06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਸਿੱਖਿਆ ਵਿਭਾਗ ਦੇ ਮਨਿਸਟਰੀਅਲ ਕਾਮੇ ਰੈਲੀ ’ਚ ਕਰਨਗੇ ਸ਼ਮੂਲੀਅਤ-ਖੱਟੜਾ ਅਕਾਲੀ ਆਗੂਆਂ ਨੇ ਡੀ. ਏ. ਦੇ ਮਸਲੇ ਨੂੰ ਲੈ ਕੇ ਵਿੱਤ ਮੰਤਰੀ ਵਲੋਂ ਸੁਪਰੀਮ ਕੋਰਟ ਜਾਣ ਦੇ ਵਿਚਾਰ ’ਤੇ ਜਤਾਇਆ ਇਤਰਾਜ਼

ਐੱਸ. ਏ.

Ad Position 21
No active advertisement
ਅਜੀਤ ਡੈਸਕ 06-08-2026
ਐੱਸ. ਏ. ਐੱਸ. ਨਗਰ, 5 ਅਗਸਤ (ਪ੍ਰੋ. ਅਵਤਾਰ ਸਿੰਘ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ. ਏ.) ਦੇ ਬਕਾਏ 15 ਦਿਨਾਂ ‘ਚ ਜਾਰੀ ਕਰਨ ਅਤੇ ਸਰਕਾਰੀ ਇਸ਼ਤਿਹਾਰਬਾਜ਼ੀ ‘ਤੇ ਰੋਕ ਲਗਾਉਣ ਦੇ ਇਤਿਹਾਸਕ ਫ਼ੈਸਲੇ ਦਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਅਤੇ ਪਾਰਟੀ ਦੇ ਮੁੱਖ ਬੁਲਾਰੇ ਹਰਜੀਤ ਸਿੰਘ (ਸੀ.ਏ.) ਨੇ ਭਰਵਾਂ ਸਵਾਗਤ ਕੀਤਾ ਹੈ। ਇਸ ਸੰਬੰਧੀ ਮੁਹਾਲੀ ਵਿਖੇ ਸੱਦੇ ਗਏ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਸਮੁੱਚੇ ਮੁਲਾਜ਼ਮ ਵਰਗ ਨੂੰ ਇਸ ਵੱਡੀ ਕਾਨੂੰਨੀ ਜਿੱਤ ਦੀ ਮੁਬਾਰਕਬਾਦ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਇਸ ਮਾਮਲੇ ‘ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਆਏ ਤਾਜ਼ਾ ਬਿਆਨ ‘ਤੇ ਡੂੰਘੀ ਚਿੰਤਾ ਅਤੇ ਸਖ਼ਤ ਇਤਰਾਜ਼ ਪ੍ਰਗਟਾਇਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੋਹਾਣਾ ਨੇ ਕਿਹਾ ਕਿ ਸਮੁੱਚੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਲੰਮੀ ਕਾਨੂੰਨੀ ਲੜਾਈ ਲੜੀ ਹੈ, ਜਿਸ ਲਈ ਉਹ ਵਧਾਈ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਸਿੱਧੇ ਲਫ਼ਜ਼ਾਂ ‘ਚ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਪਹਿਲਾਂ ਮੁਲਾਜ਼ਮਾਂ ਦਾ ਬਣਦਾ ਡੀ. ਏ. ਦਿੱਤਾ ਜਾਵੇ ਅਤੇ ਇਸ਼ਤਿਹਾਰਬਾਜ਼ੀ ਬਾਅਦ ‘ਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਦਾਲਤ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਮੁਲਾਜ਼ਮਾਂ ਦੇ ਹੱਕ ਨਹੀਂ ਮਿਲਦੇ, ਉਦੋਂ ਤੱਕ ਕੋਈ ਵੀ ਫ਼ਜ਼ੂਲ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਇਸ ਫੈਸਲੇ ਨੇ ਸਾਬਿਤ ਕਰ ਦਿੱਤਾ ਹੈ ਕਿ ਮੌਜੂਦਾ ਸਰਕਾਰ ਸਿਰਫ਼ ਝੂਠੀ ਵਾਹ-ਵਾਹੀ ਖੱਟਣ ਲਈ ਜਨਤਾ ਦੇ ਪੈਸੇ ਨੂੰ ਇਸ਼ਤਿਹਾਰਾਂ ‘ਤੇ ਉਡਾ ਰਹੀ ਸੀ, ਜਦਕਿ ਦਿਨ-ਰਾਤ ਮਿਹਨਤ ਕਰਨ ਵਾਲੇ ਮੁਲਾਜ਼ਮ ਆਪਣੇ ਹੱਕਾਂ ਲਈ ਸੜਕਾਂ ‘ਤੇ ਰੁਲ ਰਹੇ ਸਨ। ਇਸ ਦੌਰਾਨ ਪਾਰਟੀ ਦੇ ਮੁੱਖ ਬੁਲਾਰੇ ਹਰਜੀਤ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਇਹ ਬਿਆਨ ਕਿ ਇਹ ਬਕਾਏ ਪੁਰਾਣੀਆਂ ਸਰਕਾਰਾਂ ਦੇ ਸਮੇਂ ਦੇ ਪੈਂਡਿੰਗ ਹਨ, ਸਰਾਸਰ ਝੂਠ ਦਾ ਪੁਲੰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਆਪਣੀ ਜਿੱਦ ਤੇ ਅਪੀਲ ਕਰਨ ਦੀ ਨੀਅਤ ਛੱਡ ਕੇ ਅਦਾਲਤੀ ਹੁਕਮਾਂ ਦੀ ਪਾਲਣਾ ਕਰੇ ਤੇ ਮੁਲਾਜ਼ਮਾਂ ਦੇ ਸਾਰੇ ਬਕਾਏ ਤੁਰੰਤ ਜਾਰੀ ਕਰੇ।
Ad Position 22
No active advertisement
ਪਿਛਲੀ ਖ਼ਬਰ ਖਰੜ ਦੇ ਵਾ. ਨੰ. 16 ਦੇ ਵਸਨੀਕ ਸੀਵਰੇਜ ਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਐੱਸ. ਡੀ. ਐੱਮ. ਦਫ਼ਤਰ ਪਹੁੰਚੇ ਸ਼੍ਰੋਮਣੀ ਅਕ... ਅਗਲੀ ਖ਼ਬਰ ‘ਆਪ’ ਚੰਡੀਗੜ੍ਹ ਵਲੋਂ 227 ਕਰੋੜ ਦੇ ਟੇਬਲ ਏਜੰਡੇ ਦੇ ਵਿਰੋਧ ’ਚ ਲੋਕ ਭਵਨ ਵੱਲ ਮਾਰਚ ਕਰੇਗੀ ਅੱਜ
Ad Position 24
No active advertisement