05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜ਼ਿਲ੍ਹੇ ’ਚ 10 ਨੂੰ ਮਨਾਇਆ ਜਾਵੇਗਾ ਡੀ-ਵਰਮਿੰਗ ਦਿਵਸ

ਐੱਸ. ਏ.

Ad Position 21
No active advertisement
ਬੁੱਧਵਾਰ, 5 ਅਗਸਤ, 2026 05-08-2026
ਐੱਸ. ਏ. ਐੱਸ. ਨਗਰ, 4 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)- ਜ਼ਿਲ੍ਹੇ ਵਿਚ 10 ਅਗਸਤ ਨੂੰ ਮਨਾਏ ਜਾਣ ਵਾਲੇ ਰਾਸ਼ਟਰੀ ਡੀ-ਵਰਮਿੰਗ ਦਿਵਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਤੇ ਮੁਹਿੰਮ ਨੂੰ ਸਫ਼ਲ ਬਣਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੀ. ਸੀ. ਕੋਮਲ ਮਿੱਤਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਮੀਟਿੰਗ ਵਿਚ ਸਿਹਤ, ਸਿੱਖਿਆ ਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਸਮੇਤ ਹੋਰ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਾਗ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ. ਸੀ. ਨੇ ਸਾਰੇ ਸੰਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ 1 ਤੋਂ 19 ਸਾਲ ਤੱਕ ਦੀ ਉਮਰ ਦਾ ਕੋਈ ਵੀ ਬੱਚਾ ਐਲਬੈਂਡਾਜ਼ੋਲ ਦੀ ਗੋਲੀ ਲੈਣ ਤੋਂ ਵਾਂਝਾ ਨਾ ਰਹੇ। ਜ਼ਿਕਰਯੋਗ ਹੈ ਕਿ ਮੌਪ-ਅੱਪ ਦਿਵਸ 17 ਅਗਸਤ ਨੂੰ ਹੋਵੇਗਾ ਤਾਂਕਿ ਕਿਸੇ ਕਾਰਨ ਗੋਲੀ ਲੈਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੂੰ ਕਵਰ ਕੀਤਾ ਜਾ ਸਕੇ। ਡੀ. ਸੀ. ਨੇ ਸਪੱਸ਼ਟ ਕੀਤਾ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਆਂਗਣਵਾੜੀ ਕੇਂਦਰਾਂ ਵਿਚ ਯੋਗ ਉਮਰ ਦੇ ਬੱਚਿਆਂ ਨੂੰ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਲਬੈਂਡਾਜ਼ੋਲ ਦੀ ਗੋਲੀ ਦਿੱਤੀ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਦਵਾਈਆਂ ਦੀ ਉਪਲੱਬਧਤਾ, ਸਿਖਲਾਈ, ਮਾਈਕ੍ਰੋਪਲਾਨਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਸਮੇਂ ਸਿਰ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਸਾਰੇ ਵਿਭਾਗਾਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਆਪਣੀਆਂ ਤਿਆਰੀਆਂ ਮੁਕੰਮਲ ਕਰਨ ਲਈ ਕਿਹਾ। ਮੀਟਿੰਗ ਵਿਚ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੇ ਨੁਮਾਇੰਦੇ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਵਪਾਰਕ ਮਾਰਕੀਟਾਂ ਦੇ ਵਿਕਾਸ ਲਈ ਜਾਰੀ 40 ਕਰੋੜ ਰੁ. ’ਚੋਂ ਜ਼ਿਲ੍ਹਾ ਮੁਹਾਲੀ ਨੂੰ ਵੀ ਮਿਲਣਗੇ 2 ਕਰੋ... ਅਗਲੀ ਖ਼ਬਰ ਬੇਦੀ ਨੇ ਨਿਗਮ ਦਫ਼ਤਰ ਦੇ ਬਾਹਰ ਜਾਰੀ ਧਰਨੇ ’ਚ ਪਹੁੰਚ ਕੇ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਦੀ ਕੀਤੀ ਹਮਾਇਤ
Ad Position 24
No active advertisement