ਝਾੜੀਆਂ ’ਚੋਂ ਨੌਜਵਾਨ ਦੀ ਲਾਸ਼ ਮਿਲਣ ਨਾਲ ਸਹਿਮ
ਪੰਚਕੂਲਾ, 3 ਅਗਸਤ (ਕਪਿਲ)-ਸਥਾਨਕ ਸੈਕਟਰ-28 ਸਥਿਤ ਝਾੜੀਆਂ ’ਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਮ੍ਰਿਤਕ ਦੀ ਪਛਾਣ ਰਮੇਸ਼ ਕੁਮਾਰ (28) ਵਜੋਂ ਹੋਈ ਹੈ, ਜੋ ਸਥਾਨਕ ਸੈਕਟਰ-26 ਦੇ ਆਸ਼ਿਆਨਾ ’ਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ।
ਪੰਚਕੂਲਾ, 3 ਅਗਸਤ (ਕਪਿਲ)-ਸਥਾਨਕ ਸੈਕਟਰ-28 ਸਥਿਤ ਝਾੜੀਆਂ ’ਚੋਂ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ’ਚ ਸਹਿਮ ਦਾ ਮਾਹੌਲ ਬਣ ਗਿਆ ਹੈ। ਮ੍ਰਿਤਕ ਦੀ ਪਛਾਣ ਰਮੇਸ਼ ਕੁਮਾਰ (28) ਵਜੋਂ ਹੋਈ ਹੈ, ਜੋ ਸਥਾਨਕ ਸੈਕਟਰ-26 ਦੇ ਆਸ਼ਿਆਨਾ ’ਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ। ਇਸ ਸੰਬੰਧੀ ਸੂਚਨਾ ਮਿਲਦਿਆਂ ਸੀ . ਆਈ. ਏ. ਇੰਚਾਰਜ ਵਿਜੈ ਕੁਮਾਰ, ਚੰਡੀਮੰਦਰ ਥਾਣਾ ਮੁਖੀ ਰਾਮਪਾਲ ਸਿੰਘ ਅਤੇ ਸੈਕਟਰ-25 ਪੁਲਿਸ ਚੌਕੀ ਇੰਚਾਰਜ ਰਾਮਾ ਸਵਾਮੀ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਸੀਨ ਆਫ਼ ਕ੍ਰਾਈਮ ਟੀਮ ਨੂੰ ਵੀ ਜਾਂਚ ਲਈ ਮੌਕੇ ’ਤੇ ਬੁਲਾਇਆ। ਇਸ ਮਾਮਲੇ ਸੰਬੰਧੀ ਜਾਂਚ ਅਧਿਕਾਰੀ ਰਾਮਾ ਸਵਾਮੀ ਨੇ ਦੱਸਿਆ ਕਿ ਮ੍ਰਿਤਕ ਦੇ ਸਰੀਰ ’ਤੇ ਕਿਸੇ ਵੀ ਤਰ੍ਹਾਂ ਦੀ ਸੱਟ ਦਾ ਕੋਈ ਨਿਸ਼ਾਨ ਨਹੀਂ ਮਿਲਿਆ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਸੈਕਟਰ-6 ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਪੁਲਿਸ ਅਨੁਸਾਰ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ ਅਤੇ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।