05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਿੱਖਿਆ ਮੰਤਰੀ ਮਹੀਪਾਲ ਢਾਂਡਾ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਦੇ ਹੋਏ। ਮਹੀਪਲ ਢਾਂਡਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 5 ਅਗਸਤ (ਰਾਮ ਸਿੰਘ ਬਰਾੜ)- ਸਿੱਖਿਆ ਮੰਤਰੀ ਮਹੀਪਲ ਢਾਂਡਾ ਨੇ ਰੱਖਿਆ ਮੰਤਰੀ ਦੇ ਨਿਵਾਸ ਸਥਾਨ ‘ਤੇ ਪਹੁੰਚ ਕੇ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਸਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਸਿੱਖਿਆ ਮੰਤਰੀ ਨੇ ਦੇਸ਼ ਦੇ ਸੀਨੀਅਰ ਆਗੂ ਅਤੇ ਰੱਖਿਆ ਮੰਤਰੀ ਨਾਲ ਵੱਖ-ਵੱਖ ਸਮਕਾਲੀ, ਪ੍ਰਸੰਗਿਕ ਅਤੇ ਰਾਜ ਦੇ ਜਨਹਿਤ ਨਾਲ ਜੁੜੇ ਮਹੱਤਵਪੂਰਨ ਵਿਸ਼ਿਆਂ ‘ਤੇ ਸਾਰਥਕ ਚਰਚਾ ਕੀਤੀ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 06-08-2026
ਚੰਡੀਗੜ੍ਹ, 5 ਅਗਸਤ (ਰਾਮ ਸਿੰਘ ਬਰਾੜ)- ਸਿੱਖਿਆ ਮੰਤਰੀ ਮਹੀਪਲ ਢਾਂਡਾ ਨੇ ਰੱਖਿਆ ਮੰਤਰੀ ਦੇ ਨਿਵਾਸ ਸਥਾਨ ‘ਤੇ ਪਹੁੰਚ ਕੇ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਸਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਸਿੱਖਿਆ ਮੰਤਰੀ ਨੇ ਦੇਸ਼ ਦੇ ਸੀਨੀਅਰ ਆਗੂ ਅਤੇ ਰੱਖਿਆ ਮੰਤਰੀ ਨਾਲ ਵੱਖ-ਵੱਖ ਸਮਕਾਲੀ, ਪ੍ਰਸੰਗਿਕ ਅਤੇ ਰਾਜ ਦੇ ਜਨਹਿਤ ਨਾਲ ਜੁੜੇ ਮਹੱਤਵਪੂਰਨ ਵਿਸ਼ਿਆਂ ‘ਤੇ ਸਾਰਥਕ ਚਰਚਾ ਕੀਤੀ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਪ੍ਰਾਪਤ ਕੀਤਾ।ਮੁਲਾਕਾਤ ਦੌਰਾਨ ਹਰਿਆਣਾ ਦੇ ਸਿੱਖਿਆ ਮੰਤਰੀ ਨੇ ਰੱਖਿਆ ਮੰਤਰੀ ਨੂੰ ਰਾਜ ਵਿੱਚ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਵੇਂ ਤਜ਼ਰਬਿਆਂ, ਢਾਂਚਾਗਤ ਸੁਧਾਰਾਂ ਅਤੇ ‘ਰਾਸ਼ਟਰੀ ਸਿੱਖਿਆ ਨੀਤੀ-2020’ ਦੇ ਪ੍ਰਭਾਵੀ ਅਮਲ ਦੀ ਦਿਸ਼ਾ ਵਿਚ ਚੁੱਕੇ ਜਾ ਰਹੇ ਕਦਮਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਗੁਣਵੱਤਾ ਭਰਪੂਰ, ਰੁਜ਼ਗਾਰ ਮੁਖੀ ਅਤੇ ਸੰਸਕਾਰ ਯੁਕਤ ਸਿੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਸਿੱਖਿਆ ਮੰਤਰੀ ਮਹੀਪਲ ਢਾਂਡਾ ਨੇ ਕਿਹਾ ਕਿ ਦੇਸ਼ ਦੇ ਸੀਨੀਅਰ ਅਤੇ ਤਜ਼ਰਬੇਕਾਰ ਆਗੂਆਂ ਦਾ ਮਾਰਗਦਰਸ਼ਨ ਸਾਨੂੰ ਰਾਜ ਦੇ ਵਿਕਾਸ ਅਤੇ ਜਨ-ਸੇਵਾ ਦੇ ਸੰਕਲਪ ਨੂੰ ਮਜ਼ਬੂਤੀ ਨਾਲ ਅੱਗੇ ਵਧਾਉਣ ਦੀ ਪ੍ਰੇਰਣਾ ਦਿੰਦਾ ਹੈ। ਸਿੱਖਿਆ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਕੇਂਦਰੀ ਲੀਡਰਸ਼ਿਪ ਦੇ ਮਾਰਗਦਰਸ਼ਨ ਵਿਚ ਹਰਿਆਣਾ ਨੂੰ ਸਿੱਖਿਆ ਅਤੇ ਜਨ-ਕਲਿਆਣ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਰਾਜ ਬਣਾਉਣ ਲਈ ਵਚਨਬੱਧ ਹਨ।
Ad Position 22
No active advertisement
ਪਿਛਲੀ ਖ਼ਬਰ ਨਿਗਮ ਵਲੋਂ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਨੂੰ ਚਮਕਾਉਣ ਦੀ ਤਿਆਰੀ ਅਗਲੀ ਖ਼ਬਰ ਪਾਕਿਸਤਾਨ ਤੋਂ ਆਏ ਹਥਿਆਰਾਂ ਦੇ ਜ਼ਖੀਰੇ ਸਮੇਤ ਇਕ ਕਾਬੂ
Ad Position 24
No active advertisement