ਪੁਲਿਸ ਵਲੋਂ ਬਿਹਾਰ ਦਾ ਨੌਜਵਾਨ 4 ਦੇਸੀ ਕੱਟਿਆਂ ਸਮੇਤ ਗ੍ਰਿਫ਼ਤਾਰ
ਪੰਚਕੂਲਾ, 2 ਅਗਸਤ (ਕਪਿਲ)- ਪੰਚਕੂਲਾ ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕ੍ਰਾਈਮ ਬ੍ਰਾਂਚ-1 ਦੀ ਟੀਮ ਨੇ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਮੁਲਜ਼ਮ ਨੂੰ ਚਾਰ ਦੇਸੀ ਕੱਟਿਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਤੋਂ ਪੁੱਛਗਿੱਛ ਦੇ ਆਧਾਰ ’ਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਤੱਕ ਪਹੁੰਚਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਪੰਚਕੂਲਾ, 2 ਅਗਸਤ (ਕਪਿਲ)- ਪੰਚਕੂਲਾ ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕ੍ਰਾਈਮ ਬ੍ਰਾਂਚ-1 ਦੀ ਟੀਮ ਨੇ ਵੱਡੀ ਸਫ਼ਲਤਾ ਹਾਸਿਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਮੁਲਜ਼ਮ ਨੂੰ ਚਾਰ ਦੇਸੀ ਕੱਟਿਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਤੋਂ ਪੁੱਛਗਿੱਛ ਦੇ ਆਧਾਰ ’ਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਤੱਕ ਪਹੁੰਚਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਕ੍ਰਾਈਮ ਐਂਡ ਟ੍ਰੈਫ਼ਿਕ ਅਮਰਿੰਦਰ ਸਿੰਘ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ-1 ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਜ ਕਿਸ਼ੋਰ ਉਰਫ਼ ਰਾਜ ਵਾਸੀ ਦਰਭੰਗਾ (ਬਿਹਾਰ), ਜੋ ਇਸ ਸਮੇਂ ਪਿੰਜੌਰ ਖੇਤਰ ’ਚ ਰਹਿ ਰਿਹਾ ਹੈ, ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਦੇ ਇਰਾਦੇ ਨਾਲ ਕਮਾਂਡੋ ਕੰਪਲੈਕਸ ਦੇ ਸਾਹਮਣੇ ਸ਼ੱਕੀ ਹਾਲਤ ’ਚ ਖੜ੍ਹਾ ਹੈ। ਇਸ ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਦੱਸੇ ਗਏ ਸਥਾਨ ਦੀ ਘੇਰਾਬੰਦੀ ਕਰਕੇ ਮੁਲਜ਼ਮ ਨੂੰ ਕਾਬੂ ਕਰ ਲਿਆ, ਜਿਸਦੀ ਤਲਾਸ਼ੀ ਦੌਰਾਨ ਮੁਲਜ਼ਮ ਦੇ ਬੈਗ ’ਚੋਂ ਚਾਰ ਗੈਰ-ਕਾਨੂੰਨੀ ਦੇਸੀ ਕੱਟੇ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣਾ ਚੰਡੀਮੰਦਰ ਵਿਖੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਪੰਕਜ ਨੈਨ ਦੇ ਅਨੁਸਾਰ ਮੁਲਜ਼ਮ ਨੂੰ ਅੱਜ ਅਦਾਲਤ ’ਚ ਪੇਸ਼ ਕਰਕੇ 7 ਦਿਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਤਾਂ ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨਾਲ ਜੁੜੇ ਪੂਰੇ ਗਰੋਹ ਦਾ ਪਰਦਾਫ਼ਾਸ਼ ਕੀਤਾ ਜਾ ਸਕੇ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕੇ।