05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੰਜਾਬ ਸਰਕਾਰ ਵਲੋਂ ਵਪਾਰਕ ਮਾਰਕੀਟਾਂ ਦੇ ਵਿਕਾਸ ਲਈ ਜਾਰੀ 40 ਕਰੋੜ ਰੁ. ’ਚੋਂ ਜ਼ਿਲ੍ਹਾ ਮੁਹਾਲੀ ਨੂੰ ਵੀ ਮਿਲਣਗੇ 2 ਕਰੋੜ

ਐੱਸ. ਏ.

Ad Position 21
No active advertisement
ਚੰਡੀਗੜ੍ਹ ਏਡਿਡ ਕਾਲਜ ਟੀਚਰਜ਼ ਐਸੋਸੀਏਸ਼ਨ ਕਾਰਜਕਾਰੀ ਸੰਸਥਾ ਦੀ ਚੋਣ ਹੋਈ 05-08-2026
ਐੱਸ. ਏ. ਐੱਸ. ਨਗਰ, 4 ਅਗਸਤ (ਪ੍ਰੋ. ਅਵਤਾਰ ਸਿੰਘ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਦੇ ਨਿਪਟਾਰੇ ਲਈ ਜਾਰੀ 40 ਕਰੋੜ ਰੁ. ਦੇ ਵਿਸ਼ੇਸ਼ ਫ਼ੰਡ ‘ਚੋਂ ਜ਼ਿਲ੍ਹਾ ਮੁਹਾਲੀ ਨੂੰ ਵੀ 2 ਕਰੋੜ ਰੁ . ਜਾਰੀ ਕੀਤੇ ਗਏ ਹਨ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਮੁਹਾਲੀ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਪ੍ਰਗਟਾਇਆ। ਇਸ ਮੌਕੇ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਤਰਲੋਚਨ ਸਿੰਘ ਬੈਦਵਾਣ ਵੀ ਹਾਜ਼ਰ ਸਨ। ਚੇਅਰਮੈਨ ਰਣਜੀਤ ਪਾਲ ਸਿੰਘ ਨੇ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਨੀਤੀਗਤ ਮਾਮਲਿਆਂ ਸੰਬੰਧੀ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵਲੋਂ ਜਲਦ ਵਿਚਾਰ ਕਰਕੇ ਅਹਿਮ ਫ਼ੈਸਲੇ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਫ਼ੰਡ ਤਹਿਤ ਬਾਜ਼ਾਰਾਂ ‘ਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਤੇ ਮੁਰੰਮਤ, ਸੜਕਾਂ ਦੀ ਉਸਾਰੀ ਤੇ ਮੁਰੰਮਤ, ਬਿਜਲੀ ਨਾਲ ਸੰਬੰਧਿਤ ਸਮੱਸਿਆਵਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਵਪਾਰੀਆਂ ਵਲੋਂ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ‘ਚ ਸੁਧਾਰ ਸੰਬੰਧੀ ਉਠਾਈਆਂ ਗਈਆਂ ਮੰਗਾਂ ਨੂੰ ਧਿਆਨ ‘ਚ ਰੱਖਦਿਆਂ ਹੀ ਇਹ 40 ਕਰੋੜ ਰੁ. ਦਾ ਵਿਸ਼ੇਸ਼ ਫ਼ੰਡ ਮਨਜ਼ੂਰ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਰਾਸ਼ੀ ‘ਚੋਂ ਜ਼ਿਲ੍ਹਾ ਮੁਹਾਲੀ ਨੂੰ ਮਿਲਣ ਵਾਲੇ 2 ਕਰੋੜ ਰੁ. ਦੇ ਫ਼ੰਡ ਨਾਲ ਮਾਰਕੀਟਾਂ ਦੇ ਅਜਿਹੇ ਵਿਕਾਸ ਕਾਰਜ ਕਰਵਾਏ ਜਾਣਗੇ। ਇਸ ਤੋਂ ਇਲਾਵਾ ਮਾਰਕੀਟਾਂ ਦੇ ਬੁਨਿਆਦੀ ਢਾਂਚੇ ਅਤੇ ਨਾਗਰਿਕ ਸਹੂਲਤਾਂ ਨੂੰ ਅੱਪਗ੍ਰੇਡ ਕੀਤਾ ਜਾਵੇਗਾ ਅਤੇ ਜਿਥੇ ਵੀ ਲੋੜ ਹੋਵੇਗੀ, ਉਥੇ ਵਾਸ਼ਰੂਮਾਂ ਦੀ ਉਸਾਰੀ ਜਾਂ ਮੁਰੰਮਤ ਤਰਜੀਹ ਦੇ ਆਧਾਰ ‘ਤੇ ਕਰਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੀ. ਬੀ. ਐੱਸ. ਏ.-ਸੀ. ਜੀ. ਸੀ. ਲਾਂਡਰਾਂ ਦੇ ਵਿਦਿਆਰਥੀਆਂ ਦੀ ਆਈ. ਆਈ. ਟੀ. ਬੰਬੇ ਈ-ਸੈੱਲ ਤੇ ਗੂਗਲ ਅੰਬੈਸਡਰ ਵਜੋਂ ਚੋ... ਅਗਲੀ ਖ਼ਬਰ ਜ਼ਿਲ੍ਹੇ ’ਚ 10 ਨੂੰ ਮਨਾਇਆ ਜਾਵੇਗਾ ਡੀ-ਵਰਮਿੰਗ ਦਿਵਸ
Ad Position 24
No active advertisement