06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਮਾਮਲਾ ਡੀ. ਸੀ. ਦਫ਼ਤਰ ਦੀ ਸੀਨੀਅਰ ਸਹਾਇਕ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ, ਹੱਥੀਂ ਕਾਬੂ ਕਰਨ ਦਾ

ਚੰਡੀਗੜ੍ਹ, 5 ਅਗਸਤ (ਮਾਰਕੰਡਾ)- ਡੀ. ਏ.

Ad Position 21
No active advertisement
ਅਜੀਤ ਡੈਸਕ 06-08-2026

ਐੱਸ. ਏ. ਐੱਸ. ਨਗਰ, 5 ਅਗਸਤ (ਕਪਿਲ ਵਧਵਾ)- ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੀ ਆਰ. ਆਈ. ਏ. ਸ਼ਾਖਾ ਵਿਚ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ-1 ਦੀ ਟੀਮ ਨੇ ਮੰਗਲਵਾਰ ਨੂੰ 1 ਲੱਖ ਰੁ. ਦੀ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਕਾਬੂ ਕੀਤਾ ਸੀ। ਜਾਣਕਾਰੀ ਅਨੁਸਾਰ ਮੁਲਜ਼ਮ ਨੇ ਸਕਾਈ ਰੌਕ ਵੈੱਲਫੇਅਰ ਸੁਸਾਇਟੀ ਸੈਕਟਰ-111/112 ‘ਚ ਨਿਲਾਮੀ ਵਾਲਾ 200 ਵਰਗ ਗਜ਼ ਦਾ ਪਲਾਟ ਦਿਵਾਉਣ ਦੇ ਬਦਲੇ ਸ਼ਿਕਾਇਤਕਰਤਾ ਪ੍ਰਭਜੋਤ ਸਿੰਘ ਤੋਂ 8 ਲੱਖ ਰੁ. ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਸੰਬੰਧੀ ਸ਼ਿਕਾਇਤ ਮਿਲਣ ‘ਤੇ ਵਿਜੀਲੈਂਸ ਨੇ ਜਾਲ ਵਿਛਾ ਕੇ ਰਿਸ਼ਵਤ ਵਜੋਂ ਦਿੱਤੇ ਗਏ 500-500 ਰੁ. ਦੇ 200 ਨੋਟਾਂ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਵਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਤਫ਼ਤੀਸ਼ੀ ਅਫ਼ਸਰ ਨੇ ਦੋ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ, ਪਰ ਅਦਾਲਤ ਨੇ ਵੀਰਵਾਰ ਤੱਕ 1 ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ। ਤਫ਼ਤੀਸ਼ੀ ਅਫ਼ਸਰ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਹੋਰਨਾਂ ਵਿਅਕਤੀਆਂ ਦੇ ਨਾਂਅ ਵੀ ਸਾਹਮਣੇ ਆ ਸਕਦੇ ਹਨ। ਵਿਜੀਲੈਂਸ ਬਿਊਰੋ ਵਲੋਂ ਮਾਮਲੇ ‘ਚ ਅਗਲੇਰੀ ਜਾਂਚ ਜਾਰੀ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਰਾਜਪਾਲ ਨੇ ਪੀ. ਜੀ.ਆਈ. ਚੰਡੀਗੜ੍ਹ ’ਚ 110 ਫੁੱਟ ਉੱਚਾ ਯਾਦਗਾਰੀ ਰਾਸ਼ਟਰੀ ਝੰਡਾ ਲਹਿਰਾਇਆ ਅਗਲੀ ਖ਼ਬਰ ਨਿਗਮ ਵਲੋਂ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਚੰਡੀਗੜ੍ਹ ਨੂੰ ਚਮਕਾਉਣ ਦੀ ਤਿਆਰੀ
Ad Position 24
No active advertisement