02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ : 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 1 ਅਗਸਤ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 54,916 ਐਫ. ਆਈ.

Ad Position 21
No active advertisement
ਅਜੀਤ ਡੈਸਕ 02-08-2026
ਚੰਡੀਗੜ੍ਹ, 1 ਅਗਸਤ (ਅਜੀਤ ਬਿਊਰੋ)- ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ 17 ਮਹੀਨੇ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 54,916 ਐਫ.ਆਈ.ਆਰਜ਼ ਦਰਜ ਕਰਕੇ 75,102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਤੀਜੇ ਵਜੋਂ 3472 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ । ਸਪੈਸ਼ਲ ਡੀ.ਜੀ.ਪੀ (ਲਾਅ ਐਂਡ ਆਰਡਰ) ਪ੍ਰਵੀਨ ਸਿਨਹਾ ਨੇ ਦੱਸਿਆ ਕਿ 3472 ਕਿੱਲੋ ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ ਹੁਣ ਤੱਕ 871 ਕਿੱਲੋ ਅਫ਼ੀਮ, 425 ਕੁਇੰਟਲ ਭੁੱਕੀ, 86 ਕਿੱਲੋ ਚਰਸ, 1193 ਕਿੱਲੋ ਗਾਂਜਾ, 60 ਕਿੱਲੋ ਆਈਸੀਈ, 60.78 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 21.64 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ । 518ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 20.3 ਕਿੱਲੋ ਹੈਰੋਇਨ, 15,249 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਨਸ਼ਾ ਛਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਹਲਕਾ ਜੰਡਿਆਲਾ ਗੁਰੂ ਤੋਂ ਹਰਜੀਤ ਸਿੰਘ ਖੱਬੇ ਰਾਜਪੂਤਾਂ ਨੂੰ ਯੂਥ ਪ੍ਰਧਾਨ ਬਣਾਇਆ ਅਗਲੀ ਖ਼ਬਰ ਅਦਾਲਤ ਦੇ ਕਬਜ਼ਾ ਦਿਵਾਉਣ ਹੁਕਮ ਦੀ ਤਾਮੀਲ ਦੌਰਾਨ ਮਹਿਲਾ ਦੇ ਸਿਰ ’ਚ ਲੱਗੀ ਗੋਲੀ, ਹਾਲਤ ਗੰਭੀਰ
Ad Position 24
No active advertisement