02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਹਰਿਆਣਾ ਸਰਕਾਰ ਦਾ ਵੱਡਾ ਫ਼ੈਸਲਾ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਵਿਕਸਿਤ ਕੀਤੇ ਜਾਣਗੇ 150 ਸਰਕਾਰੀ ਸਕੂਲਾਂ ਦੀਆਂ ਨਵੀਆਂ ਇਮਾਰਤਾਂ-ਮੁੱਖ ਮੰਤਰੀ

ਚੰਡੀਗੜ੍ਹ, 1 ਅਗਸਤ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਸੁਧਾਰਨ ਅਤੇ ਬਿਹਤਰ ਇਨਫਰਾਸਟਰਕਚਰ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲੜੀ ਤਹਿਤ ਰਾਜ ਵਿੱਚ 150 ਸਰਕਾਰੀ ਸਕੂਲਾਂ ਦੀਆਂ ਨਵੀਆਂ ਇਮਾਰਤਾਂ ਵਿਕਸਿਤ ਕੀਤੀਆਂ ਜਾਣਗੀਆਂ, ਜੋ ਪੂਰੀ ਤਰ੍ਹਾਂ ਨਾਲ ਅੰਤਰਰਾਸ਼ਟਰੀ ਮਾਨਕਾਂ ਅਨੁਕੂਲ ਹੋਣਗੀਆਂ।

Ad Position 21
No active advertisement
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪਣੇ ਚੰਡੀਗੜ੍ਹ ਨਿਵਾਸ ਸਥਾਨ ‘ਤੇ ਸਿੱਖਿਆ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ । ਸਿੱਖਿਆ ਮੰਤਰੀ ਮਹੀਪਾਲ ਢਾਂਡਾ ਵੀ ਦਿਖਾਈ ਦੇ ਰਹੇ ਹਨ 02-08-2026
ਚੰਡੀਗੜ੍ਹ, 1 ਅਗਸਤ ( ਰਾਮ ਸਿੰਘ ਬਰਾੜ ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਸੁਧਾਰਨ ਅਤੇ ਬਿਹਤਰ ਇਨਫਰਾਸਟਰਕਚਰ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲੜੀ ਤਹਿਤ ਰਾਜ ਵਿੱਚ 150 ਸਰਕਾਰੀ ਸਕੂਲਾਂ ਦੀਆਂ ਨਵੀਆਂ ਇਮਾਰਤਾਂ ਵਿਕਸਿਤ ਕੀਤੀਆਂ ਜਾਣਗੀਆਂ, ਜੋ ਪੂਰੀ ਤਰ੍ਹਾਂ ਨਾਲ ਅੰਤਰਰਾਸ਼ਟਰੀ ਮਾਨਕਾਂ ਅਨੁਕੂਲ ਹੋਣਗੀਆਂ। ਇਨ੍ਹਾਂ ਸਕੂਲਾਂ ਦੇ ਡਿਜ਼ਾਈਨ ਅਤੇ ਨਿਰਮਾਣ ਲਈ ਦੇਸ਼ ਦੇ ਮੋਹਰੀ ਰਾਜਾਂ ਅਤੇ ਪ੍ਰਤਿਸ਼ਠਿਤ ਸੰਸਥਾਵਾਂ ਦੇ ਸਰਵਸ਼੍ਰੇਠ ਮਾਡਲਾਂ ਅਤੇ ਮਾਹਰਾਂ ਦੇ ਮਾਰਗਦਰਸ਼ਨ ਦਾ ਸਹਿਯੋਗ ਲਿਆ ਜਾਵੇਗਾ। ਮੁੱਖ ਮੰਤਰੀ ਸ਼ੁੱਕਰਵਾਰ ਦੇਰ ਸ਼ਾਮ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਨਿਵਾਸ ‘ਸੰਤ ਕਬੀਰ ਕੁਟੀਰ’ ਵਿੱਚ ਸਕੂਲ ਸਿੱਖਿਆ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਮੀਟਿੰਗ ਦੌਰਾਨ ਰਾਜ ਵਿੱਚ ਗੁਣਵੱਤਾ ਭਰਪੂਰ ਅਤੇ ਆਧੁਨਿਕ ਸਿੱਖਿਆ ਨੂੰ ਪ੍ਰੋਤਸਾਹਨ ਦੇਣ ਦੇ ਉਦੇਸ਼ ਨਾਲ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਗਤੀਵਿਧੀਆਂ ਦੀ ਵਿਸਥਾਰ ਸਮੀਖਿਆ ਕੀਤੀ ਗਈ। ਖ਼ਾਸ ਤੌਰ ‘ਤੇ ਸੂਬੇ ਦੇ 719 ਉੱਤਮ ਸਕੂਲਾਂ—ਜਿਨ੍ਹਾਂ ਵਿੱਚ ਸੰਸਕ੍ਰਿਤੀ ਮਾਡਲ ਸਕੂਲ, ਮੁੱਖ ਮੰਤਰੀ ਅਰਲੀ ਇੰਗਲਿਸ਼ ਐਂਡ ਐਕਸੀਲੈਂਸ ਸਕੂਲ ਅਤੇ ਪੀਐੱਮ ਸ੍ਰੀ ਸਕੂਲ ਸ਼ਾਮਿਲ ਹਨ- ਦੇ ਸਮੁੱਚੇ ਵਿਕਾਸ ਅਤੇ ਮਜ਼ਬੂਤੀਕਰਨ ‘ਤੇ ਵਿਸਥਾਰ ਨਾਲ ਚਰਚਾ ਹੋਈ । ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਸਾਰੇ ਸਕੂਲਾਂ ਵਿੱਚ ਲੋੜੀਂਦਾ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਪ੍ਰਾਥਮਿਕਤਾ ਦੇ ਆਧਾਰ ‘ਤੇ ਉਪਲਬਧ ਕਰਵਾਈਆਂ ਜਾਣ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਨਵੀਆਂ ਇਮਾਰਤਾਂ ਦਾ ਨਿਰਮਾਣ, ਵਾਧੂ ਕਲਾਸਾਂ, ਵੱਖਰੇ ਪਖਾਨੇ, ਮਜ਼ਬੂਤ ਚਾਰਦੀਵਾਰੀ, ਖੇਡਾਂ ਦੇ ਮੈਦਾਨ, ਵਿਗਿਆਨ ਅਤੇ ਕੰਪਿਊਟਰ ਪ੍ਰਯੋਗਸ਼ਾਲਾਵਾਂ, ਡਿਜੀਟਲ ਲੈਬ, ਸਮਾਰਟ ਕਲਾਸਾਂ, ਲਾਇਬ੍ਰੇਰੀਆਂ, ਨਵਾਂ ਫਰਨੀਚਰ, ਟੈਬਲੈੱਟ ਅਤੇ ਹੋਰ ਆਧੁਨਿਕ ਸਿੱਖ ਿਆ ਸਰੋਤ ਸਮੇਂ ਸਿਰ ਉਪਲਬਧ ਕਰਵਾਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਮਾਹੌਲ ਉਪਲਬਧ ਕਰਵਾਉਣਾ ਹੈ, ਤਾਂ ਜੋ ਇਹ ਸਕੂਲ ਗੁਣਵੱਤਾ ਭਰਪੂਰ ਸਿੱਖਿਆ ਦੇ ਉੱਤਮ ਕੇਂਦਰ ਬਣਨ। ਇਹ 150 ਨਵੇਂ ਅਤੇ 719 ਉੱਤਮ ਸਕੂਲ ਰਾਜ ਦੇ ਹੋਰ ਸਾਰੇ ਸਕੂਲਾਂ ਲਈ ਪ੍ਰੇਰਣਾ ਸਰੋਤ ਅਤੇ ਰੋਲ ਮਾਡਲ ਵਜੋਂ ਸਥਾਪਿਤ ਹੋਣਗੇ। ਇਸ ਮੌਕੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਪ੍ਰਧਾਨ ਸਕੱਤਰ ਵਿਜੇ ਸਿੰਘ ਦਹੀਆ, ਡਿਪਟੀ ਪ੍ਰਿੰਸੀਪਲ ਸੈਕਟਰੀ ਯਸ਼ਪਾਲ ਯਾਦਵ, ਡਾਇਕਟਰ ਜਨਰਲ ਜਤਿੰਦਰ ਦਹੀਆ, ਡਾਇਰੈਕਟਰ ਮਨਿਤਾ ਮਲਿਕ, ਡਾਇਰੈਕਟਰ ਸਵਪਨਿਲ ਰਵਿੰਦਰ ਪਾਟਿਲ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਤੋਂ ਪਹਿਲਾਂ ਚੰਡੀਗੜ੍ਹ ਪੁਲਿਸ ਨੇ... ਅਗਲੀ ਖ਼ਬਰ ਚੰਡੀਗੜ੍ਹ ਪੁਲਿਸ ਨੇ 88.27 ਗ੍ਰਾਮ ‘ਆਈਸ’ ਸਮੇਤ ਵੱਡਾ ਨਸ਼ਾ ਤਸਕਰ ਕੀਤਾ ਕਾਬੂ
Ad Position 24
No active advertisement