ਐੱਸ. ਏ. ਐੱਸ. ਨਗਰ, 4 ਅਗਸਤ (ਪ੍ਰੋ. ਅਵਤਾਰ ਸਿੰਘ)- ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਕੁੰਭੜਾ ਵਿਖੇ ਕਰਵਾਏ ਗਏ ਇਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਆਏ 50 ਤੋਂ ਵੱਧ ਪਰਿਵਾਰਾਂ ਨੂੰ ਕਾਂਗਰਸ ਪਾਰਟੀ ‘ਚ ਸ਼ਾਮਿਲ ਕੀਤਾ ਗਿਆ । ਇਸ ਮੌਕੇ ਵੱਡੀ ਗਿਣਤੀ ‘ਚ ਕਾਂਗਰਸੀ ਆਗੂ, ਵਰਕਰ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ। ਇਸ ਮੌਕੇ ਸਾਬਕਾ ਮੰਤਰੀ ਸਿੱਧੂ ਨੇ ਨਵੇਂ ਸਾਥੀਆਂ ਦਾ ਪਾਰਟੀ ਦੇ ਚਿੰਨ੍ਹ ਵਾਲੇ ਪਟਕੇ ਅਤੇ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ। ਇਸੇ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਣ ਵਾਲੇ ਹਰ ਪਰਿਵਾਰ ਦਾ ਉਹ ਦਿਲੋਂ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦਾ ਪੱਕਾ ਮਨ ਬਣਾ ਚੁੱਕੇ ਹਨ ਅਤੇ 2027 ‘ਚ ਕਾਂਗਰਸ ਪਾਰਟੀ ਨੂੰ ਮੁੜ ਸੇਵਾ ਦਾ ਮੌਕਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਮੌਕੇ ਸਾਬਕਾ ਮੇਅਰ ਮੁਹਾਲੀ ਅਮਰਜੀਤ ਸਿੰਘ ਜੀਤੀ ਸਿੱਧੂ, ਕੰਵਰਬੀਰ ਸਿੰਘ ਰੂਬੀ ਸਿੱਧੂ, ਪ੍ਰਦੀਪ ਤੰਗੌਰੀ, ਮੁਕੁਲ ਸ਼ਰਮਾ, ਬਲਬੀਰ ਸਿੰਘ ਮੋਟੇਮਾਜਰਾ, ਮਨਦੀਪ ਸਿੰਘ ਕੁੰਭੜਾ, ਅਨੁਜ ਵਰਮਾ, ਰਮੇਸ਼ ਵਰਮਾ, ਬਚਨ ਸਿੰਘ ਸਾਬਕਾ ਪ੍ਰਧਾਨ ਵਾਲਮੀਕਿ ਕਮੇਟੀ, ਅਵਤਾਰ ਸਿੰਘ, ਹਰਬੰਸ ਸਿੰਘ, ਪਲਵਿੰਦਰ ਸਿੰਘ, ਰੁਬਲ, ਬੰਟੀ, ਰਾਜਨ, ਜਤਿੰਦਰ ਸਿੰਘ, ਜਗਦੀਪ ਸਿੰਘ, ਬਲਜੀਤ ਕੌਰ, ਸਵਰਣ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ, ਕਰਮਜੀਤ ਕੌਰ, ਲਖਵੀਰ ਕੌਰ ਤੇ ਰਜਨੀ ਸਮੇਤ ਵੱਡੀ ਗਿਣਤੀ ‘ਚ ਪਿੰਡ ਵਾਸੀ ਹਾਜ਼ਰ ਸਨ।