06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਯੂਨੀਵਰਸਿਟੀ ਦੇ ਲੜਕਿਆਂ ਦੇ ਹੋਸਟਲ ਨੰਬਰ 6 ’ਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ

ਚੰਡੀਗੜ੍ਹ, 5 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਬਾਗ਼ਬਾਨੀ ਵਿਭਾਗ ਦੇ ਸਹਿਯੋਗ ਨਾਲ ਜਸਟਿਸ ਤੇਜਾ ਸਿੰਘ ਸਮੁੰਦਰੀ ਹਾਲ ਲੜਕਿਆਂ ਦੇ ਹੋਸਟਲ ਨੰਬਰ 6 ਵਿਖੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਡੀਨ ਸਟੂਡੈਂਟਸ ਵੈੱਲਫੇਅਰ ਮਹਿਲਾ ਪ੍ਰੋ.

Ad Position 21
No active advertisement
ਅਜੀਤ ਡੈਸਕ 06-08-2026
ਚੰਡੀਗੜ੍ਹ, 5 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਬਾਗ਼ਬਾਨੀ ਵਿਭਾਗ ਦੇ ਸਹਿਯੋਗ ਨਾਲ ਜਸਟਿਸ ਤੇਜਾ ਸਿੰਘ ਸਮੁੰਦਰੀ ਹਾਲ ਲੜਕਿਆਂ ਦੇ ਹੋਸਟਲ ਨੰਬਰ 6 ਵਿਖੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ। ਡੀਨ ਸਟੂਡੈਂਟਸ ਵੈੱਲਫੇਅਰ ਮਹਿਲਾ ਪ੍ਰੋ. ਨਮਿਤਾ ਗੁਪਤਾ ਅਤੇ ਐਸੋਸੀਏਟ ਡੀਨ ਸਟੂਡੈਂਟਸ ਵੈੱਲਫੇਅਰ ਪ੍ਰੋ. ਕਸ਼ਮੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਹਰੇ ਭਰੇ ’ਤੇ ਟਿਕਾਊ ਭਵਿੱਖ ਲਈ ਬੂਟੇ ਲਗਾ ਕੇ ਅਤੇ ਉਨ੍ਹਾਂ ਦੀ ਦੇਖਭਾਲ ਕਰਕੇ ਵਾਤਾਵਰਨ ਸੰਭਾਲ ਦੇ ਯਤਨਾਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਫੈਕਲਟੀ ਮੈਂਬਰਾਂ, ਸਟਾਫ਼ ਅਤੇ ਨਿਵਾਸੀਆਂ ਨੇ ਪੌਦੇ ਲਗਾਉਣ ਦੀ ਮੁਹਿੰਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਇਸ ਪਹਿਲਕਦਮੀ ਦਾ ਉਦੇਸ਼ ਵਾਤਾਵਰਨ ਸੰਭਾਲ ਨੂੰ ਉਤਸ਼ਾਹਿਤ ਕਰਨਾ, ਰੁੱਖ ਲਗਾਉਣ ਅਤੇ ਸੰਭਾਲਣ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਰਲਡ ਬੈਂਕ ਦੇ ਸਹਿਯੋਗ ਨਾਲ ਹਰਿਆਣਾ ’ਚ ਆਰਟੀਫਿਸ਼ੀਅਲ ਇੰਟੈਲੀਜੈਂਸ ਨੂੰ ਮਿਲੇਗੀ ਨਵੀਂ ਗਤੀ-ਮੁੱਖ ਮੰਤਰੀ ਅਗਲੀ ਖ਼ਬਰ ਗਿਗ ਵਰਕਰਾਂ ਦੀ ਸੁਰੱਖਿਆ ਤੇ ਹੱਕਾਂ ਲਈ ਇਕਜੁੱਟ ਹੋਣ ਦਾ ਸੱਦਾ
Ad Position 24
No active advertisement