ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਵਰਕਰਾਂ ਨੇ ਵੰਡੇ ਲੱਡੂ
ਕੁਰਾਲੀ, 5 ਅਗਸਤ (ਬਿੱਲਾ ਅਕਾਲਗੜ੍ਹੀਆ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਹਾਈਕਮਾਂਡ ਦੇ ਨਿਰਦੇਸ਼ਾਂ ‘ਤੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਹਲਕਾ ਖਰੜ ਤੋਂ ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਕਾਰਨ ਜਿਥੇ ਵਰਕਰਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਹੀ ਵਰਕਰਾਂ ਵਲੋਂ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਵੀ ਕੀਤਾ ਜਾ ਰਿਹਾ ਹੈ।
ਕੁਰਾਲੀ, 5 ਅਗਸਤ (ਬਿੱਲਾ ਅਕਾਲਗੜ੍ਹੀਆ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਹਾਈਕਮਾਂਡ ਦੇ ਨਿਰਦੇਸ਼ਾਂ ‘ਤੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਹਲਕਾ ਖਰੜ ਤੋਂ ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਕਾਰਨ ਜਿਥੇ ਵਰਕਰਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਹੀ ਵਰਕਰਾਂ ਵਲੋਂ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਵੀ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਕੁਰਾਲੀ ਵਿਖੇ ਭਾਜਪਾ ਵਰਕਰਾਂ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਲੱਡੂ ਵੰਡੇ ਗਏ। ਇਸ ਮੌਕੇ ਸੀਨੀਅਰ ਆਗੂ ਪਾਲਇੰਦਰਜੀਤ ਸਿੰਘ ਬਾਠ, ਰਣਧੀਰ ਸਿੰਘ ਧੀਰਾ, ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਦਵਿੰਦਰ ਸਿੰਘ ਠਾਕੁਰ, ਸਾਬਕਾ ਕੌਂਸਲਰ ਪਰਮਜੀਤ ਸਿੰਘ ਪੰਮੀ, ਕੌਂਸਲਰ ਆਸ਼ੂ ਰਾਣਾ, ਵਿਸ਼ੂ ਅਗਰਵਾਲ, ਸਾਬਕਾ ਕੌਂਸਲਰ ਗੁਰਚਰਨ ਸਿੰਘ ਰਾਣਾ, ਗੁਰਮੇਲ ਸਿੰਘ ਪਾਬਲਾ, ਆਸ਼ੂ ਗੋਇਲ, ਭਾਜਪਾ ਆਗੂ ਰਾਕੇਸ਼ ਅਗਰਵਾਲ ਤੇ ਚਮਨ ਲਾਲ ਸਮੇਤ ਵੱਡੀ ਗਿਣਤੀ ‘ ਚ ਹਾਜ਼ਰ ਭਾਜਪਾ ਵਰਕਰਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਗਿੱਲ ਇਕ ਮਿਹਨਤੀ, ਤਜ਼ਰਬੇਕਾਰ ਅਤੇ ਸਮਰਪਿਤ ਆਗੂ ਹਨ ਅਤੇ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪੰਜਾਬ ‘ਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਭਾਜਪਾ ਪੰਜਾਬ ‘ਚ ਆਪਣੇ ਜਨ ਆਧਾਰ ਨੂੰ ਹੋਰ ਵਿਸਥਾਰ ਦੇਵੇਗੀ ਅਤੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਕੁਲਵਿੰਦਰ ਸਿੰਘ ਰਕੌਲੀ, ਰਾਜਿੰਦਰ ਸਿੰਘ ਰਾਜੂ, ਜਸਮੇਰ ਸਿੰਘ ਤੇ ਬਲਵੀਰ ਸਿੰਘ ਸਮੇਤ ਵੱਡੀ ਗਿਣਤੀ ‘ਚ ਭਾਜਪਾ ਆਗੂ ਤੇ ਵਰਕਰ ਵੀ ਹਾਜ਼ਰ ਸਨ।