04-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪੰਜਾਬ ਯੂਨੀਵਰਸਿਟੀ ਦੇ ਈਵਨਿੰਗ ਵਿਭਾਗ ਨੇ ਬੂਟੇ ਲਗਾਉਣ ਮੁਹਿੰਮ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 3 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਨੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਇਸ ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਪ੍ਰੋ.

Ad Position 21
No active advertisement
ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ (ਈਵਨਿੰਗ ਵਿਭਾਗ) ਨੇ ਬੂਟੇ ਲਗਾਉਣ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਨਾਲ ਮੁੱਖ ਮਹਿਮਾਨ ਪ੍ਰੋ. ਅੰਜੂ ਸੂਰੀ, ਸੀ. ਡੀ. ਓ. ਈ. ਦੀ ਡਾਇਰੈਕਟਰ ਪ੍ਰੋ. ਗੀਤਾ ਬਾਂਸਲ ਤੇ ਹੋਰ। ਤਸਵੀਰ : ਗੁਰਿੰਦਰ ਸਿੰਘ 04-08-2026
ਚੰਡੀਗੜ੍ਹ, 3 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਨੇ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਇਸ ਸਮਾਗਮ ਦਾ ਉਦਘਾਟਨ ਮੁੱਖ ਮਹਿਮਾਨ ਪ੍ਰੋ. ਅੰਜੂ ਸੂਰੀ ਕੋਆਰਡੀਨੇਟਰ ਪੀ.ਯੂ-ਆਈ. ਐਸ. ਐਸ. ਈ.ਆਰ. ਦੁਆਰਾ ਕੀਤਾ ਗਿਆ। ਬੂਟੇ ਲਗਾਉਣ ਦੀ ਮੁਹਿੰਮ ਦੀ ਅਗਵਾਈ ਸੀ. ਡੀ. ਓ. ਈ. ਦੀ ਡਾਇਰੈਕਟਰ ਪ੍ਰੋ. ਗੀਤਾ ਬਾਂਸਲ ਨੇ ਕੀਤੀ। ਜਿਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬੂਟੇ ਲਗਾਉਣਾ ਸਿਰਫ਼ ਇਕ ਵਾਤਾਵਰਨ ਗਤੀਵਿਧੀ ਨਹੀਂ ਹੈ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਅਰਥਪੂਰਨ ਵਚਨਬੱਧਤਾ ਹੈ। ਆਪਣੇ ਸੰਬੋਧਨ ਵਿਚ ਪ੍ਰੋ. ਅੰਜੂ ਸੂਰੀ ਨੇ ਵਾਤਾਵਰਨ ਸੰਤੁਲਨ ਨੂੰ ਸੁਰੱਖਿਅਤ ਰੱਖਣ ਵਿਚ ਰੁੱਖ ਲਗਾਉਣ ਦੀ ਮਹੱਤਤਾ ’ਤੇ ਚਾਨਣਾ ਪਾਇਆ। ਇਹ ਸਮਾਗਮ ਸੀ. ਆਈ. ਕਿਉ. ਏ. ਕਨਵੀਨਰ ਡਾ. ਰੀਨਾ ਚੌਧਰੀ ਅਤੇ ਡਾ. ਅਨਿਲ ਕੁਮਾਰ ਦੇ ਉਤਸ਼ਾਹੀ ਸਹਿਯੋਗ ਨਾਲ ਚਲਾਈ ਗਈ। ਫੈਕਲਟੀ ਮੈਂਬਰਾਂ, ਖੋਜ ਵਿਦਵਾਨਾਂ, ਵਿਦਿਆਰਥੀਆਂ, ਸਾਬਕਾ ਵਿਦਿਆਰਥੀਆਂ ਅਤੇ ਗੈਰ-ਅਧਿਆਪਨ ਸਟਾਫ਼ ਨੇ ਪੌਦੇ ਲਗਾ ਕੇ ਪੌਦੇ ਲਗਾਉਣ ਦੀ ਮੁਹਿੰਮ ਵਿਚ ਸਰਗਰਮੀ ਨਾਲ ਹਿੱਸਾ ਲਿਆ। ਇਕ ਸਾਫ਼, ਹਰੇ ਭਰੇ ਅਤੇ ਸਿਹਤਮੰਦ ਵਾਤਾਵਰਨ ਪ੍ਰਤੀ ਆਪਣੀ ਸਮੂਹਿਕ ਵਚਨਬੱਧਤਾ ਦੀ ਪੁਸ਼ਟੀ ਕੀਤੀ ਗਈ। ਇਹ ਪ੍ਰੋਗਰਾਮ ਬੂਟਿਆਂ ਦੀ ਰੱਖਿਆ ਤੇ ਪਾਲਣ-ਪੋਸ਼ਣ ਦੇ ਸਮੂਹਿਕ ਵਾਅਦੇ ਨਾਲ ਸਮਾਪਤ ਹੋਇਆ। ਇਸ ਪਹਿਲਕਦਮੀ ਰਾਹੀਂ ਸੀ. ਡੀ. ਈ. ਓ. ਨੇ ਇੱਕ ਵਾਰ ਫਿਰ ਦਿਖਾਇਆ ਕਿ ਸੱਚੀ ਸਿੱਖਿਆ ਕਲਾਸਰੂਮ ਤੋਂ ਪਰੇ ਫੈਲਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ’ਚ ਵਿਦਿਆਰਥੀਆਂ ਦੇ ਜਮਹੂਰੀ ਹੱਕਾਂ ’ਤੇ ਕੀਤੇ ਜਾ ਰਹੇ ਹਮਲਿਆਂ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ ਅਗਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਤੇ ਆਈਸ ਸਮੇਤ ਨਸ਼ਾ ਤਸਕਰੀ ਗਰੋਹ ਦਾ ਪਰਦਾਫਾਸ਼­
Ad Position 24
No active advertisement