06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਦੇ ਰਾਜਪਾਲ ਨੇ ਪੀ. ਜੀ.ਆਈ. ਚੰਡੀਗੜ੍ਹ ’ਚ 110 ਫੁੱਟ ਉੱਚਾ ਯਾਦਗਾਰੀ ਰਾਸ਼ਟਰੀ ਝੰਡਾ ਲਹਿਰਾਇਆ

ਚੰਡੀਗੜ੍ਹ, 5 ਅਗਸਤ (ਮਾਰਕੰਡਾ)- ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਚੰਡੀਗੜ੍ਹ ਦੇ ਕੈਰੋਂ ਪ੍ਰਬੰਧਕੀ ਬਲਾਕ ਵਿਖੇ ਪੰਜਾਬ ਦੇ ਰਾਜਪਾਲ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ 110 ਫੁੱਟ ਉੱਚਾ ਯਾਦਗਾਰੀ ਰਾਸ਼ਟਰੀ ਝੰਡੇ ਨੂੰ ਰਸਮੀ ਤੌਰ ’ਤੇ ਲਹਿਰਾਇਆ ਤੇ ਰਾਸ਼ਟਰੀ ਗੀਤ ਗਾਇਆ ਗਿਆ। ਇਸ ਸਮਾਗਮ ਵਿਚ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਪੀ.

Ad Position 21
No active advertisement
ਅਜੀਤ ਡੈਸਕ 06-08-2026
ਚੰਡੀਗੜ੍ਹ, 5 ਅਗਸਤ (ਮਾਰਕੰਡਾ)- ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਚੰਡੀਗੜ੍ਹ ਦੇ ਕੈਰੋਂ ਪ੍ਰਬੰਧਕੀ ਬਲਾਕ ਵਿਖੇ ਪੰਜਾਬ ਦੇ ਰਾਜਪਾਲ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ 110 ਫੁੱਟ ਉੱਚਾ ਯਾਦਗਾਰੀ ਰਾਸ਼ਟਰੀ ਝੰਡੇ ਨੂੰ ਰਸਮੀ ਤੌਰ ’ਤੇ ਲਹਿਰਾਇਆ ਤੇ ਰਾਸ਼ਟਰੀ ਗੀਤ ਗਾਇਆ ਗਿਆ। ਇਸ ਸਮਾਗਮ ਵਿਚ ਕੇਂਦਰੀ ਸਾਸ਼ਤ ਪ੍ਰਦੇਸ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਪੀ.ਜੀ.ਆਈ ਚੰਡੀਗੜ੍ਹ ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ, ਪ੍ਰੋ. ਸੰਜੇ ਜੈਨ ਡੀਨ (ਅਕਾਦਮਿਕ), ਪ੍ਰੋ. ਸੰਜੀਵ ਹਾਂਡਾ ਡੀਨ (ਖੋਜ), ਪੰਕਜ ਰਾਏ ਡਿਪਟੀ ਡਾਇਰੈਕਟਰ (ਪ੍ਰਸ਼ਾਸਨ), ਸੰਸਥਾ ਦੇ ਸੀਨੀਅਰ ਫੈਕਲਟੀ ਮੈਂਬਰਾਂ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਰਾਜਪਾਲ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੀ. ਜੀ. ਆਈ. ਚੰਡੀਗੜ੍ਹ, ਭਾਰਤ ਦੀ ਸਿਹਤ ਸੰਭਾਲ ਪ੍ਰਣਾਲੀ ਵਿਚ ਬਹੁਤ ਉੱਚਾ ਸਨਮਾਨ ਰੱਖਦੀ ਹੈ। ਇਸ ਨੇ 110 ਫੁੱਟ ਦੇ ਸਮਾਰਕ ਰਾਸ਼ਟਰੀ ਝੰਡੇ ਨੂੰ ਸਥਾਪਿਤ ਕਰਕੇ, ਨਾ ਸਿਰਫ਼ ਆਪਣਾ ਕੱਦ ਵਧਾਇਆ ਹੈ, ਬਲਕਿ 140 ਕਰੋੜ ਭਾਰਤੀਆਂ ਦਾ ਮਾਣ ਵਿਚ ਵਾਧਾ ਕੀਤਾ ਹੈ। ਇਸ ਲਈ ਡਾਇਰੈਕਟਰ ਅਤੇ ਪੂਰੀ ਪੀ.ਜੀ.ਆਈ ਟੀਮ ਇਸ ਵਧਾਈ ਦੇ ਪਾਤਰ ਹਨ। ਅੰਗ ਦਾਨ, ਟਰਾਂਸਪਲਾਂਟੇਸ਼ਨ ਅਤੇ ਖੋਜ ਵਿਚ ਪੀ.ਜੀ.ਆਈ ਨੇ ਭਾਰਤ ਵਿਚ ਨਾਮ ਰੌਸ਼ਨ ਕੀਤਾ ਹੈ। ਬਹੁਤ ਹੀ ਘੱਟ ਸੰਸਥਾਵਾਂ ਅਜਿਹੀ ਕਰ ਦਿਖਾਉਂਦੀਆਂ ਹਨ। ਇਸ ਯਾਦਗਾਰੀ ਰਾਸ਼ਟਰੀ ਝੰਡੇ ਨੂੰ ਲਹਿਰਾਉਣ ’ਤੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਇਸ ਤੋਂ ਪਹਿਲਾਂ ਰਾਜਪਾਲ ਦਾ ਸਵਾਗਤ ਕਰਦੇ ਹੋਏ ਪੀ.ਜੀ.ਆਈ ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਨੇ ਕਿਹਾ ਕਿ ਯਾਦਗਾਰੀ ਰਾਸ਼ਟਰੀ ਝੰਡਾ ਭਾਰਤ ਦੀ ਏਕਤਾ, ਕੁਰਬਾਨੀ ਅਤੇ ਰਾਸ਼ਟਰ ਪ੍ਰਤੀ ਵਚਨਬੱਧਤਾ ਦੇ ਸਥਾਈ ਪ੍ਰਤੀਕ ਵਜੋਂ ਦਰਸਾਏਗਾ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ 2.91 ਲ... ਅਗਲੀ ਖ਼ਬਰ ਮਾਮਲਾ ਡੀ. ਸੀ. ਦਫ਼ਤਰ ਦੀ ਸੀਨੀਅਰ ਸਹਾਇਕ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ, ਹੱਥੀਂ ਕਾਬੂ ਕਰਨ ਦਾ
Ad Position 24
No active advertisement