03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਿਹਤ ਜਾਂਚ ਕੈਂਪ ਦੌਰਾਨ 112 ਮਰੀਜ਼ਾਂ ਦੀ ਜਾਂਚ ਤੇ 78 ਲਾਭਪਾਤਰੀਆਂ ਦੇ ਬਣਾਏ ਹੈਲਥ ਕਾਰਡ- ਡਾ. ਆਹਲੂਵਾਲੀਆ

ਐੱਸ. ਏ.

Ad Position 21
No active advertisement
ਕਾਂਗਰਸ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਆਗੂ ਵਲੋਂ ਖਰੜ ਦੇ ਵਕੀਲ ਭਾਈਚਾਰੇ ਨਾਲ ਮੀਟਿੰਗ 03-08-2026
ਐੱਸ. ਏ. ਐੱਸ. ਨਗਰ, 2 ਅਗਸਤ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਵਾ. ਨੰ. 6 ਦੇ ਕੌਂਸਲਰ ਡਾ. ਸੰਨੀ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਅੱਜ ਸਥਾਨਕ ਫੇਜ਼ 3ਬੀ1 ਵਿਖੇ ਵਿਸ਼ਾਲ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਕੁੱਲ 112 ਮਰੀਜ਼ਾਂ ਦੀ ਮਾਹਿਰ ਡਾਕਟਰਾਂ ਵਲੋਂ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਕੈਂਪ ’ਚ ਦੰਦਾਂ ਦੀ ਜਾਂਚ, ਸਕੇਲਿੰਗ, ਫਿਲਿੰਗ, ਦੰਦ ਕੱਢਣ ਅਤੇ ਮੂੰਹ ਨਾਲ ਸੰਬੰਧਿਤ ਹੋਰ ਬਿਮਾਰੀਆਂ ਦਾ ਇਲਾਜ ਕੀਤਾ ਗਿਆ। ਇਸ ਤੋਂ ਇਲਾਵਾ ਸ਼ੂਗਰ , ਬਲੱਡ ਪ੍ਰੈਸ਼ਰ ਦੀ ਜਾਂਚ ਅਤੇ ਮਹਿਲਾਵਾਂ ਦੀ ਸਿਹਤ ਸੰਬੰਧੀ ਵਿਸ਼ੇਸ਼ ਸਕ੍ਰੀਨਿੰਗ ਵੀ ਕੀਤੀ ਗਈ। ਇਸ ਕੈਂਪ ਦੌਰਾਨ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 78 ਯੋਗ ਲਾਭਪਾਤਰੀਆਂ ਦੇ ਹੈਲਥ ਕਾਰਡ ਬਣਾਏ ਗਏ, ਜਿਸ ਨਾਲ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਨਿਰਧਾਰਿਤ ਪ੍ਰਾਈਵੇਟ ਹਸਪਤਾਲਾਂ ਤੇ ਸਾਰੇ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਲੈ ਸਕਣਗੇ। ਇਸ ਮੌਕੇ ਮੌਜੂਦ ਟੀਮ ਵਲੋਂ ਲੋਕਾਂ ਨੂੰ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਆਹਲੂਵਾਲੀਆ ਨੇ ਕਿਹਾ ਕਿ ਆਮ ਲੋਕਾਂ ਤੱਕ ਗੁਣਵੱਤਾ ਭਰੀਆਂ ਅਤੇ ਮੁਫ਼ਤ ਸਿਹਤ ਸੇਵਾਵਾਂ ਪਹੁੰਚਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਸਿਹਤ ਜਾਂਚ ਨਾਲ ਕਈ ਗੰਭੀਰ ਬਿਮਾਰੀਆਂ ਦਾ ਸ਼ੁਰੂਆਤੀ ਪੜਾਅ ’ਚ ਹੀ ਪਤਾ ਲੱਗ ਜਾਂਦਾ ਹੈ, ਜਿਸ ਨਾਲ ਇਲਾਜ ਆਸਾਨ ਅਤੇ ਘੱਟ ਖਰਚ ਵਾਲਾ ਹੋ ਜਾਂਦਾ ਹੈ, ਇਸ ਲਈ ਅਜਿਹੇ ਸਿਹਤ ਕੈਂਪ ਨਾ ਸਿਰਫ਼ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੇ ਹਨ, ਸਗੋਂ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ’ਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਚਾਲੂ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ’ਚ ਐੱਸ. ਜੀ. ਐੱਸ. ਟੀ. ਕੁਲੈਕਸ਼ਨ ਵਾਧੇ ’ਚ ਹਰਿਆਣਾ ਨੇ ਦੇਸ਼ ਭਰ ਵਿਚ ਬਣਾਇਆ... ਅਗਲੀ ਖ਼ਬਰ ਸਕੂਲ ’ਚ ਤੀਜ ਦਾ ਤਿਉਹਾਰ ਮਨਾਇਆ
Ad Position 24
No active advertisement