ਵਿਧਾਇਕ ਰੰਧਾਵਾ ਨੇ ਨਵੇਂ ਟਿਊਬਵੈੱਲ ਦਾ ਰੱਖਿਆ ਨੀਂਹ-ਪੱਥਰ
ਜ਼ੀਰਕਪੁਰ, 3 ਅਗਸਤ (ਹੈਪੀ ਪੰਡਵਾਲਾ)-ਨਗਰ ਕੌਂਸਲ ਅਧੀਨ ਪੈਂਦੇ ਵਾ. ਨੰ.
ਜ਼ੀਰਕਪੁਰ, 3 ਅਗਸਤ (ਹੈਪੀ ਪੰਡਵਾਲਾ)-ਨਗਰ ਕੌਂਸਲ ਅਧੀਨ ਪੈਂਦੇ ਵਾ. ਨੰ. 15 ਆਦਰਸ਼ ਨਗਰ ਵਿਖੇ ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ 40.53 ਲੱਖ ਰੁ. ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਵੈੱਲ ਦੇ ਕੰਮ ਦਾ ਨੀਂਹ-ਪੱਥਰ ਰੱਖਿਆ ਗਿਆ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀਆਂ ਤੇ ਪ੍ਰਧਾਨ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਰਹੀਆਂ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਸਾਫ਼ ਤੇ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਸਰਕਾਰ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ‘ ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਸਰਕਾਰ ਦਾ ਮਕਸਦ ਹਰ ਘਰ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਉਣਾ ਅਤੇ ਲੋਕਾਂ ਦੇ ਜੀਵਨ ਪੱਧਰ ‘ਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਭਵਿੱਖ ‘ਚ ਵੀ ਇਲਾਕੇ ਦੇ ਸਰਬਪੱਖੀ ਵਿਕਾਸ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਪਰਵਿੰਦਰ ਸਿੰਘ ਭੱਟੀ ਤੇ ਕੌਂਸਲਰ ਚੌਧਰੀ ਸੁਨੀਲ ਕੁਮਾਰ ਸਮੇਤ ਆਮ ਆਦਮੀ ਪਾਰਟੀ ਦੇ ਵਰਕਰ ਵੀ ਹਾਜ਼ਰ ਸਨ।