06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਰਲਡ ਬੈਂਕ ਦੇ ਸਹਿਯੋਗ ਨਾਲ ਹਰਿਆਣਾ ’ਚ ਆਰਟੀਫਿਸ਼ੀਅਲ ਇੰਟੈਲੀਜੈਂਸ ਨੂੰ ਮਿਲੇਗੀ ਨਵੀਂ ਗਤੀ-ਮੁੱਖ ਮੰਤਰੀ

ਚੰਡੀਗੜ੍ਹ, 5 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਵਿਚ ਵਰਲਡ ਬੈਂਕ ਦੇ ਪ੍ਰਤੀਨਿਧ ਮੰਡਲ ਨਾਲ ਮੀਟਿੰਗ ਕਰਕੇ ਰਾਜ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ, ਡਿਜੀਟਲ ਗਵਰਨੈਂਸ, ਹੁਨਰ ਵਿਕਾਸ ਅਤੇ ਡਾਟਾ-ਆਧਾਰਿਤ ਪ੍ਰਸ਼ਾਸਨ ਨੂੰ ਨਵੀਂ ਦਿਸ਼ਾ ਦੇਣ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਤਕਨੀਕ ਨੂੰ ਸਿਰਫ਼ ਨਵਾਚਾਰ ਤੱਕ ਸੀਮਤ ਨਹੀਂ ਰੱਖਣਾ ਚਾਹੁੰਦਾ, ਸਗੋਂ ਇਸ ਦਾ ਲਾਭ ਸਿੱਧਾ ਆਮ ਨਾਗਰਿਕ ਤੱਕ ਪੁੱਜੇ, ਇਹੀ ਸਰਕਾਰ ਦਾ ਉਦੇਸ਼ ਹੈ।

Ad Position 21
No active advertisement
ਅਜੀਤ ਡੈਸਕ 06-08-2026
ਚੰਡੀਗੜ੍ਹ, 5 ਅਗਸਤ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਵਿਚ ਵਰਲਡ ਬੈਂਕ ਦੇ ਪ੍ਰਤੀਨਿਧ ਮੰਡਲ ਨਾਲ ਮੀਟਿੰਗ ਕਰਕੇ ਰਾਜ ਵਿਚ ਆਰਟੀਫੀਸ਼ੀਅਲ ਇੰਟੈਲੀਜੈਂਸ, ਡਿਜੀਟਲ ਗਵਰਨੈਂਸ, ਹੁਨਰ ਵਿਕਾਸ ਅਤੇ ਡਾਟਾ-ਆਧਾਰਿਤ ਪ੍ਰਸ਼ਾਸਨ ਨੂੰ ਨਵੀਂ ਦਿਸ਼ਾ ਦੇਣ ‘ਤੇ ਵਿਸਥਾਰ ਨਾਲ ਚਰਚਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਤਕਨੀਕ ਨੂੰ ਸਿਰਫ਼ ਨਵਾਚਾਰ ਤੱਕ ਸੀਮਤ ਨਹੀਂ ਰੱਖਣਾ ਚਾਹੁੰਦਾ, ਸਗੋਂ ਇਸ ਦਾ ਲਾਭ ਸਿੱਧਾ ਆਮ ਨਾਗਰਿਕ ਤੱਕ ਪੁੱਜੇ, ਇਹੀ ਸਰਕਾਰ ਦਾ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਤਕਨੀਕ ਉਦੋਂ ਹੀ ਸਾਰਥਕ ਹੈ, ਜਦੋਂ ਉਹ ਲੋਕਾਂ ਦੇ ਜੀਵਨ ਨੂੰ ਆਸਾਨ ਬਣਾਵੇ ਅਤੇ ਸਰਕਾਰੀ ਸੇਵਾਵਾਂ ਨੂੰ ਵਧੇਰੇ ਪਾਰਦਰਸ਼ੀ, ਤੇਜ਼ ਅਤੇ ਪ੍ਰਭਾਵੀ ਬਣਾਵੇ। ਮੀਟਿੰਗ ਦੌਰਾਨ ਵਰਲਡ ਬੈਂਕ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ 19 ਤੋਂ 22 ਅਕਤੂਬਰ ਤੱਕ ਕੋਰੀਆ ਵਿਚ ਆਯੋਜਿਤ ਹੋਣ ਵਾਲੇ ਕੋਰੀਆ ਡਿਜੀਟਲ ਸੰਮੇਲਨ ਵਿਚ ਵਿਸ਼ਵ ਬੈਂਕ ਵਲੋਂ ਹਰਿਆਣਾ ਸਰਕਾਰ ਦੇ ਸਹਿਯੋਗ ਨਾਲ ਵਿਕਸਤ ਏ.ਆਈ. ਸੈਂਡਬਾਕਸ ਨੂੰ ਗਲੋਬਲ ਮੰਚ ‘ਤੇ ਪ੍ਰਦਰਸ਼ਿਤ ਕੀਤਾ ਜਾਵੇਗਾ। ਇਸ ਦੌਰਾਨ ਦੁਨੀਆ ਭਰ ਦੇ ਆਈ.ਟੀ. ਮੰਤਰੀ ਅਤੇ ਡਿਜੀਟਲ ਖੇਤਰ ਦੇ ਮਾਹਿਰ ਇਸ ਦੀਆਂ ਪ੍ਰਾਪਤੀਆਂ ਤੋਂ ਜਾਣੂ ਹੋਣਗੇ। ਵਰਲਡ ਬੈਂਕ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਵੀ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਪਰਿਵਾਰ ਪਛਾਣ ਪੱਤਰ ਨੂੰ ਰਾਜ ਦੀਆਂ ਸਭ ਤੋਂ ਮਹੱਤਵਪੂਰਨ ਡਿਜੀਟਲ ਪਹਿਲਕਦਮੀਆਂ ਵਿੱਚੋਂ ਇਕ ਦੱਸਦਿਆਂ ਕਿਹਾ ਕਿ ਇਸ ਦੇ ਮਾਧਿਅਮ ਨਾਲ ਯੋਗ ਲਾਭਪਾਤਰੀਆਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਸਮਾਂਬੱਧ ਅਤੇ ਪਾਰਦਰਸ਼ੀ ਤਰੀਕੇ ਨਾਲ ਪਹੁੰਚ ਰਿਹਾ ਹੈ। ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਪ੍ਰਧਾਨ ਸਕੱਤਰ ਅਰੁਣ ਗੁਪਤਾ, ਅਰਜੁਨ ਕੌਂਸਲ ਐੱਸ.ਪੀ.ਵੀ. ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਜੇ. ਗਣੇਸ਼ਨ, ਵਰਲਡ ਬੈਂਕ ਦੇ ਖੇਤਰੀ ਡਾਇਰੈਕਟਰ (ਡਿਜੀਟਲ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ, ਏਸ਼ੀਆ-ਪ੍ਰਸ਼ਾਂਤ) ਮਹੇਸ਼ ਉੱਤਮਚੰਦਾਨੀ ਸਮਤੇ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁਲਾਜ਼ਮਾਂ ਦਾ ਵੱਡਾ ਐਕਸ਼ਨ, ਮੰਗਾਂ ਨੂੰ ਲੈ ਕੇ ਵਿਧਾਨ ਸਭਾ ਵੱਲ ਮਾਰਚ ਵਿਰੋਧੀ ਧਿਰ ਦੇ ਆਗੂ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਲੜਕਿਆਂ ਦੇ ਹੋਸਟਲ ਨੰਬਰ 6 ’ਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ
Ad Position 24
No active advertisement