02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਚਰਸ ਤੇ ਭੁੱਕੀ ਬਰਾਮਦ ਹੋਣ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਕੁਲਵੀਰ ਖਾਨ ਦੀ ਜ਼ਮਾਨਤ ਅਰਜ਼ੀ ਖ਼ਾਰਜ਼

ਐੱਸ. ਏ.

Ad Position 21
No active advertisement
ਅਜੀਤ ਡੈਸਕ 03-08-2026
ਐੱਸ. ਏ. ਐੱਸ. ਨਗਰ, 2 ਅਗਸਤ (ਕਪਿਲ ਵਧਵਾ)-ਵਿਸ਼ੇਸ਼ ਐਨ. ਡੀ. ਪੀ. ਐਸ. ਅਦਾਲਤ ਨੇ ਚਰਸ ਅਤੇ ਭੁੱਕੀ ਬਰਾਮਦ ਹੋਣ ਦੇ ਮਾਮਲੇ ਵਿਚ ਨਾਮਜ਼ਦ ਮੁਲਜ਼ਮ ਕੁਲਵੀਰ ਖਾਨ ਦੀ ਨਿਯਮਿਤ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਹ ਹੁਕਮ ਵਿਸ਼ੇਸ਼ ਅਦਾਲਤ ਦੇ ਜੱਜ ਰਾਜੇਸ਼ ਆਹਲੂਵਾਲੀਆ ਨੇ ਸੁਣਾਏ ਹਨ। ਹਾਸਿਲ ਜਾਣਕਾਰੀ ਅਨੁਸਾਰ ਥਾਣਾ ਲਾਲੜੂ ਵਿਖੇ ਬੀਤੀ 22 ਜੂਨ ਨੂੰ ਐਨ. ਡੀ. ਪੀ. ਐਸ. ਐਕਟ ਦੀਆਂ ਧਾਰਾਵਾਂ 20, 61 ਅਤੇ 85 ਤਹਿਤ ਦਰਜ ਐੱਫ. ਆਈ. ਆਰ. ਦਰਜ ਕੀਤੀ ਗਈ ਸੀ, ਜਿਸ ਵਿਚ ਬਾਅਦ ਵਿਚ ਧਾਰਾ 15 ਅਤੇ 29 ਦਾ ਵਾਧਾ ਕੀਤਾ ਗਿਆ ਸੀ। ਪੁਲਿਸ ਮੁਤਾਬਿਕ 22 ਜੂਨ ਨੂੰ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ‘ਤੇ ਲੈਹਲੀ ਟੀ-ਪੁਆਇੰਟ ਨੇੜੇ ਨਾਕਾਬੰਦੀ ਦੌਰਾਨ ਪੁਲਿਸ ਨੇ ਮੁਹੰਮਦ ਕੈਫ ਨੂੰ ਕਾਬੂ ਕਰਕੇ ਉਸ ਕੋਲੋਂ 1 ਕਿੱਲੋ 500 ਗ੍ਰਾਮ ਚਰਸ ਬਰਾਮਦ ਕੀਤੀ ਸੀ। ਜਾਂਚ ਦੌਰਾਨ ਮੁਹੰਮਦ ਕੈਫ ਦੇ ਬਿਆਨਾਂ ਦੇ ਆਧਾਰ ‘ਤੇ ਕੁਲਵੀਰ ਖਾਨ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ। ਪੁਲਿਸ ਨੇ 25 ਜੂਨ ਨੂੰ ਕੁਲਵੀਰ ਖਾਨ ਨੂੰ ਵੀ ਗ੍ਰਿਫ਼ਤਾਰ ਕਰਕੇ ਉਸ ਦੀ ਨਿਸ਼ਾਨਦੇਹੀ ‘ਤੇ ਇਕ ਸਵਿਫਟ ਕਾਰ ‘ਚੋਂ 20 ਕਿੱਲੋ ਭੁੱਕੀ ਬਰਾਮਦ ਕਰਨ ਦਾ ਦਾਅਵਾ ਕੀਤਾ, ਜਿਸ ਤੋਂ ਬਾਅਦ ਐਨ. ਡੀ. ਪੀ. ਐਸ. ਐਕਟ ਦੀ ਧਾਰਾ 15 ਵੀ ਮਾਮਲੇ ਵਿਚ ਜੋੜੀ ਗਈ ਸੀ। ਅਦਾਲਤ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਸਹਿ-ਮੁਲਜ਼ਮ ਕੋਲੋਂ ਬਰਾਮਦ 1.5 ਕਿੱਲੋਗ੍ਰਾਮ ਚਰਸ ਵਪਾਰਕ ਮਾਤਰਾ ਦੀ ਸ਼੍ਰੇਣੀ ਵਿਚ ਆਉਂਦੀ ਹੈ ਅਤੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 37 ਦੀਆਂ ਲਾਜ਼ਮੀ ਸ਼ਰਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਪੜਾਅ ‘ਤੇ ਮੁਲਜ਼ਮ ਨੂੰ ਨਿਯਮਿਤ ਜ਼ਮਾਨਤ ਦੇਣ ਲਈ ਕੋਈ ਆਧਾਰ ਨਹੀਂ ਬਣਦਾ। ਇਸ ਲਈ ਜ਼ਮਾਨਤ ਅਰਜ਼ੀ ਰੱਦ ਕੀਤੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਦੇ ਭਾਈ ਹਰਪ੍ਰੀਤ ਸਿੰਘ ਅਮਲਾਲਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਸਕੱਤਰ ਨਿਯੁਕਤ ਅਗਲੀ ਖ਼ਬਰ ਪਿੰਡ ਕੂੜਾਂਵਾਲਾ ਵਿਖੇ ਫੈਕਟਰੀ ’ਤੇ ਦੂਸ਼ਿਤ ਪਾਣੀ ਛੱਡਣ ਦੇ ਲੱਗੇ ਦੋਸ਼
Ad Position 24
No active advertisement