02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪੰਜਾਬ ਸਰਕਾਰ ਨੇ ਸਫ਼ਾਈ ਸੇਵਕਾਂ ਸੰਬੰਧੀ ਲਏ ਇਤਿਹਾਸਕ ਫ਼ੈਸਲੇ : ਵਿਧਾਇਕ ਰੰਧਾਵਾ ਪੰਜਾਬੀ ਵਿਰਸਾ ਸੱਭਿਆਚਾਰਕ ਸੁਸਾਇਟੀ ਵਲੋਂ 28ਵਾਂ ਖ਼ੂਨਦਾਨ ਕੈਂਪ 8 ਨੂੰ

ਡੇਰਾਬੱਸੀ, 1 ਅਗਸਤ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਹਿੱਤਾਂ ਦੀ ਰੱਖਿਆ ਲਈ ਕਈ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਹੜਤਾਲ ‘ਤੇ ਚੱਲ ਰਹੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਲੋਕ-ਹਿੱਤਾਂ ਨੂੰ ਧਿਆਨ ‘ਚ ਰੱਖਦਿਆਂ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਿਆ ਜਾਵੇ।

Ad Position 21
No active advertisement
ਅਜੀਤ ਡੈਸਕ 02-08-2026
ਡੇਰਾਬੱਸੀ, 1 ਅਗਸਤ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਹਿੱਤਾਂ ਦੀ ਰੱਖਿਆ ਲਈ ਕਈ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਹੜਤਾਲ ‘ਤੇ ਚੱਲ ਰਹੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਲੋਕ-ਹਿੱਤਾਂ ਨੂੰ ਧਿਆਨ ‘ਚ ਰੱਖਦਿਆਂ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਫ਼ਾਈ ਸੇਵਕਾਂ ਦੀ ਮਹੀਨਾਵਾਰ ਤਨਖ਼ਾਹ 10 ਹਜ਼ਾਰ ਤੋਂ ਵਧਾ ਕੇ 20 ਹਜ਼ਾਰ ਰੁ. ਕਰ ਦਿੱਤੀ ਹੈ। ਇਸ ਤੋਂ ਇਲਾਵਾ 3 ਸਾਲ ਦੀ ਸੇਵਾ ਪੂਰੀ ਕਰਨ ਵਾਲੇ ਆਊਟਸੋਰਸ ਕਰਮਚਾਰੀਆਂ ਨੂੰ ਸਰਕਾਰੀ ਕੰਟਰੈਕਟ ‘ਤੇ ਲਿਆਉਣ ਅਤੇ 5 ਸਾਲ ਦੀ ਸੇਵਾ ਪੂਰੀ ਕਰਨ ਵਾਲਿਆਂ ਨੂੰ ਪੱਕਾ ਕਰਨ ਸੰਬੰਧੀ ਨੀਤੀ ਵੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਮੁਲਾਜ਼ਮਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕਰਨ ਦੀ ਪੱਖ ‘ਚ ਰਹੀ ਹੈ ਅਤੇ ਹੋਰਨਾਂ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਵੀ ਸੰਵਾਦ ਰਾਹੀਂ ਮੰਨੀਆਂ ਗਈਆਂ ਹਨ। ਉਨ੍ਹਾਂ ਸਫ਼ਾਈ ਸੇਵਕਾਂ ਨੂੰ ਕੰਮ ‘ਤੇ ਵਾਪਸ ਆਉਣ ਅਤੇ ਸਰਕਾਰ ਨਾਲ ਬੈਠ ਕੇ ਆਪਣੀਆਂ ਮੰਗਾਂ ਦਾ ਹੱਲ ਕੱਢਣ ਦੀ ਅਪੀਲ ਕੀਤੀ। ਵਿਧਾਇਕ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ 300 ਯੂਨਿਟ ਮੁਫ਼ਤ ਬਿਜਲੀ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਆਮ ਆਦਮੀ ਕਲੀਨਿਕਾਂ ਵਰਗੀਆਂ ਲੋਕ ਭਲਾਈ ਸਕੀਮਾਂ ਸਫ਼ਲਤਾਪੂਰਵਕ ਚਲਾ ਰਹੀ ਹੈ ਅਤੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਏ. ਪੀ. ਜੇ. ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਐਮ. ਡੀ. ਸ਼ੂਗਰਫੈੱਡ ਮੁਹਾਲੀ ਦੇ ਦਫ਼ਤਰ ਵਿਖੇ 4 ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ-ਬਡਾਲੀ
Ad Position 24
No active advertisement