ਹਰ ਵਾਰਡ ’ਚ ਲੋੜ ਅਨੁਸਾਰ ਹੋਣਗੇ ਵਿਕਾਸ ਕਾਰਜ-ਮੇਅਰ ਸੌਰਭ ਜੋਸ਼ੀ
ਚੰਡੀਗੜ੍ਹ, 3 ਅਗਸਤ (ਸੰਦੀਪ ਕੁਮਾਰ ਮਾਹਨਾ)– ਮੌਲੀ ਜਾਗਰਾਂ ਪਿੰਡ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ ਚੰਡੀਗੜ੍ਹ ਨਗਰ ਨਿਗਮ ਨੇ ਪੇਵਰ ਬਲਾਕ ਵਿਛਾਉਣ ਦੇ ਪ੍ਰੋਜੈਕਟ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਮੇਅਰ ਸੌਰਭ ਜੋਸ਼ੀ ਨੇ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਅੰਦਰੂਨੀ ਗਲੀਆਂ ਦੀ ਹਾਲਤ ਵਿਚ ਸੁਧਾਰ ਆਵੇਗਾ ਅਤੇ ਵਸਨੀਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ।
ਮ
ਮੌਲੀ ਜਾਗਰਾਂ ਦੀਆਂ ਗਲੀਆਂ ਦੀ ਬਦਲੇਗੀ ਤਸਵੀਰ, ਮੇਅਰ ਨੇ ਪੇਵਰ ਬਲਾਕ ਵਿਛਾਉਣ ਦੇ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
04-08-2026
ਚੰਡੀਗੜ੍ਹ, 3 ਅਗਸਤ (ਸੰਦੀਪ ਕੁਮਾਰ ਮਾਹਨਾ)– ਮੌਲੀ ਜਾਗਰਾਂ ਪਿੰਡ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ ਚੰਡੀਗੜ੍ਹ ਨਗਰ ਨਿਗਮ ਨੇ ਪੇਵਰ ਬਲਾਕ ਵਿਛਾਉਣ ਦੇ ਪ੍ਰੋਜੈਕਟ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਮੇਅਰ ਸੌਰਭ ਜੋਸ਼ੀ ਨੇ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਅੰਦਰੂਨੀ ਗਲੀਆਂ ਦੀ ਹਾਲਤ ਵਿਚ ਸੁਧਾਰ ਆਵੇਗਾ ਅਤੇ ਵਸਨੀਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ। ਨੀਂਹ ਪੱਥਰ ਰੱਖਣ ਮੌਕੇ ਇਲਾਕੇ ਦੇ ਕੌਂਸਲਰ ਹਰਜੀਤ ਸਿੰਘ, ਨਗਰ ਨਿਗਮ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਸਥਾਨਕ ਵਸਨੀਕ ਹਾਜ਼ਰ ਸਨ। ਮੇਅਰ ਸੌਰਭ ਜੋਸ਼ੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਗਰ ਨਿਗਮ ਦਾ ਉਦੇਸ਼ ਸ਼ਹਿਰ ਦੇ ਹਰ ਖੇਤਰ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਬਣਾਉਣਾ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਹਰ ਵਾਰਡ ਵਿਚ ਲੋਕਾਂ ਦੀਆਂ ਲੋੜਾਂ ਅਤੇ ਉਮੀਦਾਂ ਨੂੰ ਧਿਆਨ ’ਚ ਰੱਖਦਿਆਂ ਵਿਕਾਸ ਕਾਰਜ ਕਰਵਾ ਰਿਹਾ ਹੈ। ਕੌਂਸਲਰ ਹਰਜੀਤ ਸਿੰਘ ਨੇ ਮੇਅਰ ਅਤੇ ਨਗਰ ਨਿਗਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਮੌਲੀ ਜਾਗਰਾਂ ਦੇ ਵਸਨੀਕਾਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਅੰਦਰੂਨੀ ਸੜਕਾਂ ਦੀ ਹਾਲਤ ਸੁਧਰਨ ਨਾਲ ਆਵਾਜਾਈ ਆਸਾਨ ਹੋਵੇਗੀ ਅਤੇ ਲੋਕਾਂ ਨੂੰ ਰੋਜ਼ਾਨਾ ਆਉਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ। ਇਸ ਮੌਕੇ ਸਥਾਨਕ ਵਸਨੀਕਾਂ ਨੇ ਨਗਰ ਨਿਗਮ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਦੀ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਇਲਾਕੇ ਵਿਚ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟ ਵੀ ਜਲਦ ਸ਼ੁਰੂ ਕੀਤੇ ਜਾਣਗੇ। ਸਮਾਗਮ ਦੌਰਾਨ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।