧੂ ਦੀ ਨਿਗਰਾਨੀ ਹੇਠ ਚਲਾਈ ਗਈ ਇਸ ਕਾਰਵਾਈ ਦੌਰਾਨ ਐੱਸ. ਓ. ਜੀ. ਦੇ ਆਬਕਾਰੀ ਅਧਿਕਾਰੀ ਸਰੂਪਿੰਦਰ ਸਿੰਘ ਸੰਧੂ, ਆਬਕਾਰੀ ਇੰਸਪੈਕਟਰ ਗੁਰਿੰਦਰਪਾਲ ਸਿੰਘ ਅਤੇ ਸਥਾਨਕ ਪੁਲਿਸ ਨੇ ਸਹਾਇਕ ਆਬਕਾਰੀ ਕਮਿਸ਼ਨਰ ਅਸ਼ੋਕ ਚਲੋਤਰਾ ਦੀ ਦੇਖ-ਰੇਖ ਹੇਠ ਟਾਟਾ ਟਰੱਕ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ‘ਚ ਲੋਡ ਆਲੂਆਂ ਦੀਆਂ ਬੋਰੀਆਂ ਦੇ ਹੇਠਾਂ ਚੰਡੀਗੜ੍ਹ ‘ਚ ਵਿਕਣਯੋਗ ਸ਼ਰਾਬ ਦੀਆਂ 307 ਪੇਟੀਆਂ (ਆਈ. ਐੱਮ. ਐੱਫ. ਐੱਲ.) ਬਰਾਮਦ ਹੋਈਆਂ। ਇਨ੍ਹਾਂ ‘ਚੋਂ 100 ਪੇਟੀਆਂ ਰਾਇਲ ਸਟੈਗ ਕੁਆਰਟਰ, 100 ਪੇਟੀਆਂ ਰਾਇਲ ਸਟੈਗ ਪਿੰਟ ਅਤੇ 107 ਪੇਟੀਆਂ ਗ੍ਰੈਂਡ ਪਾਰਟੀ ਨਿਪਸ ਸ਼ਾਮਿਲ ਸਨ। ਇਸ ਮਾਮਲੇ ਨੇ ਪੁਲਿਸ ਨੇ ਜ਼ਿਲ੍ਹਾ ਜਲੰਧਰ ਦੇ ਪਿੰਡ ਨੌਗਜਾ ਦੇ ਵਸਨੀਕ ਗੁਰਵਿੰਦਰ ਸਿੰਘ ਅਤੇ ਪਿੰਡ ਪਤਣ ਕਲਾਂ ਦੇ ਵਸਨੀਕ ਮੱਖਣ ਸਿੰਘ ਨੂੰ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ’ਚ ਲੇਖਕ ਰਜਿੰਦਰ ਸਿੰਘ ਧੀਮਾਨ ਦੀ ਪੁਸਤਕ ਦਾ ਲੋਕ ਅਰਪਣ ਸਮਾਰੋਹ ਕਰਵਾਇਆ ਅਗਲੀ ਖ਼ਬਰ ਕੀ ਜੂਨ 84 ਦੇ ਵਹਿਸ਼ੀ ਹਮਲੇ ਦੀ ਦੋਸ਼ੀ ਕਾਂਗਰਸ ਪਾਰਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਮਿਲ ਚੁੱਕੀ ਹੈ?-ਰਵੀਇੰਦਰ...
Ad Position 24
No active advertisement