05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਆਸਟ੍ਰੇਲੀਆ ਵਰਕ ਵੀਜ਼ਾ ਦੇ ਨਾਂਅ ’ਤੇ 3.65 ਲੱਖ ਦੀ ਠੱਗੀ

ਚੰਡੀਗੜ੍ਹ, 4 ਅਗਸਤ (ਕਪਿਲ ਵਧਵਾ)– ਆਸਟ੍ਰੇਲੀਆ ਵਰਕ ਵੀਜ਼ਾ ਦਿਵਾਉਣ ਦਾ ਝਾਂਸਾ ਦੇ ਕੇ 3. 65 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਚੰਡੀਗੜ੍ਹ ਪੁਲਿਸ ਨੇ ਸੈਕਟਰ-17 ਥਾਣੇ ਵਿਚ ਐੱਫ.

Ad Position 21
No active advertisement
ਅਜੀਤ ਡੈਸਕ 05-08-2026
ਚੰਡੀਗੜ੍ਹ, 4 ਅਗਸਤ (ਕਪਿਲ ਵਧਵਾ)– ਆਸਟ੍ਰੇਲੀਆ ਵਰਕ ਵੀਜ਼ਾ ਦਿਵਾਉਣ ਦਾ ਝਾਂਸਾ ਦੇ ਕੇ 3.65 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਚੰਡੀਗੜ੍ਹ ਪੁਲਿਸ ਨੇ ਸੈਕਟਰ-17 ਥਾਣੇ ਵਿਚ ਐੱਫ. ਆਈ. ਆਰ. ਦਰਜ ਕੀਤੀ ਹੈ। ਪੁਲਿਸ ਅਨੁਸਾਰ ਅੰਮ੍ਰਿਤਸਰ ਦੇ ਗਾਂਧੀ ਨਗਰ ਦੀ ਰਹਿਣ ਵਾਲੀ ਇਕ ਔਰਤ ਦੀ ਸ਼ਿਕਾਇਤ ‘ਤੇ ਵੀਜ਼ਾ ਕੈਪੀਟਲ, ਐੱਸ.ਸੀ.ਓ. ਨੰਬਰ 77-78-79, ਸੈਕਟਰ-17, ਚੰਡੀਗੜ੍ਹ ਦੇ ਮਾਲਕ ਇਕਬਾਲ ਸਿੰਘ ਸੰਧੂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 318(4) ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਹੈ ਕਿ ਮੁਲਜ਼ਮ ਨੇ ਆਸਟ੍ਰੇਲੀਆ ਦਾ ਵਰਕ ਵੀਜ਼ਾ ਲਗਵਾਉਣ ਦਾ ਭਰੋਸਾ ਦੇ ਕੇ 3 ਲੱਖ 65 ਹਜ਼ਾਰ ਰੁਪਏ ਹੜੱਪ ਲਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਨੇ 52 ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਕਰੋੜ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡੇ 18 ਲਾਭਪਾਤਰ... ਅਗਲੀ ਖ਼ਬਰ ਖੇਡ ਮੰਤਰੀ ਗੌਰਵ ਗੌਤਮ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਦੇ ਤਗਮਾ ਜੇਤੂਆਂ ਦਾ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸਵਾਗ...
Ad Position 24
No active advertisement