06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਜੇਲ੍ਹ ਚ ਬੰਦ ਨਸ਼ਾ ਤਸਕਰ ਦੀ ਗ਼ੈਰ-ਕਾਨੂੰਨੀ ਝੁੱਗੀ ਢਾਹੀ ਪਿੰਡ ਬੜਮਾਜਰਾ ’ਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਲੋਂ ਕੀਤੀ ਗਈ ਸਾਂਝੀ ਕਾਰਵਾਈ

ਐੱਸ. ਏ.

Ad Position 21
No active advertisement
ਅਜੀਤ ਡੈਸਕ 06-08-2026
ਐੱਸ. ਏ. ਐੱਸ. ਨਗਰ, 5 ਅਗਸਤ (ਕਪਿਲ ਵਧਵਾ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੁਹਾਲੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਪਿੰਡ ਬੜਮਾਜਰਾ ਦੀ ਸ਼ਿਵ ਕਾਲੋਨੀ ਵਿਖੇ ਜੇਲ੍ਹ ‘ਚ ਬੰਦ ਇਕ ਨਸ਼ਾ ਤਸਕਰ ਅਨਿਲ ਵਲੋਂ ਪੰਚਾਇਤੀ ਜ਼ਮੀਨ ‘ਤੇ ਬਣਾਈ ਗਈ ਗ਼ੈਰ-ਕਾਨੂੰਨੀ ਝੁੱਗੀ ਢਾਹ ਦਿੱਤੀ ਗਈ। ਇਹ ਕਾਰਵਾਈ ਬੁੱਧਵਾਰ ਸਵੇਰ ਸਮੇਂ ਪ੍ਰਸ਼ਾਸਨ ਵਲੋਂ ਮਨਜ਼ੂਰੀ ਮਿਲਣ ਉਪਰੰਤ ਪੁਲਿਸ ਸੁਰੱਖਿਆ ਹੇਠ ਕੀਤੀ ਗਈ। ਇਸ ਮਾਮਲੇ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ. ਪੀ. (ਪੀ. ਬੀ. ਆਈ.) ਦੀਪਿਕਾ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਨਿਲ ਖ਼ਿਲਾਫ਼ 10 ਜੁਲਾਈ ਨੂੰ ਐੱਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਹ ਇਸ ਸਮੇਂ ਜੇਲ੍ਹ ਵਿਚ ਨਜ਼ਰਬੰਦ ਹੈ। ਪੁਲਿਸ ਜਾਂਚ ਅਨੁਸਾਰ ਉਸ ਨੇ ਨਸ਼ੇ ਦੀ ਕਾਲੀ ਕਮਾਈ ਨਾਲ ਇਹ ਉਸਾਰੀ ਕੀਤੀ ਹੋਈ ਸੀ, ਜਿਸ ਸੰਬੰਧੀ ਗ੍ਰਾਮ ਪੰਚਾਇਤ ਵਲੋਂ ਲਿਖਤੀ ਸ਼ਿਕਾਇਤ ਬੀ. ਡੀ. ਪੀ. ਓ. ਦਫ਼ਤਰ ਨੂੰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਝੁੱਗੀ ਦੀ ਵਰਤੋਂ ਨਸ਼ੇ ਦੇ ਧੰਦੇ ਲਈ ਕੀਤੀ ਜਾਂਦੀ ਸੀ। ਪੰਚਾਇਤ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਕਾਰਵਾਈ ਦੌਰਾਨ ਇਸ ਗ਼ੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਇਸ ਤੋਂ ਇਲਾਵਾ ਪੁਲਿਸ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਦਸੰਬਰ 2025 ਤੋਂ ਹੁਣ ਤੱਕ ਥਾਣਾ ਬਲੌਂਗੀ ਦੀ ਪੁਲਿਸ ਵਲੋਂ ਇਲਾਕਾ ਵਾਸੀਆਂ ਦੀ ਮਦਦ ਨਾਲ ਸੂਚਨਾ ਦੇ ਆਧਾਰ ‘ਤੇ ਐਨ. ਡੀ. ਪੀ. ਐਸ. ਐਕਟ ਤਹਿਤ 70 ਮੁਕੱਦਮੇ ਰਜਿਸਟਰ ਕੀਤੇ ਗਏ ਹਨ, ਜਦਕਿ 103 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਜਾਤੀ ਤੇ ਹੋਰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਲੋਕ ਹੋ ਰਹੇ ਨੇ ਖੱਜਲ੍ਹ-ਖੁਆਰ ਅਗਲੀ ਖ਼ਬਰ ਘੱਗਰ ’ਤੇ ਬਣੇ ਕਾਜ਼ਵੇਅ ਦੇ ਹੇਠ ਤੋਂ ਖੋਖਲਾ ਹੋਣ ਕਾਰਨ ਕਿਸੇ ਵੇਲੇ ਵੀ ਵਾਪਰ ਸਕਦੈ ਹਾਦਸਾ ਹਲਕੇ ਵਾਹਨਾਂ ਲਈ ਬਣਾਏ ਕਾਜ਼ਵ...
Ad Position 24
No active advertisement