02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਏ. ਪੀ. ਜੇ. ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਖਰੜ, 1 ਅਗਸਤ (ਜੰਡਪੁਰੀ)-ਏ. ਪੀ.

Ad Position 21
No active advertisement
ਅਜੀਤ ਡੈਸਕ 02-08-2026
ਖਰੜ, 1 ਅਗਸਤ (ਜੰਡਪੁਰੀ)-ਏ. ਪੀ. ਜੇ. ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਸੱਭਿਆਚਾਰਕ ਜਜ਼ਬੇ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੁੱਚੇ ਕੈਂਪਸ ਰੰਗ-ਬਿਰੰਗੀਆਂ ਲੜੀਆਂ ਤੇ ਹੋਰ ਸਜਾਵਟੀ ਸਾਮਾਨ ਨਾਲ ਸਜਾਇਆ ਗਿਆ ਸੀ, ਜਿਸ ਦਾ ਵਿਹੜਾ ਰਵਾਇਤੀ ਪਹਿਰਾਵਿਆਂ ਅਤੇ ਵਿਦਿਆਰਥਣਾਂ ਦੀਆਂ ਮਨਮੋਹਕ ਪੇਸ਼ਕਾਰੀਆਂ ਨਾਲ ਖਿੜ ਉੱਠਿਆ। ਇਸ ਮੌਕੇ ਵਿਦਿਆਰਥਣਾਂ ਨੇ ਸਿੱਠਣੀਆਂ, ਗਿੱਧਾ, ਟੱਪੇ, ਲੋਕ ਨਾਚ ਅਤੇ ਹੋਰ ਰਵਾਇਤੀ ਪੰਜਾਬੀ ਸੱਭਿਆਚਾਰਕ ਪੇਸ਼ਕਾਰੀਆਂ ਦੇ ਕੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਬੜੀ ਖੂਬਸੂਰਤੀ ਨਾਲ ਦਰਸਾਇਆ। ਉਨ੍ਹਾਂ ਦੀਆਂ ਜੋਸ਼ ਭਰੀਆਂ ਪੇਸ਼ਕਾਰੀਆਂ ਨੂੰ ਦਰਸ਼ਕਾਂ ਵਲੋਂ ਭਰਪੂਰ ਸਰਾਹਿਆ ਗਿਆ। ਸਮਾਗਮ ਨੂੰ ਹੋਰ ਵੀ ਰੌਮਾਂਚਕ ਬਣਾਉਣ ਲਈ ਬੱਚਿਆਂ ਦੇ ਮਾਪਿਆਂ ਲਈ ਤੀਆਂ ਦੇ ਤਿਉਹਾਰ ਨਾਲ ਸੰਬੰਧਿਤ ਇਕ ਵਿਸ਼ੇਸ਼ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਦੌਰਾਨ ਉਨ੍ਹਾਂ ਨੇ ਤੀਆਂ ਦੇ ਮਹੱਤਵ ਅਤੇ ਰਿਵਾਜਾਂ ਨਾਲ ਸੰਬੰਧਿਤ ਪ੍ਰਸ਼ਨਾਂ ਦੇ ਉੱਤਰ ਬੜੇ ਉਤਸ਼ਾਹ ਨਾਲ ਦਿੱਤੇ। ਇਸ ਤੋਂ ਇਲਾਵਾ ਮਾਪਿਆਂ ਨੇ ਨੱਚਣ ਤੇ ਗੀਤਾਂ ਦੀਆਂ ਪੇਸ਼ਕਾਰੀਆਂ ‘ਚ ਵੀ ਵਧ ਚੜ੍ਹ ਕੇ ਭਾਗ ਲਿਆ, ਜਿਸ ਨਾਲ ਸਮਾਗਮ ਦੀ ਰੌਣਕ ਹੋਰ ਵੀ ਵਧ ਗਈ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅੰਜੂ ਚੰਦਰ ਨੇ ਵਿਦਿਆਰਥਣਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪੰਜਾਬੀ ਸੱਭਿਆਚਾਰ ਅਤੇ ਪ੍ਰੰਪਰਾਵਾਂ ਨੂੰ ਸੰਭਾਲਣ ਅਤੇ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਮਾਗਮ ਦੀ ਸਫ਼ਲਤਾ ਲਈ ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਵੀ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭਾਂਖਰਪੁਰ ਦੀ ਪਾਣੀ ਦੀ ਟੈਂਕੀ ’ਤੇ ਪੁਆਧੀ ’ਚ ਲਿਖਿਆ ‘ਮ੍ਹਾਰਾ ਭਾਂਖਰਪੁਰ’ ਬਣਿਆ ਚਰਚਾ ਦਾ ਵਿਸ਼ਾ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਸਫ਼ਾਈ ਸੇਵਕਾਂ ਸੰਬੰਧੀ ਲਏ ਇਤਿਹਾਸਕ ਫ਼ੈਸਲੇ : ਵਿਧਾਇਕ ਰੰਧਾਵਾ ਪੰਜਾਬੀ ਵਿਰਸਾ ਸੱਭਿਆਚਾਰਕ ਸੁਸਾਇਟੀ ਵ...
Ad Position 24
No active advertisement