ਭਾਜਪਾ ਦੇ ਸੂਬਾ ਸਕੱਤਰ ਦੀ ਜ਼ਿੰਮੇਵਾਰੀ ਮੇਰੇ ਲਈ ਮਾਣ ਦੇ ਨਾਲ ਵੱਡਾ ਫ਼ਰਜ਼ ਵੀ-ਬਰਾੜ
ਚੰਡੀਗੜ੍ਹ, 5 ਅਗਸਤ (ਸੰਦੀਪ ਕੁਮਾਰ ਮਾਹਨਾ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦਾ ਸੂਬਾ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਚਰਨਜੀਤ ਸਿੰਘ ਬਰਾੜ ਨੇ ਪਾਰਟੀ ਦੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਸਿਰਫ਼ ਇਕ ਅੱਹੁਦਾ ਨਹੀਂ, ਸਗੋਂ ਪਾਰਟੀ ਪ੍ਰਤੀ ਸੇਵਾ, ਨਿਸ਼ਠਾ ਅਤੇ ਸਮਰਪਣ ਨੂੰ ਹੋਰ ਮਜ਼ਬੂਤ ਕਰਨ ਦਾ ਵੱਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਪ੍ਰਗਟਾਏ ਗਏ ਵਿਸ਼ਵਾਸ ’ਤੇ ਖਰਾ ਉਤਰਨ ਲਈ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਨਗੇ।
ਚੰਡੀਗੜ੍ਹ, 5 ਅਗਸਤ (ਸੰਦੀਪ ਕੁਮਾਰ ਮਾਹਨਾ)- ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦਾ ਸੂਬਾ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਚਰਨਜੀਤ ਸਿੰਘ ਬਰਾੜ ਨੇ ਪਾਰਟੀ ਦੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਸਿਰਫ਼ ਇਕ ਅੱਹੁਦਾ ਨਹੀਂ, ਸਗੋਂ ਪਾਰਟੀ ਪ੍ਰਤੀ ਸੇਵਾ, ਨਿਸ਼ਠਾ ਅਤੇ ਸਮਰਪਣ ਨੂੰ ਹੋਰ ਮਜ਼ਬੂਤ ਕਰਨ ਦਾ ਵੱਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਪ੍ਰਗਟਾਏ ਗਏ ਵਿਸ਼ਵਾਸ ’ਤੇ ਖਰਾ ਉਤਰਨ ਲਈ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਨਗੇ। ਚਰਨਜੀਤ ਸਿੰਘ ਬਰਾੜ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਜਨਰਲ ਸਕੱਤਰ (ਸੰਗਠਨ) ਮੰਥਰੀ ਸ਼੍ਰੀਨਿਵਾਸੁਲੂ ਸਮੇਤ ਪਾਰਟੀ ਦੀ ਸਮੁੱਚੀ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਸ਼ਿੱਦਤ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਚ ਭਾਜਪਾ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਲੋਕ-ਭਲਾਈ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਸੂਬੇ ਦੇ ਹਰ ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰਨਗੇ। ਬਰਾੜ ਨੇ ਕਿਹਾ ਕਿ ਪਾਰਟੀ ਦੇ ਵਰਕਰਾਂ, ਸੀਨੀਅਰ ਆਗੂਆਂ ਤੇ ਸ਼ੁਭਚਿੰਤਕਾਂ ਵਲੋਂ ਮਿਲੇ ਸਹਿਯੋਗ, ਪਿਆਰ ਅਤੇ ਵਿਸ਼ਵਾਸ ਨੇ ਉਨ੍ਹਾਂ ਨੂੰ ਹਮੇਸ਼ਾ ਪਾਰਟੀ ਅਤੇ ਲੋਕ ਸੇਵਾ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕੀਤਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਇਕਜੁੱਟ ਹੋ ਕੇ ਪੰਜਾਬ ਵਿਚ ਭਾਜਪਾ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਗੇ।