ਪੰਜਾਬ ਵਿਚ ਤਿੰਨ ਦਿਨ ਸਰਹੱਦੀ ਜ਼ਿਲ੍ਹਿਆਂ ’ਚ ਭਾਰੀ ਮੀਂਹ ਪੈਣ ਸੰਬੰਧੀ ਯੈਲੋ ਚਿਤਾਵਨੀ
ਚੰਡੀਗੜ੍ਹ, 1 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਵਿਚ ਅਗਲੇ ਤਿੰਨ ਦਿਨਾਂ ਦੌਰਾਨ ਮੌਸਮ ਖ਼ਰਾਬ ਰਹਿਣ ਸੰਬੰਧੀ ਯੈਲੋ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਦੇ ਚਲਦਿਆਂ ਇਨਾਂ ਰਾਜਾਂ ਵਿਚ ਵੱਖ ਵੱਖ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਸੂਬੇ ਵਿਚ ਅੱਜ ਦਿਨ ਵੇਲੇ ਆਸਮਾਨ ’ਚ ਬੱਦਲ ਛਾਏ ਰਹਿਣ ਦੇ ਬਾਵਜੂਦ ਮੀਂਹ ਨਾ ਪਿਆ ਅਤੇ ਦਿਨ ਦੇ ਤਾਪਮਾਨ ਵਿਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ।
ਚੰਡੀਗੜ੍ਹ, 1 ਅਗਸਤ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ ਵਿਚ ਅਗਲੇ ਤਿੰਨ ਦਿਨਾਂ ਦੌਰਾਨ ਮੌਸਮ ਖ਼ਰਾਬ ਰਹਿਣ ਸੰਬੰਧੀ ਯੈਲੋ ਚਿਤਾਵਨੀ ਜਾਰੀ ਕੀਤੀ ਗਈ ਹੈ, ਜਿਸ ਦੇ ਚਲਦਿਆਂ ਇਨਾਂ ਰਾਜਾਂ ਵਿਚ ਵੱਖ ਵੱਖ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ। ਸੂਬੇ ਵਿਚ ਅੱਜ ਦਿਨ ਵੇਲੇ ਆਸਮਾਨ ’ਚ ਬੱਦਲ ਛਾਏ ਰਹਿਣ ਦੇ ਬਾਵਜੂਦ ਮੀਂਹ ਨਾ ਪਿਆ ਅਤੇ ਦਿਨ ਦੇ ਤਾਪਮਾਨ ਵਿਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ । ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ 2 ਤੋਂ 4 ਅਗਸਤ ਤੱਕ ਵੱਖ ਵੱਖ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਦੇ ਪਹਾੜੀ ਖੇਤਰ ਨਾਲ ਲੱਗਦੇ ਜ਼ਿਲ੍ਹਿਆਂ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਵਿਚ ਵੱਖ ਵੱਖ ਥਾਵਾਂ ’ਤੇ 2 ਅਗਸਤ ਨੂੰ ਵਾਰੀ ਮੀਂਹ ਪੈ ਸਕਦਾ ਹੈ, ਜਦੋਂ ਕਿ ਹੋਰਨਾਂ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪਵੇਗਾ। ਇਸੇ ਤਰ੍ਹਾਂ 3 ਅਗਸਤ ਨੂੰ ਪਹਾੜੀ ਖੇਤਰ ਦੇ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ ਨਗਰ, ਹੁਸ਼ਿਆਰਪੁਰ, ਗੁਰਦਾਸਪੁਰ, ਐਸ. ਬੀ.ਐਸ ਨਗਰ ਅਤੇ ਪਠਾਨਕੋਟ ਦੇ ਨਾਲ ਨਾਲ ਮਾਲਵਾ ਖੇਤਰ ਦੇ ਫਾਜ਼ਿਲਕਾ, ਮੁਕਤਸਰ, ਫਰੀਦਕੋਟ ਅਤੇ ਬਠਿੰਡਾ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪਵੇਗਾ। ਜਦੋਂ ਕਿ ਮੱਧ ਵਰਤੀ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈ ਸਕਦਾ ਹੈ। ਲੰਘੇ 24 ਘੰਟਿਆਂ ਦੌਰਾਨ ਪੰਜਾਬ ਦੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਜਲੰਧਰ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪਿਆ ਹੈ। ਸੂਬੇ ਵਿਚ ਸ਼ਨੀਵਾਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਬਠਿੰਡਾ ਵਿਚ ਦਰਜ ਕੀਤ ਾ ਗਿਆ, ਜਦੋਂ ਕਿ ਹੋਰਨ ਾਂ ਜ਼ਿਲ੍ਹਿਆਂ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ’ਚ 34.4 ਡਿਗਰੀ ਸੈਲਸੀਅਸ, ਲੁਧਿਆਣਾ ’ਚ 34.8 ਡਿਗਰੀ, ਪਟਿਆਲਾ ’ਚ 34.9 ਡਿਗਰੀ, ਫਾਜ਼ਿਲਕਾ ’ਚ 35.6 ਡਿਗਰੀ, ਜਲੰਧਰ ’ਚ 34 ਡਿਗਰੀ, ਐਸ.ਏ.ਐਸ ਨਗਰ ’ਚ 35 ਡਿਗਰੀ ਅਤੇ ਰੂਪਨਗਰ ਵਿਚ 36.2 ਡਿਗਰੀ ਸੈਲਸੀਅਸ ਰਿਹਾ।