04-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੁਲਿਸ ਦੀ ਪੀ. ਓ. ਤੇ ਸੰਮਨ ਸਟਾਫ਼ ਵਲੋਂ 10 ਦਿਨਾਂ ’ਚ 11 ਭਗੌੜੇ ਤੇ ਫਰਾਰ ਮੁਲਜ਼ਮ ਕਾਬੂ

ਚੰਡੀਗੜ੍ਹ, 3 ਅਗਸਤ (ਕਪਿਲ ਵਧਵਾ)– ਚੰਡੀਗੜ੍ਹ ਪੁਲਿਸ ਦੇ ਪੀ. ਓ.

Ad Position 21
No active advertisement
ਚੰਡੀਗੜ੍ਹ ਪੁਲਿਸ ਦੇ ਪੀ. ਓ. ਤੇ ਸੰਮਨ ਸਟਾਫ਼ ਵਲੋਂ ਗ੍ਰਿਫ਼ਤਾਰ ਕੀਤੇ ਗਏ ਭਗੌੜੇ ਮੁਲਜ਼ਮ। ਤਸਵੀਰਾਂ : ਗੁਰਿੰਦਰ ਸਿੰਘ 04-08-2026
ਚੰਡੀਗੜ੍ਹ, 3 ਅਗਸਤ (ਕਪਿਲ ਵਧਵਾ)– ਚੰਡੀਗੜ੍ਹ ਪੁਲਿਸ ਦੇ ਪੀ. ਓ. ਅਤੇ ਸੰਮਨ ਸਟਾਫ਼ ਨੇ ਪਿਛਲੇ 10 ਦਿਨਾਂ ਦੌਰਾਨ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ-ਵੱਖ ਮਾਮਲਿਆਂ ਵਿਚ ਭਗੌੜੇ ਕਰਾਰ ਦਿੱਤੇ ਗਏ ਤੇ ਫਰਾਰ ਚੱਲ ਰਹੇ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਮੁਲਜ਼ਮਾਂ ਵਿਚ 4 ਰਾਜ ਦੇ ਮਾਮਲਿਆਂ ਦੇ ਭਗੌੜੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ 6 ਭਗੌੜੇ ਅਤੇ ਇਕ ਗੈਰ-ਜ਼ਮਾਨਤੀ ਵਾਰੰਟ ਵਾਲਾ ਮੁਲਜ਼ਮ ਸ਼ਾਮਲ ਹੈ। ਚੰਡੀਗੜ੍ਹ ਪੁਲਿਸ ਵਲੋਂ ਜਾਰੀ ਕੀਤੀ ਜਾਣਕਾਰੀ ਅਨੁਸਾਰ ਇੰਸਪੈਕਟਰ ਹਰਭਜਨ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਇਹ ਕਾਰਵਾਈ ਕੀਤੀ। ਕਾਰਵਾਈ ਦੌਰਾਨ ਇਮੀਗ੍ਰੇਸ਼ਨ ਧੋਖਾਧੜੀ ਦੇ ਦੋ ਮਾਮਲਿਆਂ ਵਿਚ ਲੋੜੀਂਦਾ ਧਰੁਵ ਸੂਦ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਸ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਇਸ ਤੋਂ ਇਲਾਵਾ ਉਹ ਐੱਨ.ਆਈ. ਐਕਟ ਦੇ ਪੰਜ ਮਾਮਲਿਆਂ ਵਿਚ ਵੀ ਦੋਸ਼ੀ ਕਰਾਰ ਦਿੱਤਾ ਜਾ ਚੁੱਕਾ ਹੈ। ਇਸੇ ਮੁਹਿੰਮ ਦੌਰਾਨ ਮੌਲੀ ਜਾਗਰਾਂ ਥਾਣੇ ਦੇ ਕੁੱਟਮਾਰ ਦੇ ਮਾਮਲੇ ਵਿਚ ਭਗੌੜਾ ਸੰਦੀਪ ਉਰਫ਼ ਅੰਨੂ, ਅਸਲਾ ਐਕਟ ਦੇ ਕੇਸ ਵਿਚ ਲੋੜੀਂਦਾ ਸੂਰਜ ਅਤੇ ਥਾਣਾ ਸੈਕਟਰ-31 ਵਿਚ ਦਰਜ ਐੱਨ. ਡੀ. ਪੀ. ਐੱਸ. ਐਕਟ ਦੇ ਮਾਮਲੇ ਵਿਚ ਭਗੌੜਾ ਮਾਈਕਲ ਵਿਲਫ੍ਰੇਡ ਐਮਬੋਨੂ ਨੂੰ ਵੀ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਪੁਲਿਸ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਨਾਲ ਸਬੰਧਤ ਮਾਮਲਿਆਂ ਵਿਚ ਨੇਹਾ ਸ਼ਰਮਾ, ਸੁਰਿੰਦਰ ਕੁਮਾਰ, ਪ੍ਰਿਆ ਸੁਆਮੀ, ਹਰਪ੍ਰੀਤ ਸਿੰਘ, ਪੂਰਨ ਰਾਮ ਸ਼ਰਮਾ ਅਤੇ ਪਰਵੀਨ ਕੁਮਾਰ ਨੂੰ ਵੀ ਗ੍ਰਿਫ਼ਤਾਰ ਕੀਤਾ। ਇਨ੍ਹਾਂ ਵਿਚੋਂ ਕੁਝ ਮੁਲਜ਼ਮਾਂ ਨੂੰ ਅਦਾਲਤ ਵਲੋਂ ਨਿੱਜੀ ਮੁਚਲਕਿਆਂ ਜਾਂ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ, ਜਦਕਿ ਕੁਝ ਨੂੰ ਨਿਆਂਇਕ ਹਿਰਾਸਤ ਵਿਚ ਭੇਜਿਆ ਗਿਆ। ਇਸ ਤੋਂ ਇਲਾਵਾ ਕਤਲ ਦੀ ਕੋਸ਼ਿਸ਼ ਦੇ ਇਕ ਮਾਮਲੇ ਵਿਚ ਗੈਰ-ਜ਼ਮਾਨਤੀ ਵਾਰੰਟ ਤਹਿਤ ਲੋੜੀਂਦੇ ਮੁਲਜ਼ਮ ਹਿਮਾਂਸ਼ੂ ਉਰਫ਼ ਗੁੱਜਰ ਨੂੰ ਵੀ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਬੁੜੈਲ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਤੇ ਆਈਸ ਸਮੇਤ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼­ ਅਗਲੀ ਖ਼ਬਰ ਚੰਡੀਗੜ੍ਹ ਕਾਂਗਰਸ ਵਲੋਂ ਬਿਹਾਰ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਤੇ ਗੋਲੀਆਂ ਚਲਵਾਉਣ ਖਿਲਾਫ਼ ਧਰਨਾ ਪ੍ਰਦਰਸ਼ਨ
Ad Position 24
No active advertisement