ਦੁੱਖ ਦੀ ਘੜੀ ’ਚ ਪੀੜਤ ਪਰਿਵਾਰਾਂ ਦੇ ਨਾਲ
ਖੜ੍ਹਾ ਚੰਡੀਗੜ੍ਹ ਨਗਰ ਨਿਗਮ-ਮੇਅਰ ਸੌਰਭ ਜੋਸ਼ੀ
ਚੰਡੀਗੜ੍ਹ, 4 ਅਗਸਤ (ਸੰਦੀਪ ਕੁਮਾਰ ਮਾਹਨਾ)- ਹਰਿਦੁਆਰ ਵਿਖੇ ਕਾਂਵੜ ਯਾਤਰਾ ਦੌਰਾਨ ਗੰਗਾ ਨਹਿਰ ਦੇ ਤੇਜ਼ ਵਹਾਅ ਵਿਚ ਰੁੜ੍ਹ ਕੇ ਜਾਨ ਗੁਆਉਣ ਵਾਲੇ ਚਾਰ ਨਾਬਾਲਗ ਬੱਚਿਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਦਿਆਂ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਕਿਹਾ ਕਿ ਇਸ ਅਸਹਿ ਦੁੱਖ ਦੀ ਘੜੀ ਵਿਚ ਚੰਡੀਗੜ੍ਹ ਨਗਰ ਨਿਗਮ ਪੀੜਤ ਪਰਿਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਤੇ ਆਪਣੇ ਅਧਿਕਾਰ ਖੇਤਰ ਅੰਦਰ ਰਹਿੰਦਿਆਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਿੱਤਾ ਜਾਵੇਗਾ। ਮੇਅਰ ਸੌਰਭ ਜੋਸ਼ੀ ਅੱਜ ਹਾਦਸੇ ਵਿਚ ਜਾਨ ਗੁਆਉਣ ਵਾਲੇ ਚਾਰ ਨਾਬਾਲਗ ਬੱਚਿਆਂ ਦੇ ਪਰਿਵਾਰਾਂ ਦੇ ਘਰ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਡੂੰਘੀ ਹਮਦਰਦੀ ਪ੍ਰਗਟਾਈ।
ਚੰਡੀਗੜ੍ਹ, 4 ਅਗਸਤ (ਸੰਦੀਪ ਕੁਮਾਰ ਮਾਹਨਾ)- ਹਰਿਦੁਆਰ ਵਿਖੇ ਕਾਂਵੜ ਯਾਤਰਾ ਦੌਰਾਨ ਗੰਗਾ ਨਹਿਰ ਦੇ ਤੇਜ਼ ਵਹਾਅ ਵਿਚ ਰੁੜ੍ਹ ਕੇ ਜਾਨ ਗੁਆਉਣ ਵਾਲੇ ਚਾਰ ਨਾਬਾਲਗ ਬੱਚਿਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਦਿਆਂ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਕਿਹਾ ਕਿ ਇਸ ਅਸਹਿ ਦੁੱਖ ਦੀ ਘੜੀ ਵਿਚ ਚੰਡੀਗੜ੍ਹ ਨਗਰ ਨਿਗਮ ਪੀੜਤ ਪਰਿਵਾਰਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਤੇ ਆਪਣੇ ਅਧਿਕਾਰ ਖੇਤਰ ਅੰਦਰ ਰਹਿੰਦਿਆਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਿੱਤਾ ਜਾਵੇਗਾ। ਮੇਅਰ ਸੌਰਭ ਜੋਸ਼ੀ ਅੱਜ ਹਾਦਸੇ ਵਿਚ ਜਾਨ ਗੁਆਉਣ ਵਾਲੇ ਚਾਰ ਨਾਬਾਲਗ ਬੱਚਿਆਂ ਦੇ ਪਰਿਵਾਰਾਂ ਦੇ ਘਰ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਡੂੰਘੀ ਹਮਦਰਦੀ ਪ੍ਰਗਟਾਈ। ਉਨ੍ਹਾਂ ਦੁਖੀ ਪਰਿਵਾਰਾਂ ਦੇ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ। ਇਸ ਮੌਕੇ ਨਗਰ ਨਿਗਮ ਦੀ ਕੌਂਸਲਰ ਤਰੁਣਾ ਮਹਿਤਾ, ਸਾਬਕਾ ਕੌਂਸਲਰ ਅਨਿਲ ਦੁਬੇ ਅਤੇ ਸਾਬਕਾ ਕੌਂਸਲਰ ਰਾਜਿੰਦਰ ਕੌਰ ਰੱਟੂ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਚੰਡੀਗੜ੍ਹ ਨਗਰ ਨਿਗਮ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਲੋੜਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਦੁਖਦਾਈ ਘਟਨਾਵਾਂ ਸਮਾਜ ਨੂੰ ਇਕ-ਦੂਜੇ ਦੇ ਦੁੱਖ ਵਿਚ ਸ਼ਰੀਕ ਹੋਣ ਤੇ ਲੋੜਵੰਦ ਪਰਿਵਾਰਾਂ ਨੂੰ ਸਹਾਰਾ ਦੇਣ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਪੀੜਤ ਪਰਿਵਾਰਾਂ ਨੂੰ ਸਿਰਫ਼ ਹਮਦਰਦੀ ਹੀ ਨਹੀਂ, ਸਗੋਂ ਸਮਾਜਿਕ ਤੇ ਪ੍ਰਸ਼ਾਸਨਿਕ ਸਹਿਯੋਗ ਦੀ ਵੀ ਲੋੜ ਹੈ।