05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬਲਟਾਣਾ ਹੋਟਲ ਮਾਮਲੇ ’ਚ ਬਲਟਾਣਾ ਚੌਕੀ ਇੰਚਾਰਜ ਲਾਈਨ ਹਾਜ਼ਰ

ਜ਼ੀਰਕਪੁਰ, 4 ਅਗਸਤ (ਮਨਿੰਦਰ ਸਿੰਘ)-ਬਲਟਾਣਾ ਸਥਿਤ ਹੋਟਲ ਮੈਂਗੋ ’ਚ ਦੋ ਭੈਣਾਂ ’ਤੇ ਕਥਿਤ ਤੌਰ ’ਤੇ ਹਮਲਾ ਕੀਤੇ ਜਾਣ ਦੇ ਵਾਇਰਲ ਸੀ. ਸੀ.

Ad Position 21
No active advertisement
ਅਜੀਤ ਡੈਸਕ 05-08-2026
ਜ਼ੀਰਕਪੁਰ, 4 ਅਗਸਤ (ਮਨਿੰਦਰ ਸਿੰਘ)-ਬਲਟਾਣਾ ਸਥਿਤ ਹੋਟਲ ਮੈਂਗੋ ’ਚ ਦੋ ਭੈਣਾਂ ’ਤੇ ਕਥਿਤ ਤੌਰ ’ਤੇ ਹਮਲਾ ਕੀਤੇ ਜਾਣ ਦੇ ਵਾਇਰਲ ਸੀ. ਸੀ. ਟੀ. ਵੀ. ਵੀਡੀਓ ’ਤੇ ਕਾਰਵਾਈ ਕਰਦਿਆਂ ਚੌਕੀ ਇੰਚਾਰਜ ਹਰਜਿੰਦਰ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਅਤੇ ਉਸ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਸੰਬੰਧੀ ਪੁਸ਼ਟੀ ਕਰਦਿਆਂ ਏ. ਐਸ. ਪੀ. ਗਜ਼ਲਪ੍ਰੀਤ ਕੌਰ ਨੇ ਦੱਸਿਆ ਕਿ ਪੀੜਤਾ ਨੇ ਆਪਣੇ ਵਕੀਲ ਰਾਹੀਂ ਰਾਜ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ’ਚ ਮੁਲਜ਼ਮ ਪੁਲਿਸ ਅਧਿਕਾਰੀ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਇਕ ਮਾਮਲੇ ਦੀ ਜਾਂਚ ਕਰਨ ਲਈ ਹੋਟਲ ਗਈ ਸੀ, ਜਿਸ ਦੌਰਾਨ ਉਥੇ ਮੌਜੂਦ ਮਹਿਲਾਵਾਂ ਤੇ ਪੁਲਿਸ ਵਿਚਕਾਰ ਬਹਿਸ ਹੋ ਗਈ। ਇਸ ਘਟਨਾ ਕਾਰਨ ਚੌਕੀ ਇੰਚਾਰਜ ਨੇ ਮਹਿਲਾਵਾਂ ਨੂੰ ਥੱਪੜ ਮਾਰ ਦਿੱਤਾ। ਉਨ੍ਹਾਂ ਦੱਸਿਆ ਕਿ ਸੀ. ਸੀ. ਟੀ. ਵੀ. ਵੀਡੀਓ ਅਤੇ ਸੋਸ਼ਲ ਮੀਡੀਆ ’ਤੇ ਵਾਇਰਲ ਹੋਏ ਉਪਲੱਬਧ ਤੱਥਾਂ ਦੇ ਆਧਾਰ ’ਤੇ ਚੌਕੀ ਇੰਚਾਰਜ ਨੂੰ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਅਤੇ ਪੂਰੇ ਮਾਮਲੇ ਦੀ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਜਾਂਚ ਰਿਪੋਰਟ ਦੇ ਆਧਾਰ ’ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਥੋੜ੍ਹੀ ਜਿਹੀ ਬਾਰਿਸ਼ ਨੇ ਲਾਲੜੂ ਦੇ ਪਟਵਾਰਖਾਨੇ ਨੂੰ ਕੀਤਾ ਜਲ-ਥਲ ਪੁਰਾਣੇ ਰਿਕਾਰਡ ’ਤੇ ਮੰਡਰਾਇਆ ਖ਼ਤਰਾ ਅਗਲੀ ਖ਼ਬਰ ਅਮਨਪ੍ਰੀਤ ਸਿੰਘ ਮਨੌਲੀ ਨੂੰ ਸਦਮਾ, ਪਿਤਾ ਦਾ ਦਿਹਾਂਤ
Ad Position 24
No active advertisement