06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਸਿਵਲ ਸਕੱਤਰੇਤ ਵਿਖੇ ਮੁਲਾਜ਼ਮਾਂ ਦਾ ਵੱਡਾ ਐਕਸ਼ਨ, ਮੰਗਾਂ ਨੂੰ ਲੈ ਕੇ ਵਿਧਾਨ ਸਭਾ ਵੱਲ ਮਾਰਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੁਲਾਜ਼ਮਾਂ ਦੇ ਧਰਨੇ ’ਚ ਹੋਏ ਸ਼ਾਮਿਲ

ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਪੰਜਾਬ ਸਿਵਲ ਸਕੱਤਰ ਚੰਡੀਗੜ੍ਹ ਵਿਖੇ ਸਕੱਤਰੇਤ ਦੇ ਸਮੂਹ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਕਰਨ ਲਈ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਪ੍ਰਦਰਸ਼ਨ ਵਿਚ ਪੰਜਾਬ ਸਿਵਲ ਸਕੱਤਰੇਤ, ਦੇ ਮੁਲਾਜ਼ਮਾਂ ਨੇ ਭਾਰੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੀ ਏਕਤਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 06-08-2026
ਚੰਡੀਗੜ੍ਹ, 5 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਵਲ ਸਕੱਤਰੇਤ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਪੰਜਾਬ ਸਿਵਲ ਸਕੱਤਰ ਚੰਡੀਗੜ੍ਹ ਵਿਖੇ ਸਕੱਤਰੇਤ ਦੇ ਸਮੂਹ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਕਰਨ ਲਈ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਪ੍ਰਦਰਸ਼ਨ ਵਿਚ ਪੰਜਾਬ ਸਿਵਲ ਸਕੱਤਰੇਤ, ਦੇ ਮੁਲਾਜ਼ਮਾਂ ਨੇ ਭਾਰੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੀ ਏਕਤਾ ਦਾ ਪ੍ਰਗਟਾਵਾ ਕੀਤਾ। ਸਕੱਤਰੇਤ ਵਿਖੇ ਮੁਲਾਜ਼ਮਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ ਅਤੇ ਸਮੁੱਚੇ ਮਾਹੌਲ ਵਿਚ ਭਰਪੂਰ ਜੋਸ਼ ਤੇ ਉਤਸ਼ਾਹ ਸੀ। ਇਸ ਦੌਰਾਨ ਮੁੱਖ ਮੰਤਰੀ ਉੱਤੇ ਫੁੱਲ ਬਰਸਾਉਣ ਵਾਲੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਵਿਧਾਨ ਸਭਾ ਵੱਲ ਕੂਚ ਕੀਤਾ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਵਾਨ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਮੁਲਾਜ਼ਮਾਂ ਦੇ ਸੰਘਰਸ਼ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਲਈ ਉਹ ਵਿਧਾਨ ਸਭਾ ਸਮੇਤ ਮੰਚ ’ਤੇ ਪੂਰੀ ਤਾਕਤ ਨਾਲ ਆਵਾਜ਼ ਉਠਾਉਣਗੇ ਅਤੇ ਮੁਲਾਜ਼ਮਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਸਹਿਯੋਗ ਦੇਣਗੇ। ਮੁਲਾਜ਼ਮ ਆਗੂ, ਸੁਸ਼ੀਲ ਕੁਮਾਰ ਫ਼ੌਜੀ, ਸਾਹਿਲ ਸ਼ਰਮਾ ਤੇ ਹੋਰ ਬੁਲਾਰਿਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ, ਜਿਸ ਦੀ ਸਮੁੱਚੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਰੈਲੀ ਵਿਚ ਪੰਜਾਬ ਸਿਵਲ ਸਕੱਤਰੇਤ ਜੁਆਇੰਟ ਐਕਸ਼ਨ ਕਮੇਟੀ ਦੇ ਅਹੁਦੇਦਾਰ ਮਨਜੀਤ ਸਿੰਘ ਰੰਧਾਵਾ, ਪਰਮਦੀਪ ਸਿੰਘ ਭਬਾਤ, ਮਿਥੁਨ ਚਾਵਲਾ, ਬਲਰਾਜ ਸਿੰਘ ਦਾਉਂ, ਅਲਕਾ ਚੌਪੜਾ, ਕੁਲਵੰਤ ਸਿੰਘ, ਸਿਕੰਦਰ ਸਿੰਘ, ਜਸਵੀਰ ਕੌਰ, ਬਜਰੰਗ ਯਾਦਵ ਸਮੇਤ ਚੰਡੀਗੜ੍ਹ ਡਾਇਰੈਕਟੋਰੇਟ ਦਫ਼ਤਰਾਂ ਵਿਚੋਂ ਹਰਨੇਕ ਸਿੰਘ ਪ੍ਰਧਾਨ ਟਰਾਂਸਪੋਰਟ ਵਿਭਾਗ ਅਤੇ ਮਨਪ੍ਰੀਤ ਸਿੰਘ ਪ੍ਰਧਾਨ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਆਦਿ ਅਹੁਦੇਦਾਰਾਂ ਨੇ ਵੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕਿਤੇ ਜਾਣ ਵਾਲੇ ਸੰਘਰਸ਼ ਬਾਰੇ ਆਪਣੇ ਵਿਚਾਰ ਦਿੰਦੇ ਹੋਏ ਹਾਜ਼ਰੀ ਲਗਵਾਈ।
Ad Position 22
No active advertisement
ਪਿਛਲੀ ਖ਼ਬਰ ਧਾਰਾ -370 ਨੂੰ ਰੱਦ ਕਰਨ ਬਾਅਦ ਜੰਮੂ - ਕਸ਼ਮੀਰ , ਲੱਦਾਖ ’ ਚ ਵਿਆਪਕ ਬਦਲਾਅ ਆਇਆ - ਪ੍ਰਧਾਨ ਮੰਤਰੀ ਕਿਹਾ, ਦੋਵੇਂ ਕੇਂ... ਅਗਲੀ ਖ਼ਬਰ ਵਰਲਡ ਬੈਂਕ ਦੇ ਸਹਿਯੋਗ ਨਾਲ ਹਰਿਆਣਾ ’ਚ ਆਰਟੀਫਿਸ਼ੀਅਲ ਇੰਟੈਲੀਜੈਂਸ ਨੂੰ ਮਿਲੇਗੀ ਨਵੀਂ ਗਤੀ-ਮੁੱਖ ਮੰਤਰੀ
Ad Position 24
No active advertisement