05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬੇਦੀ ਨੇ ਨਿਗਮ ਦਫ਼ਤਰ ਦੇ ਬਾਹਰ ਜਾਰੀ ਧਰਨੇ ’ਚ ਪਹੁੰਚ ਕੇ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਦੀ ਕੀਤੀ ਹਮਾਇਤ

ਐੱਸ. ਏ.

Ad Position 21
No active advertisement
ਅਜੀਤ ਡੈਸਕ 05-08-2026
ਐੱਸ. ਏ. ਐੱਸ. ਨਗਰ, 4 ਅਗਸਤ (ਪ੍ਰੋ. ਅਵਤਾਰ ਸਿੰਘ)- ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਨਗਰ ਨਿਗਮ ਦਫ਼ਤਰ ਦੇ ਬਾਹਰ ਜਾਰੀ ਆਊਟਸੋਰਸ ਮੁਲਾਜ਼ਮਾਂ ਦੇ ਧਰਨੇ ‘ਚ ਪਹੁੰਚ ਕੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਾਢੇ ਚਾਰ ਸਾਲ ਪਹਿਲਾਂ ਕਰਮਚਾਰੀਆਂ ਨੂੰ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ‘ਚ ਆਈ ਸੀ, ਪਰ ਅੱਜ ਤੱਕ ਇਸ ਦਿਸ਼ਾ ‘ਚ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਕਿਸਾਨ, ਮੁਲਾਜ਼ਮ, ਪੈਨਸ਼ਨਰ, ਵਿਦਿਆਰਥੀ ਅਤੇ ਹੋਰ ਸਾਰੇ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਆਊਟਸੋਰਸ ਕਰਮਚਾਰੀ ਕਈ ਸਾਲਾਂ ਤੋਂ ਬਹੁਤ ਘੱਟ ਤਨਖ਼ਾਹਾਂ ‘ਤੇ ਕੰਮ ਕਰ ਰਹੇ ਹਨ ਅਤੇ ਚੰਡੀਗੜ੍ਹ ਦੇ ਕਰਮਚਾਰੀਆਂ ਦੇ ਮੁਕਾਬਲੇ ਉਨ੍ਹਾਂ ਦੀ ਤਨਖ਼ਾਹ ‘ਚ ਲਗਪਗ 11 ਹਜ਼ਾਰ ਰੁ. ਦਾ ਫਰਕ ਹੈ। ਉਨ੍ਹਾਂ ਮੰਗ ਕੀਤੀ ਕਿ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਸਰਕਾਰ ਬਿੱਲ ਲਿਆ ਕੇ ਆਊਟਸੋਰਸ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਹੋਰ ਜਾਇਜ਼ ਮੰਗਾਂ ਨੂੰ ਤੁਰੰਤ ਮਨਜ਼ੂਰ ਕਰੇ ਤਾਂ ਜੋ ਉਹ ਆਪਣੇ ਪਰਿਵਾਰਾਂ ਦਾ ਭਵਿੱਖ ਸੁਰੱਖਿਅਤ ਕਰ ਸ ਕਣ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਡਿਪਟੀ ਮੇਅਰ ਰਹਿੰਦੇ ਹੋਏ ਇਸ ਮਸਲੇ ਨੂੰ ਚੁੱਕਦੇ ਰਹੇ ਹਨ ਅਤੇ ਗਵਰਨਰ, ਚੀਫ਼ ਸੈਕਟਰੀ, ਮੁੱਖ ਮੰਤਰੀ ਅਤੇ ਹੋਰ ਸੰਬੰਧਿਤ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਮੰਗ ਕਰ ਚੁੱਕੇ ਹਨ ਕਿ ਮੁਹਾਲੀ ਦੇ ਕਰਮਚਾਰੀਆਂ ਨੂੰ ਘੱਟੋ-ਘੱਟ ਚੰਡੀਗੜ੍ਹ ਪੈਟਰਨ ਅਨੁਸਾਰ ਤਨਖ਼ਾਹ ਅਤੇ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਧਰਨਾਕਾਰੀ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਇਸ ਲੜਾਈ ‘ਚ ਉਹ ਹਰ ਪੜਾਅ ‘ਤੇ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ 10 ਨੂੰ ਮਨਾਇਆ ਜਾਵੇਗਾ ਡੀ-ਵਰਮਿੰਗ ਦਿਵਸ ਅਗਲੀ ਖ਼ਬਰ ਦੇਸ਼ ’ਚ ਦਿਨ ਪ੍ਰਤੀ ਦਿਨ ਧਰਮ ਨੂੰ ਸਿਆਸਤ ਨਾਲ ਜੋੜਨ ਦਾ ਰੁਝਾਨ ਵਧਦਾ ਜਾ ਰਿਹੈ-ਕੰਗ
Ad Position 24
No active advertisement