01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਮੁੱਖ ਮੰਤਰੀ ਨੇ ਸਾਬਕਾ ਵਿਧਾਇਕ ਬਲਰਾਜ ਕੁੰਡੂ ਦੇ ਪਿਤਾ ਦੇ ਨਿਧਨ ਤੇ ਪ੍ਰਗਟਾਇਆ ਦੁੱਖ

Ad Position 21
No active advertisement
ਅਜੀਤ ਡੈਸਕ 01-08-2026
ਚੰਡੀਗੜ੍ਹ, 31 ਜੁਲਾਈ (ਵਿਸ਼ੇਸ਼ ਪ੍ਰਤੀਨਿਧੀ )- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮਹਿਮ ਦੇ ਸਾਬਕਾ ਵਿਧਾਇਕ ਬਲਰਾਜ ਕੁੰਡੂ ਦੇ ਪਿਤਾ ਸੁਰਗਵਾਸੀ ਜਿਲੇ ਸਿੰਘ ਕੁੰਡੂ ਦੇ ਨਿਧਨ ’ਤੇ ਡੁੰਘਾ ਦੁੱਖ ਪ੍ਰਗਟ ਕੀਤਾ। ਮੁੱਖ ਮੰਤਰੀ ਵੀਰਵਾਰ ਨੂੰ ਬਲਰਾਜ ਕੁੰਡੂ ਦੇ ਨਿਵਾਸ ਤੇ ਪਹੁੰਚੇ ਅਤੇ ਵਿਛੜੀ ਰੂਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਦੁਖੀ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਆਪਣੀ ਸੰਵੇਦਨਾਵਾਂ ਵਿਅਕਤ ਕੀਤੀਆਂ। ਮੁੱਖ ਮੰਤਰੀ ਨੇ ਸੁਰਗਵਾਸੀ ਜਿਲੇ ਸਿੰਘ ਕੁੰਡੂ ਦੇ ਫੋਟੋ ਤੇ ਪੁਸ਼ਪ ਅਰਪਿਤ ਕਰ ਉਨ੍ਹਾਂ ਨੂੰ ਸ਼ਰਧਾਜਲੀ ਦਿੱਤੀ ਅਤੇ ਇਸ਼ਵਰ ਤੋਂ ਵਿਛੜੀ ਰੂਹ ਨੂੰ ਆਪਣੇ ਚਰਣਾ ਵਿਚ ਸਥਾਨ ਦੇਣ ਅਤੇ ਦੁਖੀ ਪਰਿਵਾਰਕ ਮੈਂਬਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟੇ ਨੂੰ ਸਹਿਨ ਕਰਨ ਦੀ ਸ਼ਕਤੀ ਪ੍ਰਦਾਨ ਕਰਨ ਦੀ ਪ੍ਰਾਰਥਨਾ ਕੀਤੀ। ਇਸ ਦੇ ਬਾਅਦ ਮੁੱਖ ਮੰਤਰੀ ਨੇ ਪ੍ਰਸਿੱਦ ਦਿਲ ਦੇ ਰੋਗ ਮਾਹਰ ਡਾ ਆਦਿਤਅ ਬਤਰਾ ਦੇ ਨਿਧਨ ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਡਾਕਅਰ ਬਤਰਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੌਂਸਲਾ ਦਿੱਤਾ। ਸ਼ਰਧਾਂਜਲੀ ਅਰਪਿਤ ਕਰਨ ਵਾਲਿਆਂ ਵਿੱਚ ਹਰਿਆਣਾ ਸਰਕਾਰ ਦੇ ਕੈਬਨਿਟ ਮੰਤਰੀ ਡਾ ਅਰਵਿੰਦ ਸ਼ਰਮਾ, ਸਾਬਕਾ ਮੰਤਰੀ ਮਨੀਸ਼ ਗਰੋਵਰ ਸ਼ਾਮਿਲ ਰਹੇ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰਸ ਧਾਲੀਵਾਲ ਨੇ ਸੀਵਰੇਜ ਸਮੱਸਿਆ ਦਾ ਕਰਵਾਇਆ ਪੱਕਾ ਹੱਲ ਅਗਲੀ ਖ਼ਬਰ ‘ਵੰਡਰਲੈਂਡ ਚੰਡੀਗੜ੍ਹ ਕਾਰਨੀਵਾਲ’ ਦਾ ਸ਼ਾਨੋ ਸ਼ੌਕਤ ਨਾਲ ਹੋਇਆ ਆਗਾਜ਼
Ad Position 24
No active advertisement