05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨਸ਼ਿਆਂ ਖ਼ਿਲਾਫ਼ ਲੜਾਈ ਦੇ ਦਾਅਵੇ ਫ਼ੇਲ੍ਹ, ਪੰਜਾਬ ਦਾ ਨੌਜਵਾਨ ਅਜੇ ਵੀ ਮੌਤ ਦੇ ਮੂੰਹ ’ਚ-ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 4 ਅਗਸਤ (ਸੰਦੀਪ ਕੁਮਾਰ ਮਾਹਨਾ)– ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਮੁਹਿੰਮ ਦੀ ਸਫ਼ਲਤਾ ਦੇ ਦਾਅਵੇ ਕਰ ਰਹੀ ਹੈ, ਜਦਕਿ ਸੂਬੇ ਵਿਚ ਨਸ਼ਿਆਂ ਕਾਰਨ ਨੌਜਵਾਨਾਂ ਅਤੇ ਖਿਡਾਰੀਆਂ ਦੀਆਂ ਹੋ ਰਹੀਆਂ ਮੌਤਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਹਕੀਕਤਾਂ ਨੂੰ ਇਸ਼ਤਿਹਾਰਾਂ ਨਾਲ ਨਹੀਂ ਬਦਲਿਆ ਜਾ ਸਕਦਾ।

Ad Position 21
No active advertisement
ਅਜੀਤ ਡੈਸਕ 05-08-2026
ਚੰਡੀਗੜ੍ਹ, 4 ਅਗਸਤ (ਸੰਦੀਪ ਕੁਮਾਰ ਮਾਹਨਾ)– ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨਸ਼ਿਆਂ ਖ਼ਿਲਾਫ਼ ਮੁਹਿੰਮ ਦੀ ਸਫ਼ਲਤਾ ਦੇ ਦਾਅਵੇ ਕਰ ਰਹੀ ਹੈ, ਜਦਕਿ ਸੂਬੇ ਵਿਚ ਨਸ਼ਿਆਂ ਕਾਰਨ ਨੌਜਵਾਨਾਂ ਅਤੇ ਖਿਡਾਰੀਆਂ ਦੀਆਂ ਹੋ ਰਹੀਆਂ ਮੌਤਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਹਕੀਕਤਾਂ ਨੂੰ ਇਸ਼ਤਿਹਾਰਾਂ ਨਾਲ ਨਹੀਂ ਬਦਲਿਆ ਜਾ ਸਕਦਾ। ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸਿਰਫ਼ ਪ੍ਰਚਾਰ ਤੱਕ ਹੀ ਸੀਮਿਤ ਰਹਿ ਗਈ ਹੈ, ਜਦਕਿ ਹਕੀਕਤ ਇਹ ਹੈ ਕਿ ਪੰਜਾਬ ਦਾ ਨੌਜਵਾਨ ਵਰਗ ਅੱਜ ਵੀ ਨਸ਼ਿਆਂ ਦੀ ਦਲਦਲ ਵਿਚ ਫ਼ਸਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਸਰਕਾਰ ਬਣਨ ਤੋਂ ਪਹਿਲਾਂ ਤਿੰਨ ਮਹੀਨਿਆਂ ਵਿਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਦਿੱਤੀ ਸੀ, ਪਰ ਸਾਢੇ ਚਾਰ ਸਾਲ ਬਾਅਦ ਵੀ ਸੂਬੇ ਵਿਚ ਨਸ਼ਾ ਤਸਕਰੀ ਤੇ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਿਆ ਨਹੀਂ। ਪਾਤੜਾਂ ਨੇੜੇ ਇਕ ਕਬੱਡੀ ਖਿਡਾਰੀ ਦੀ ਨਸ਼ੇ ਕਾਰਨ ਹੋਈ ਮੌਤ ਦਾ ਜ਼ਿਕਰ ਕਰਦਿਆਂ ਸ. ਢਿੱਲੋਂ ਨੇ ਕਿਹਾ ਕਿ ਇਹ ਬਹੁਤ ਚਿੰਤਾਜਨਕ ਹੈ ਕਿ ਹੁਣ ਖਿਡਾਰੀ ਵਰਗ ਵੀ ਨਸ਼ਿਆਂ ਦੀ ਲਪੇਟ ਵਿਚ ਆ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਿਆ ਜਾਵੇ ਅਤੇ ਨੌਜਵਾਨਾਂ ਨੂੰ ਇਸ ਸਮਾਜਿਕ ਬੁਰਾਈ ਤੋਂ ਬਚਾਉਣ ਲਈ ਠੋਸ ਅਤੇ ਨਤੀਜਾ ਮੁਖੀ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਸੀ. ਬੀ. ਐੱਸ. ਏ.-ਸੀ. ਜੀ. ਸੀ. ਲਾਂਡਰਾਂ ਦੇ ਵਿਦਿਆਰਥੀਆਂ ਦੀ ਆਈ. ਆਈ. ਟੀ. ਬੰਬੇ ਈ-ਸੈੱਲ ਤੇ ਗੂਗਲ ਅੰਬੈਸਡਰ ਵਜੋਂ ਚੋ... ਅਗਲੀ ਖ਼ਬਰ ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਵਲੋਂ ਭਰਵੀਂ ਰੈਲੀ ਮੁਲਾਜ਼ਮ ਵਿਧਾਨ ਸਭਾ ਘਿਰਾਓ ਕਰਨਗੇ ਅੱਜ
Ad Position 24
No active advertisement