ਤੀਜ ਦਾ ਤਿਉਹਾਰ ਮਨਾਇਆ
ਡੇਰਾਬੱਸੀ, 2 ਅਗਸਤ (ਗੁਰਮੀਤ ਸਿੰਘ)- ਗੁਲਮੋਹਰ ਸਿਟੀ ਐਕਸਟੈਂਸ਼ਨ ਡੇਰਾਬੱਸੀ ਵਾਸੀ ਰਜਨੀ ਚਾਵਲਾ ਤੇ ਸਮੂਹ ਟੀਮ ਵਲੋਂ ਤੀਜ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਵੱਡੀ ਗਿਣਤੀ ’ਚ ਮਹਿਲਾਵਾਂ ਵਲੋਂ ਪੰਜਾਬੀ ਸੱਭਿਆਚਾਰ ਨਾਲ ਜੁੜੇ ਰੰਗ-ਬਿਰੰਗੇ ਪਹਿਰਾਵਿਆਂ ’ਚ ਸ਼ਮੂਲੀਅਤ ਕਰਦਿਆਂ ਗਿੱਧਾ, ਬੋਲੀਆਂ, ਸੱਭਿਆਚਾਰਕ ਪੇਸ਼ਕਾਰੀਆਂ ਅਤੇ ਮਨੋਰੰਜਕ ਗਤੀਵਿਧੀਆਂ ਨਾਲ ਸਭ ਦਾ ਮਨ ਮੋਹ ਲਿਆ।
ਡੇਰਾਬੱਸੀ, 2 ਅਗਸਤ (ਗੁਰਮੀਤ ਸਿੰਘ)- ਗੁਲਮੋਹਰ ਸਿਟੀ ਐਕਸਟੈਂਸ਼ਨ ਡੇਰਾਬੱਸੀ ਵਾਸੀ ਰਜਨੀ ਚਾਵਲਾ ਤੇ ਸਮੂਹ ਟੀਮ ਵਲੋਂ ਤੀਜ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਵੱਡੀ ਗਿਣਤੀ ’ਚ ਮਹਿਲਾਵਾਂ ਵਲੋਂ ਪੰਜਾਬੀ ਸੱਭਿਆਚਾਰ ਨਾਲ ਜੁੜੇ ਰੰਗ-ਬਿਰੰਗੇ ਪਹਿਰਾਵਿਆਂ ’ਚ ਸ਼ਮੂਲੀਅਤ ਕਰਦਿਆਂ ਗਿੱਧਾ, ਬੋਲੀਆਂ, ਸੱਭਿਆਚਾਰਕ ਪੇਸ਼ਕਾਰੀਆਂ ਅਤੇ ਮਨੋਰੰਜਕ ਗਤੀਵਿਧੀਆਂ ਨਾਲ ਸਭ ਦਾ ਮਨ ਮੋਹ ਲਿਆ। ਇਸ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤ੍ਰਿਵੇਦੀ ਕੈਂਪ ਦੀ ਸਰਪੰਚ ਰਾਣੀ ਸਚਦੇਵਾ ਨੇ ਸਾਰਿਆਂ ਨੂੰ ਇਸ ਸ਼ਾਨਦਾਰ ਉਪਰਾਲੇ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਪੰਜਾਬੀ ਸੱਭਿਆਚਾਰ ਅਤੇ ਰਵਾਇਤਾਂ ਨੂੰ ਸਾਂਭਣ ਦੇ ਨਾਲ-ਨਾਲ ਸਮਾਜ ’ਚ ਆਪਸੀ ਭਾਈਚਾਰੇ ਅਤੇ ਏਕਤਾ ਨੂੰ ਵੀ ਮਜ਼ਬੂਤ ਕਰਦੇ ਹਨ। ਇਸ ਦੌਰਾਨ ਉਨ੍ਹਾਂ ਨੇ ਸਾਰੀਆਂ ਮਹਿਲਾਵਾਂ ਨੂੰ ਤੀਜ ਦੇ ਪਵਿੱਤਰ ਤਿਉਹਾਰ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਤੇ ਸਭ ਦੇ ਸੁੱਖ-ਸਮ੍ਰਿਧੀ ਦੀ ਕਾਮਨਾ ਕੀਤੀ।