02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਡਾ. ਤਜਿੰਦਰ ਪਾਲ ਸਿੰਘ ਹਰਿਆਣਾ ਵਿਖੇ ਜੰਗਲਾਤ ਵਿਭਾਗ ਦੇ ਪ੍ਰਧਾਨ ਮੁੱਖ ਵਣ ਪਾਲ ਨਿਯੁਕਤ

ਐੱਸ. ਏ.

Ad Position 21
No active advertisement
ਅਜੀਤ ਡੈਸਕ 03-08-2026
ਐੱਸ. ਏ. ਐੱਸ. ਨਗਰ, 2 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-1 ਦੇ ਵਸਨੀਕ 1996 ਬੈਚ ਦੇ ਭਾਰਤੀ ਜੰਗਲਾਤ ਸੇਵਾ (ਆਈ. ਐਫ. ਐਸ.) ਅਧਿਕਾਰੀ ਡਾ. ਤਜਿੰਦਰ ਪਾਲ ਸਿੰਘ ਨੂੰ ਹਰਿਆਣਾ ਸਰਕਾਰ ਨੇ ਜੰਗਲਾਤ ਵਿਭਾਗ ਦੇ ਪ੍ਰਧਾਨ ਮੁੱਖ ਵਣ ਪਾਲ ਦੇ ਅਹੁਦੇ ‘ਤੇ ਤਰੱਕੀ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਦੇ ਪ੍ਰਸ਼ਾਸਕੀ ਤਜ਼ਰਬੇ ਵਾਲੇ ਡਾ. ਤਜਿੰਦਰ ਪਾਲ ਸਿੰਘ ਜੰਗਲਾਤ, ਵਾਤਾਵਰਨ ਅਤੇ ਜਲਵਾਯੂ ਪਰਿਵਰਤਨ ਦੇ ਖੇਤਰਾਂ ਦੇ ਮਾਹਿਰ ਅਧਿਕਾਰੀਆਂ ਵਿਚ ਗਿਣੇ ਜਾਂਦੇ ਹਨ। ਆਪਣੇ ਸੇਵਾ ਕਾਲ ਦੌਰਾਨ ਉਨ੍ਹਾਂ ਹਰਿਆਣਾ ਜੰਗਲਾਤ, ਵਾਤਾਵਰਨ ਅਤੇ ਜੰਗਲੀ ਜੀਵ ਵਿਭਾਗ ਵਿਚ ਕਈ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾਵਾਂ ਨਿਭਾਈਆਂ ਹਨ, ਜਦਕਿ ਮੌਜੂਦਾ ਸਮੇਂ ‘ਚ ਉਹ ਹਰਿਆਣਾ ਵਿਚ ਜੰਗਲਾਤ (ਸੁਰੱਖਿਆ) ਐਕਟ ਨੂੰ ਲਾਗੂ ਕਰਨ ਦੀ ਜ਼ਿੰਮੇਵਾਰ ਸੰਭਾਲ ਰਹੇ ਹਨ। ਡਾ. ਤਜਿੰਦਰ ਪਾਲ ਸਿੰਘ ਨੇ ਇੰਡੀਅਨ ਕੌਂਸਲ ਆਫ਼ ਫੋਰੈਸਟਰੀ ਰਿਸਰਚ ਐਂਡ ਐਜੂਕੇਸ਼ਨ ਵਿਚ ਜਲਵਾਯੂ ਪਰਿਵਰਤਨ ਦੇ ਮੁਖੀ ਵਜੋਂ ਵੀ ਸੇਵਾ ਨਿਭਾਈ ਹੈ ਅਤੇ ਇਸ ਸਮੇਂ ਦੌਰਾਨ ਉਹ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਫਰੇਮਵਰਕ ਕਨਵੈਂਸ਼ਨ ਅਤੇ ਸੰਯੁਕਤ ਰਾਸ਼ਟਰ ਮਾਰੂਥਲੀਕਰਨ ਰੋਕਥਾਮ ਕਨਵੈਂਸ਼ਨ ਦੀਆਂ ਮੀਟਿੰਗਾਂ ਵਿਚ ਭਾਰਤੀ ਵਫ਼ਦ ਦੇ ਸਰਗਰਮ ਮੈਂਬਰ ਵੀ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਡਾ. ਤਜਿੰਦਰ ਪਾਲ ਸਿੰਘ ਨੇ ਕੈਨੇਡਾ ਦੀ ਟੋਰਾਂਟੋ ਯੂਨੀਵਰਸਿਟੀ ਤੋਂ ਜਲਵਾਯੂ ਪਰਿਵਰਤਨ ਅਤੇ ਕਾਰਬਨ ਮਾਰਕੀਟ ਵਿਸ਼ੇ ਵਿਚ ਪੀ. ਐੱਚ. ਡੀ. ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਨਾਬਾਲਿਗ ਲੜਕੀ ਦੇ ਗਰਭਵਤੀ ਹੋਣ ਮਗਰੋਂ ਜਬਰ-ਜਨਾਹ ਦਾ ਹੋਇਆ ਖੁਲਾਸਾ ਅਗਲੀ ਖ਼ਬਰ ਡੇਰਾਬੱਸੀ ਦੇ ਭਾਈ ਹਰਪ੍ਰੀਤ ਸਿੰਘ ਅਮਲਾਲਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਸਕੱਤਰ ਨਿਯੁਕਤ
Ad Position 24
No active advertisement