01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਈ-ਮੇਲ ਰਾਹੀਂ ਜ਼ਿਲ੍ਹਾ ਅਦਾਲਤ ਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Ad Position 21
No active advertisement
ਅਜੀਤ ਡੈਸਕ 01-08-2026
ਪੰਚਕੂਲਾ, 31 ਜੁਲਾਈ (ਕਪਿਲ)-ਪੰਚਕੂਲਾ ਦੇ ਸੈਕਟਰ-1 ਸਥਿਤ ਜ਼ਿਲ੍ਹਾ ਅਦਾਲਤ ਅਤੇ ਮਿੰਨੀ ਸਕੱਤਰੇਤ ਨੂੰ ਸ਼ੁੱਕਰਵਾਰ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ ‘ਚ ਆ ਗਿਆ। ਪੁਲਿਸ ਕਮਿਸ਼ਨਰ ਪੰਕਜ ਨੈਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਤੁਰੰਤ ਸੁਰੱਖਿਆ ਪ੍ਰਬੰਧ ਲਾਗੂ ਕਰਦੇ ਹੋਏ ਅਦਾਲਤ ਅਤੇ ਮਿੰਨੀ ਸਕੱਤਰੇਤ ਨੂੰ ਅਹਤਿਆਤ ਵਜੋਂ ਖਾਲੀ ਕਰਵਾ ਲਿਆ ਗਿਆ। ਡੀ. ਸੀ. ਪੀ. ਅਦਿੱਤੀ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਡਾਗ ਸਕੁਐਡ, ਬੰਬ ਨਿਰੋਧਕ ਦਸਤੇ ਤੇ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਨੇ ਪੂਰੇ ਅਹਾਤੇ ਦੀ ਬਾਰੀਕੀ ਨਾਲ ਜਾਂਚ ਕੀਤੀ। ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਨਹੀਂ ਮਿਲੀ, ਜਿਸ ਤੋਂ ਬਾਅਦ ਸਥਿਤੀ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਕਰਾਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਅਦਾਲਤ ਦੇ ਦਾਖਲੇ ਅਤੇ ਨਿਕਾਸੀ ਪੁਆਇੰਟਾਂ ‘ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤੀ ਗਈ ਹੈ ਅਤੇ ਨਿਗਰਾਨੀ ਹੋਰ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਦੀ ਸਾਈਬਰ ਸੈੱਲ ਧਮਕੀ ਭਰੀ ਈ-ਮੇਲ ਦੇ ਸ੍ਰੋਤ ਅਤੇ ਤਕਨੀਕੀ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਡੀ. ਸੀ. ਪੀ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਚਕੂਲਾ ਪੁਲਿਸ ਪੂਰੇ ਮਾਮਲੇ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਜ਼ਿਲ੍ਹੇ ‘ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਸਧਾਰਨ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਫ਼ਵਾਹਾਂ ਤੋਂ ਦੂਰ ਰਿਹਾ ਜਾਵੇ ਅਤੇ ਸਿਰਫ਼ ਅਧਿਕਾਰਕ ਜਾਣਕਾਰੀ ‘ਤੇ ਹੀ ਭਰੋਸਾ ਕੀਤਾ ਜਾਵੇ ਅਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗੁਰਦਰਸ਼ਨ ਸਿੰਘ ਸੈਣੀ ਵਲੋਂ ਸਫ਼ਾਈ ਕਰਮਚਾਰੀਆਂ ਨੂੰ ਸਮਰਥਨ ਦੇਣ ਦਾ ਐਲਾਨ ਅਗਲੀ ਖ਼ਬਰ ਬਿਨਾਂ ਲਾਇਸੰਸ ਸਟੋਰ ਕੀਤੇ ਭਾਰੀ ਮਾਤਰਾ ’ਚ ਪਟਾਕੇ ਬਰਾਮਦ ਹੋਣ ਦੇ ਦੋਸ਼ ਹੇਠ ਦੋ ਸਕੇ ਭਰਾ ਕਾਬੂ
Ad Position 24
No active advertisement