06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸੋਸ਼ਣ ਕਰਨ ਤੇ ਨਿਕਾਹ ਤੋਂ ਬਾਅਦ ਜ਼ਬਰੀ ਧਰਮ ਪਰਿਵਰਤਨ ਕਰਵਾਉਣ ਦਾ ਦੋਸ਼ ਪੀੜਤਾ ਨੇ ਐੱਸ. ਐੱਸ. ਪੀ. ਕੋਲ ਲਗਾਈ ਇਨਸਾਫ਼ ਦੀ ਗੁਹਾਰ

ਜ਼ੀਰਕਪੁਰ, 5 ਅਗਸਤ (ਮਨਿੰਦਰ ਸਿੰਘ)-ਢਕੌਲੀ ਦੀ ਰਹਿਣ ਵਾਲੀ ਇਕ ਹਿੰਦੂ ਲੜਕੀ ਨੇ ਬਿਹਾਰ ਦੇ ਰਹਿਣ ਵਾਲੇ ਇਕ ਨੌਜਵਾਨ ‘ਤੇ ਵਿਆਹ ਦਾ ਝਾਂਸਾ ਦੇ ਕੇ 5 ਸਾਲਾਂ ਤੱਕ ਉਸ ਦਾ ਸਰੀਰਕ ਸੋਸ਼ਣ ਕਰਨ, ਨਿਕਾਹ ਤੋਂ ਬਾਅਦ ਜਬਰੀ ਧਰਮ ਪਰਿਵਰਤਨ ਕਰਵਾਉਣ ਤੇ ਅਣਮਨੁੱਖੀ ਤਸ਼ੱਦਦ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪੀੜਤਾ ਨੇ ਐੱਸ.

Ad Position 21
No active advertisement
ਅਜੀਤ ਡੈਸਕ 06-08-2026
ਜ਼ੀਰਕਪੁਰ, 5 ਅਗਸਤ (ਮਨਿੰਦਰ ਸਿੰਘ)-ਢਕੌਲੀ ਦੀ ਰਹਿਣ ਵਾਲੀ ਇਕ ਹਿੰਦੂ ਲੜਕੀ ਨੇ ਬਿਹਾਰ ਦੇ ਰਹਿਣ ਵਾਲੇ ਇਕ ਨੌਜਵਾਨ ‘ਤੇ ਵਿਆਹ ਦਾ ਝਾਂਸਾ ਦੇ ਕੇ 5 ਸਾਲਾਂ ਤੱਕ ਉਸ ਦਾ ਸਰੀਰਕ ਸੋਸ਼ਣ ਕਰਨ, ਨਿਕਾਹ ਤੋਂ ਬਾਅਦ ਜਬਰੀ ਧਰਮ ਪਰਿਵਰਤਨ ਕਰਵਾਉਣ ਤੇ ਅਣਮਨੁੱਖੀ ਤਸ਼ੱਦਦ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪੀੜਤਾ ਨੇ ਐੱਸ. ਐੱਸ. ਪੀ. ਮੁਹਾਲੀ ਦੇ ਦਫ਼ਤਰ ਵਿਖੇ ਸ਼ਿਕਾਇਤ ਦੇ ਕੇ ਮੁਲਜ਼ਮ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਸ਼ਿਕਾਇਤ ਮੁਤਾਬਿਕ ਮੁਲਜ਼ਮ ਮੀਰ ਅਰਫਾਕ ਅਲੀ ਨੇ ਪਹਿਲਾਂ ਵਿਆਹ ਦਾ ਭਰੋਸਾ ਦੇ ਕੇ ਪੀੜਤਾ ਨਾਲ ਸੰਬੰਧ ਬਣਾਏ ਅਤੇ ਬਾਅਦ ‘ਚ ਪੁਲਿਸ ਸ਼ਿਕਾਇਤ ਦੇ ਦਬਾਅ ਹੇਠ ਮਾਰਚ 2026 ‘ਚ ਉਸ ਨਾਲ ਨਿਕਾਹ ਕਰਵਾਇਆ। ਪੀੜਤਾ ਦਾ ਦੋਸ਼ ਹੈ ਕਿ ਨਿਕਾਹ ਦੇ ਅਗਲੇ ਹੀ ਦਿਨ ਮੁਲਜ਼ਮ ਨੇ ਕਿਹਾ ਕਿ ਉਸ ਨੇ ਸਿਰਫ਼ ਕੇਸ ਤੋਂ ਬਚਣ ਲਈ ਵਿਆਹ ਕਰਵਾਇਆ ਹੈ ਅਤੇ ਹੁਣ ਉਹ ਉਸ ਦੀ ਜ਼ਿੰਦਗੀ ਬਰਬਾਦ ਕਰੇਗਾ। ਪੀੜਤਾ ਨੇ ਦੋਸ਼ ਲਗਾਇਆ ਕਿ ਨਿਕਾਹ ਦੌਰਾਨ ਉਸ ਤੋਂ ਕਈ ਦਸਤਾਵੇਜ਼ਾਂ ‘ਤੇ ਦਸਤਖ਼ਤ ਕਰਵਾਏ ਗਏ, ਜਿਨ੍ਹਾਂ ਨੂੰ ਉਸ ਨੇ ਵਿਆਹ ਦੀ ਰਸਮ ਦਾ ਹਿੱਸਾ ਸਮਝਿਆ। ਬਾਅਦ ‘ਚ ਉਸ ਨੂੰ ਪਤਾ ਚੱਲਿਆ ਕਿ ਉਹ ਕਾਗਜ਼ ਧਰਮ ਪਰਿਵਰਤਨ ਨਾਲ ਸੰਬੰਧਿਤ ਸਨ। ਇਸ ਤੋਂ ਬਾਅਦ ਵੀ ਉਸ ‘ਤੇ ਹੋਰਨਾਂ ਦਸਤਾਵੇਜ਼ਾਂ ‘ਤੇ ਦਸਤਖ਼ਤ ਕਰਨ ਲਈ ਦਬਾਅ ਬਣਾਇਆ ਜਾਂਦਾ ਰਿਹਾ। ਸ਼ਿਕਾਇਤ ‘ਚ ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਮੁਲਜ਼ਮ ਨਸ਼ੇ ਦਾ ਆਦੀ ਹੈ ਅਤੇ ਨਸ਼ੇ ਦੀ ਹਾਲਤ ‘ਚ ਉਸ ਨਾਲ ਅਕਸਰ ਕੁੱਟਮਾਰ ਕਰਦਾ ਹੈ। ਪੀੜਤਾ ਨੇ ਦੋਸ਼ ਲਗਾਇਆ ਕਿ ਵਿਆਹ ਤੋਂ ਬਾਅਦ ਉਸ ‘ਤੇ ਦਾਜ਼ ਲਿਆਉਣ ਲਈ ਦਬਾਅ ਬਣਾਇਆ ਗਿਆ। ਵਿਰੋਧ ਕਰਨ ‘ਤੇ ਉਸ ਨਾਲ ਗਾਲੀ-ਗਲੋਚ ਤੇ ਕੁੱਟਮਾਰ ਕਰਨ ਤੋਂ ਇਲਾਵਾ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਪੀੜਤਾ ਦੇ ਮੁਤਾਬਿਕ ਕੁਝ ਸਮਾਂ ਪਹਿਲਾਂ ਮੁਲਜ਼ਮ ਉਸ ਨੂੰ ਛੱਡ ਕੇ ਬਿਹਾਰ ਚਲਾ ਗਿਆ ਤੇ ਉਸ ਨੂੰ ਆਪਣੇ ਨਾਲ ਰੱਖਣ ਤੋਂ ਇਨਕਾਰੀ ਹੋ ਗਿਆ। ਉਧਰ ਦੂਜੇ ਪਾਸੇ ਐੱਸ. ਐੱਚ. ਓ. ਢਕੌਲੀ ਸਤਿੰਦਰ ਸਿੰਘ ਨੇ ਕਿਹਾ ਕਿ ਅਜਿਹੀ ਕੋਈ ਸ਼ਿਕਾਇਤ ਉਨ੍ਹਾਂ ਦੀ ਜਾਣਕਾਰੀ ‘ਚ ਨਹੀਂ ਆਈ। ਜੇਕਰ ਸ਼ਿਕਾਇਤ ਮਿਲਦੀ ਹੈ ਤਾਂ ਉਸ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੁਰੱਖਿਆ ਮੱਦੇਨਜ਼ਰ ਅੰਬ ਸਾਹਿਬ ਕਾਲੋਨੀ ਦੇ ਦਾਖ਼ਲੇ ’ਤੇ ਪੁਲਿਸ ਵਲੋਂ ਪੱਕਾ ਨਾਕਾ ਅਗਲੀ ਖ਼ਬਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਦੀ ਅਗਵਾਈ ਵਾਲੀ ਟੀਮ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਕੀਤੀ ਮੁਲਾਕਾ...
Ad Position 24
No active advertisement