02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਕਾਰ ਸਵਾਰ ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹੋਏ ਹਮਲੇ ’ਚ ਇਕ ਨੌਜਵਾਨ ਦੀਆਂ ਦੋਵੇਂ ਲੱਤਾਂ ਟੁੱਟੀਆਂ

ਜ਼ੀਰਕਪੁਰ, 2 ਅਗਸਤ (ਮਨਿੰਦਰ ਸਿੰਘ)- ਢਕੌਲੀ ਸਥਿਤ ਨੰਦ ਸਵੀਟਸ ਦੇ ਸਾਹਮਣੇ 10 ਤੋਂ 15 ਹਥਿਆਰਬੰਦ ਵਿਅਕਤੀਆਂ ਵਲੋਂ ਇਕ ਕਾਰ ਨੂੰ ਘੇਰ ਕੇ ਉਸ ਵਿਚ ਸਵਾਰ ਤਿੰਨ ਨੌਜਵਾਨਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੌਰਾਨ ਕਾਰ ਸਵਾਰ ਜਤਿੰਦਰ ਕੁਮਾਰ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ, ਜਦਕਿ ਉਸ ਦੇ ਇਕ ਸਾਥੀ ਕੁਲਦੀਪ ਦਾ ਕੰਨ ਕੱਟਿਆ ਗਿਆ ਅਤੇ ਤੀਜਾ ਸਾਥੀ ਸੇਠੀ ਵੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।

Ad Position 21
No active advertisement
ਅਜੀਤ ਡੈਸਕ 03-08-2026
ਜ਼ੀਰਕਪੁਰ, 2 ਅਗਸਤ (ਮਨਿੰਦਰ ਸਿੰਘ)- ਢਕੌਲੀ ਸਥਿਤ ਨੰਦ ਸਵੀਟਸ ਦੇ ਸਾਹਮਣੇ 10 ਤੋਂ 15 ਹਥਿਆਰਬੰਦ ਵਿਅਕਤੀਆਂ ਵਲੋਂ ਇਕ ਕਾਰ ਨੂੰ ਘੇਰ ਕੇ ਉਸ ਵਿਚ ਸਵਾਰ ਤਿੰਨ ਨੌਜਵਾਨਾਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਦੌਰਾਨ ਕਾਰ ਸਵਾਰ ਜਤਿੰਦਰ ਕੁਮਾਰ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ, ਜਦਕਿ ਉਸ ਦੇ ਇਕ ਸਾਥੀ ਕੁਲਦੀਪ ਦਾ ਕੰਨ ਕੱਟਿਆ ਗਿਆ ਅਤੇ ਤੀਜਾ ਸਾਥੀ ਸੇਠੀ ਵੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। ਤਿੰਨਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ਬਾਬਤ ਜ਼ਖ਼ਮੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਉਸ ਦਾ ਕੁਝ ਵਿਅਕਤੀਆਂ ਨਾਲ ਕਾਫ਼ੀ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਉਸ ਦਾ ਦੋਸ਼ ਹੈ ਕਿ ਮੁਲਜ਼ਮ ਪਹਿਲਾਂ ਵੀ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਚੁੱਕੇ ਹਨ ਅਤੇ ਉਸ ਦੇ ਭਰਾ ’ਤੇ ਵੀ ਪਹਿਲਾਂ ਹਮਲਾ ਹੋ ਚੁੱਕਾ ਹੈ, ਜਿਸ ਸੰਬੰਧੀ ਢਕੌਲੀ ਥਾਣੇ ’ਚ ਸ਼ਿਕਾਇਤ ਵੀ ਦਿੱਤੀ ਗਈ ਸੀ। ਉਸ ਨੇ ਦੋਸ਼ ਲਗਾਇਆ ਕਿ ਉਸ ਵੇਲੇ ਪੁਲਿਸ ਵਲੋਂ ਸਖ਼ਤ ਕਾਰਵਾਈ ਨਾ ਕੀਤੇ ਜਾਣ ਕਾਰਨ ਮੁਲਜ਼ਮਾਂ ਦੇ ਹੌਸਲੇ ਹੋਰ ਵਧ ਗਏ। ਪੀੜਤ ਅਨੁਸਾਰ ਐਤਵਾਰ ਸਵੇਰੇ ਉਹ ਆਪਣੇ ਦੋ ਸਾਥੀਆਂ ਨਾਲ ਕਾਰ ਰਾਹੀਂ ਢਕੌਲੀ ਇਲਾਕੇ ’ਚੋਂ ਲੰਘ ਰਿਹਾ ਸੀ। ਇਸ ਦੌਰਾਨ ਨੰਦ ਸਵੀਟਸ ਦੇ ਸਾਹਮਣੇ ਪਹਿਲਾਂ ਤੋਂ ਮੌਜੂਦ ਹਥਿਆਰਬੰਦ ਵਿਅਕਤੀਆਂ ਨੇ ਉਨ੍ਹਾਂ ਦੀ ਕਾਰ ਨੂੰ ਘੇਰ ਲਿਆ। ਦੋਸ਼ ਹੈ ਕਿ ਹਮਲਾਵਰਾਂ ਕੋਲ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਵੀ ਸਨ। ਉਨ੍ਹਾਂ ਨੇ ਤਿੰਨਾਂ ਨੂੰ ਕਾਰ ’ਚੋਂ ਬਾਹਰ ਕੱਢ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਤੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਜਦੋਂ ਆਸ-ਪਾਸ ਦੇ ਲੋਕਾਂ ਨੇ ਘਟਨਾ ਦੀ ਵੀਡੀਓ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਨ੍ਹਾਂ ਨੂੰ ਵੀ ਧਮਕਾਇਆ, ਜਿਸ ਕਾਰਨ ਲੋਕਾਂ ਨੇ ਵੀਡੀਓ ਬਣਾਉਣੀ ਬੰਦ ਕਰ ਦਿੱਤੀ। ਦਿਨ-ਦਿਹਾੜੇ ਵਾਪਰੀ ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਢਕੌਲੀ ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਬੁਰਾ, ਰਾਜਾ, ਆਸ਼ੀਸ਼, ਲਾਂਡਾ ਅਤੇ 10 ਤੋਂ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਬੀ. ਐਨ. ਐਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਕਤ ਮਾਮਲੇ ਸੰਬੰਧੀ ਐਸ. ਐਚ. ਓ. ਢਕੌਲੀ ਇੰਸਪੈਕਟਰ ਸਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਵਿਭਾਗ ਤੇ ਪੁਲਿਸ ਨੇ ਦੋ ਥਾਵਾਂ ਤੋਂ ਨਾਜਾਇਜ਼ ਸ਼ਰਾਬ ਦੀਆਂ 560 ਪੇਟੀਆਂ ਕੀਤੀਆਂ ਬਰਾਮਦ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਤਿੰਨ ਬੱਸਾਂ ਨੂੰ ਦਿਖਾਈ ਹਰੀ ਝੰਡੀ
Ad Position 24
No active advertisement