02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਫ਼ਿਲਮ ਦਾ ਪ੍ਰਦਰਸ਼ਨ

ਐੱਸ. ਏ.

Ad Position 21
No active advertisement
ਅਜੀਤ ਡੈਸਕ 03-08-2026
ਐੱਸ. ਏ. ਐੱਸ. ਨਗਰ, 2 ਅਗਸਤ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਬੀਤੀ ਸ਼ਾਮ ਪਿੰਡ ਰਾਏਪੁਰ ਖੁਰਦ ਅਤੇ ਦੁਰਾਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਉਪਦੇਸ਼ਾਂ ’ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਤੇ ਪਿੰਡ ਵਾਸੀਆਂ ਨੇ ਦਸਤਾਵੇਜ਼ੀ ਫ਼ਿਲਮ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸਮਾਜਿਕ ਬਰਾਬਰੀ, ਮਾਨਵਤਾ, ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦੇ ਸੰਦੇਸ਼ ਤੋਂ ਜਾਣੂ ਹੋਏ। ਇਸ ਦਸਤਾਵੇਜ਼ੀ ਫ਼ਿਲਮ ਰਾਹੀਂ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਵੱਖ-ਵੱਖ ਪਹਿਲੂਆਂ ਅਤੇ ਉਨ੍ਹਾਂ ਵਲੋਂ ਦਿੱਤੇ ਗਏ ਉਪਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਸੱਚ, ਮਿਹਨਤ, ਨਿਮਰਤਾ ਅਤੇ ਪਰਮਾਤਮਾ ਦੀ ਭਗਤੀ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਦਾ ਹੈ। ਉਨ੍ਹਾਂ ਦੇ ਉਪਦੇਸ਼ ਸਮਾਜ ਵਿਚ ਆਪਸੀ ਸਦਭਾਵਨਾ, ਸਮਾਜਿਕ ਨਿਆਂ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਦਸਤਾਵੇਜ਼ੀ ਫ਼ਿਲਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ’ਚ ਪ੍ਰਦਰਸ਼ਿਤ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਵਿਚਾਰਾਂ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਪ੍ਰਾਪਤ ਕਰ ਸਕਣ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਕਮੇਟੀ ਵਲੋਂ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਤੇ ਸਮੂਹ ਕੌਂਸਲਰ ਸਨਮਾਨਿਤ ਅਗਲੀ ਖ਼ਬਰ ਨਿਊ ਚੰਡੀਗੜ੍ਹ ਵਿਖੇ ਫਲੋਰੈਂਸ ਰੀ-ਕ੍ਰੀਏਸ਼ਨਲ ਫੋਰਮ ਨੇ ਸਾਲਾਨਾ ਸਾਉਣ ਮੇਲਾ ਕਰਵਾਇਆ
Ad Position 24
No active advertisement