ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਵਲੋਂ ਭਰਵੀਂ ਰੈਲੀ
ਮੁਲਾਜ਼ਮ ਵਿਧਾਨ ਸਭਾ ਘਿਰਾਓ ਕਰਨਗੇ ਅੱਜ
ਚੰਡੀਗੜ੍ਹ, 4 ਅਗਸਤ (ਅਜਾਇਬ ਸਿੰਘ ਔਜਲਾ )- ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਪੰਜਾਬ ਸਿਵਲ ਸਕੱਤਰੇਤ-2 ਵਿਖੇ ਮੁਲਾਜ਼ਮਾਂ ਵਲੋਂ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਭਰਵੀਂ ਰੈਲੀ ਕੀਤੀ ਗਈ। ਸਕੱਤਰੇਤ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਕੱਤਰੇਤ ਦੀ ਰੈਲੀ ਵਿਚ ਡਾਇਰੈਕਟੋਰੇਜ਼ ਅਤੇ ਖੇਤਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਭਾਰੀ ਗਿਣਤੀ ਵਿਚ ਹਿੱਸਾ ਲਿਆ ।
ਚੰਡੀਗੜ੍ਹ, 4 ਅਗਸਤ (ਅਜਾਇਬ ਸਿੰਘ ਔਜਲਾ )- ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਪੰਜਾਬ ਸਿਵਲ ਸਕੱਤਰੇਤ-2 ਵਿਖੇ ਮੁਲਾਜ਼ਮਾਂ ਵਲੋਂ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਭਰਵੀਂ ਰੈਲੀ ਕੀਤੀ ਗਈ। ਸਕੱਤਰੇਤ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਕੱਤਰੇਤ ਦੀ ਰੈਲੀ ਵਿਚ ਡਾਇਰੈਕਟੋਰੇਜ਼ ਅਤੇ ਖੇਤਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਭਾਰੀ ਗਿਣਤੀ ਵਿਚ ਹਿੱਸਾ ਲਿਆ । ਰੈਲੀ ਵਿਚ ਮੁਲਾਜ਼ਮਾਂ ਦਾ ਰੋਹ ‘ਆਪ’ ਸਰਕਾਰ ਵਿਰੁੱਧ ਸਿਰ ਚੜ੍ਹ ਕੇ ਬੋਲਿਆ। ਜੁਆਇੰਟ ਐਕਸ਼ਨ ਕਮੇਟੀ ਵਲੋਂ ਹਾਈਕੋਰਟ ਅਤੇ ਡਬਲ ਬੈਂਚ ਦੇ ਜੱਜ ਸਾਹਿਬਾਨਾਂ ਵੱਲੋਂ ਡੀ.ਏ. ਦਾ ਫ਼ੈਸਲਾ ਤੱਥਾਂ ਅਤੇ ਨਿਯਮਾਂ ਦੇ ਆਧਾਰ ਤੇ ਮੁਲਾਜ਼ਮਾਂ ਦੇ ਹੱਕ ਵਿਚ ਕਰਨ ਸਬੰਧੀ ਧੰਨਵਾਦ ਕੀਤਾ ਗਿਆ ਅਤੇ ਡੀ.ਏ. ਸਬੰਧੀ ਕੇਸ ਲੜ ਰਹੇ ਵਕੀਲਾਂ ਅਤੇ ਪਟੀਸ਼ਨਰਾਂ ਦਾ ਵੀ ਧੰਨਵਾਦ ਕੀਤਾ ਗਿਆ। ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਮੁਲਾਜ਼ਮ ਸਰਕਾਰ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਮੁਲਾਜ਼ਮਾਂ ਦਾ ਵੋਟ ਬੈਂਕ ਸਥਾਪਿਤ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਸਦਾ ਲਈ ਦੂਰ ਕਰ ਦੇਣਗੇ। ਬੁਲਾਰਿਆਂ ਵਲੋਂ ਪੰਜਾਬ ਸਿਵਲ ਸਕੱਤਰੇਤ ਵਿਖੇ 5 ਅਗਸਤ ਨੂੰ ਵਿਧਾਨ ਸਭਾ ਦੇ ਘਿਰਾਓ ਕਰਨ ਦੇ ਐਕਸ਼ਨ ਲਈ ਮੁਲਾਜ਼ਮਾਂ ਨੂੰ ਲਾਮਬੰਦ ਕੀਤਾ ਅਤੇ 7 ਅਗਸਤ 2026 ਨੂੰ ਸੈਕਟਰ 39 ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਦਫ਼ਤਰ ਵਿਚੋਂ ਵਾਕਆਊਟ ਕਰਨ ਉਪਰੰਤ ਭਾਰੀ ਗਿਣਤੀ ਵਿਚ ਮਹਾਂ ਰੈਲੀ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ। ਅੱਜ ਦੀ ਇਸ ਰੈਲੀ ਵਿਚ ਪੰਜਾਬ ਸਿਵਲ ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਦੇ ਅਹੁਦੇਦਾਰ ਮਨਜੀਤ ਸਿੰਘ ਰੰਧਾਵਾ, ਪ ਰਮਦੀਪ ਸਿੰਘ ਭਬਾਤ, ਮਿਥੁਨ ਚਾਵਲਾ, ਬਲਰਾਜ ਸਿੰਘ ਦਾਉਂ ਤੋਂ ਇਲਾਵਾ ਅਲਕਾ ਚੌਪੜਾ, ਕੁਲਵੰਤ ਸਿੰਘ, ਸਿਕੰਦਰ ਸਿੰਘ, ਜਸਵੀਰ ਕੌਰ, ਬਜਰੰਗ ਯਾਦਵ, ਸਮੇਤ ਚੰਡੀਗੜ੍ਹ ਅਤੇ ਮੁਹਾਲੀ ਦੇ ਡਾਇਰੈਕਟੋਰੇਟ ਦਫ਼ਤਰਾਂ ਵਿਚੋਂ ਅਮਿਤ ਕਟੌਚ, ਦਵਿੰਦਰ ਸਿੰਘ ਬੈਨੀਪਾਲ, ਹਰਨੇਕ ਸਿੰਘ, ਹਰਚਰਨਜੀਤ ਸਿੰਘ, ਮਨਪ੍ਰੀਤ ਸਿੰਘ, ਆਦਿ ਅਹੁਦੇਦਾਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।