06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਨਿਗਮ ਵਲੋਂ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਨੂੰ ਚਮਕਾਉਣ ਦੀ ਤਿਆਰੀ

ਚੰਡੀਗੜ੍ਹ, 5 ਅਗਸਤ (ਸੰਦੀਪ ਕੁਮਾਰ ਮਾਹਨਾ)- ਆਜ਼ਾਦੀ ਦਿਹਾੜੇ ਦੇ ਜਸ਼ਨਾਂ ਨੂੰ ਧਿਆਨ ਵਿਚ ਰੱਖਦਿਆਂ ਚੰਡੀਗੜ੍ਹ ਨੂੰ ਸਾਫ਼-ਸੁਥਰਾ ਅਤੇ ਆਕਰਸ਼ਕ ਬਣਾਉਣ ਲਈ ਨਗਰ ਨਿਗਮ ਵਲੋਂ 8 ਤੋਂ 16 ਅਗਸਤ ਤੱਕ ਵਿਸ਼ੇਸ਼ ਡੀਪ ਕਲੀਨਿੰਗ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਨਗਰ ਨਿਗ

Ad Position 21
No active advertisement
ਅਜੀਤ ਡੈਸਕ 06-08-2026

ਚੰਡੀਗੜ੍ਹ, 5 ਅਗਸਤ (ਸੰਦੀਪ ਕੁਮਾਰ ਮਾਹਨਾ)- ਆਜ਼ਾਦੀ ਦਿਹਾੜੇ ਦੇ ਜਸ਼ਨਾਂ ਨੂੰ ਧਿਆਨ ਵਿਚ ਰੱਖਦਿਆਂ ਚੰਡੀਗੜ੍ਹ ਨੂੰ ਸਾਫ਼-ਸੁਥਰਾ ਅਤੇ ਆਕਰਸ਼ਕ ਬਣਾਉਣ ਲਈ ਨਗਰ ਨਿਗਮ ਵਲੋਂ 8 ਤੋਂ 16 ਅਗਸਤ ਤੱਕ ਵਿਸ਼ੇਸ਼ ਡੀਪ ਕਲੀਨਿੰਗ ਮੁਹਿੰਮ ਚਲਾਈ ਜਾਵੇਗੀ। ਇਸ ਸਬੰਧੀ ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਉੱਚ ਪੱਧਰੀ ਮੀਟਿੰਗ ਕਰਕੇ ਤਿਆਰੀਆਂ ਦੀ ਸਮੀਖਿਆ ਕੀਤੀ ਅਤੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਮੁਹਿੰਮ ਨੂੰ ਸਫਲ ਬਣਾਉਣ ਦੇ ਨਿਰਦੇਸ਼ ਦਿੱਤੇ। ਨਿਗਮ ਕਮਿਸ਼ਨਰ ਨੇ ਦੱਸਿਆ ਕਿ ਇਹ ਵਿਸ਼ੇਸ਼ ਡੀਪ ਕਲੀਨਿੰਗ ਡਰਾਈਵ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਕਰਵਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸ਼ਹਿਰ ਦੇ ਹਰ ਖੇਤਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸੁੰਦਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਸਿਰਫ਼ ਸਰਕਾਰੀ ਏਜੰਸੀਆਂ ਦੀ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਵੀ ਸਾਂਝੀ ਜ਼ਿੰਮੇਵਾਰੀ ਹੈ ਤੇ ਇਸ ਮੁਹਿੰਮ ਰਾਹੀਂ ਲੋਕਾਂ ਨੂੰ ਵੀ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤੀ ਜਾਵੇ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਕੂੜੇ-ਕਰਕਟ ਦੀ ਤੁਰੰਤ ਉਠਾਈ, ਸੜਕਾਂ, ਫੁੱਟਪਾਥਾਂ, ਮਾਰਕੀਟਾਂ, ਜਨਤਕ ਥਾਵਾਂ, ਪਾਰਕਾਂ ਅਤੇ ਹੋਰ ਸਰਕਾਰੀ ਸਥਾਨਾਂ ਦੀ ਡੂੰਘਾਈ ਨਾਲ ਸਫ਼ਾਈ ਅਤੇ ਰੱਖ-ਰਖਾਅ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਸ਼ਹਿਰ ਵਾਸੀਆਂ ਅਤੇ ਬਾਹਰੋਂ ਆਉਣ ਵਾਲੇ ਮਹਿਮਾਨਾਂ ਨੂੰ ਇਕ ਸਾਫ਼-ਸੁਥਰਾ, ਸੁਚੱਜਾ ਅਤੇ ਸੁੰਦਰ ਚੰਡੀਗੜ੍ਹ ਦੇਖਣ ਨੂੰ ਮਿਲੇ। ਮੀਟਿੰਗ ਵਿਚ ਚੰਡੀਗੜ੍ਹ ਪ੍ਰਸ਼ਾਸਨ, ਨਗਰ ਨਿਗਮ, ਚੰਡੀਗੜ੍ਹ ਪੁਲਿਸ, ਇੰਜੀਨੀਅਰਿੰਗ ਵਿੰਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ। ਮੀਟਿੰਗ ਦੌਰਾਨ ਸਾਰੇ ਵਿਭਾਗਾਂ ਨੂੰ ਆਪੋ-ਆਪਣੀਆਂ ਜ਼ਿੰਮੇਵਾਰੀਆਂ ਸਮੇਂ ਸਿਰ ਨਿਭਾਉਣ ਅਤੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ।

 

Ad Position 22
No active advertisement
ਪਿਛਲੀ ਖ਼ਬਰ ਮਾਮਲਾ ਡੀ. ਸੀ. ਦਫ਼ਤਰ ਦੀ ਸੀਨੀਅਰ ਸਹਾਇਕ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ, ਹੱਥੀਂ ਕਾਬੂ ਕਰਨ ਦਾ ਅਗਲੀ ਖ਼ਬਰ ਸਿੱਖਿਆ ਮੰਤਰੀ ਮਹੀਪਾਲ ਢਾਂਡਾ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਦੇ ਹੋਏ। ਮਹੀਪਲ ਢਾਂ...
Ad Position 24
No active advertisement